Lok Sabha Elections: ਪੰਜਾਬ ’ਚ ਇਸ ਵਾਰ 2 ਕਰੋੜ 14 ਲੱਖ 61 ਹਜ਼ਾਰ 739 ਵੋਟਰ ਕਰਨਗੇ ਆਪਣੇ ਹੱਕ ਦਾ ਇਸਤੇਮਾਲ

Lok Sabha Elections

1 ਕਰੋੜ 1 ਲੱਖ 74 ਹਜ਼ਾਰ 240 ਔਰਤਾਂ ਤੇ 1 ਕਰੋੜ 12 ਲੱਖ 86 ਹਜ਼ਾਰ 726 ਪੁਰਸ਼ ਵੋਟਰ | Lok Sabha Elections

ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। 1 ਜੂਨ, 2024 ਨੂੰ ਪੰਜਾਬ ਵਿਚ ਪੈਣ ਵਾਲੀਆਂ ਵੋਟਾਂ ਲਈ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 4 ਮਈ ਤੱਕ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣਾ ਸੀ। ਅੱਜ ਜਾਰੀ ਕੀਤੀ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 61 ਹਜ਼ਾਰ 739 ਹੈ। (Lok Sabha Elections)

ਇਸ ਵਿਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ। ਉਨ੍ਹਾਂ ਦੱਸਿਆ ਕਿ 5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ, ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ। ਦਿਵਿਆਂਗ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ। (Lok Sabha Elections)

Also Read : ਸੀਬੀਐੱਸਈ ਬੋਰਡ ’ਚ ਛਾਏ ਸ਼ਾਹ ਸਤਿਨਾਮ ਜੀ ਵਿੱਦਿਅਕ ਅਦਾਰੇ

ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਟੀਮ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵਧ-ਚੜ੍ਹ ਕੇ ਵੋਟਾਂ ਪਾਉਣ।

ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ | Lok Sabha Elections

ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ। ਗੁਰਦਾਸਪੁਰ ਵਿਚ 1895, ਅੰਮ੍ਰਿਤਸਰ 1684, ਖਡੂਰ ਸਾਹਿਬ 1974, ਜਲੰਧਰ 1951, ਹੁਸ਼ਿਆਰਪੁਰ 1963, ਅਨੰਦਪੁਰ ਸਾਹਿਬ 2068, ਲੁਧਿਆਣਾ 1843, ਫਤਹਿਗੜ੍ਹ ਸਾਹਿਬ 1821, ਫਰੀਦਕੋਟ 1688, ਫਿਰੋਜ਼ਪੁਰ 1903, ਬਠਿੰਡਾ 1814, ਸੰਗਰੂਰ 1765 ਅਤੇ ਪਟਿਆਲਾ ਵਿਚ 2082 ਪੋਲਿੰਗ ਸਟੇਸ਼ਨ ਬਣਾਏ ਜਾਣਗੇ।

Lok Sabha Elections