Punjab Elections News: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਵੋਟਾਂ, ਸਮੁੱਚੀਆਂ ਤਿਆਰੀਆਂ ਮੁਕੰਮਲ

Punjab Elections News
ਪਟਿਆਲਾ: ਪੋਲਿੰਗ ਪਾਰਟੀਆਂ ਆਪਣੇ ਡਿਊਟੀ ਵਾਲੇ ਵਾਰਡਾਂ ਵਿੱਚ ਵੋਟਾਂ ਪੁਆਉਣ ਲਈ ਰਵਾਨਾ ਹੁੰਦੀਆਂ ਹੋਈਆਂ।

ਚੋਣ ਆਬਜ਼ਰਵਰ ਤੇ ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦਾ ਜਾਇਜ਼ਾ | Punjab Elections News

  • ਹਰ ਪੋਲਿੰਗ ਬੂਥ ’ਤੇ ਹੋਵੇਗੀ ਵੀਡੀਓਗ੍ਰਾਫ਼ੀ, ਸੁਰੱਖਿਆ ਦੇ ਪੁਖ਼ਤਾ ਇੰਤਜਾਮ-ਐਸ.ਐਸ.ਪੀ. ਡਾ. ਨਾਨਕ ਸਿੰਘ

Punjab Elections News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਨਗਰ ਨਿਗਮ ਦੀਆਂ 45 ਵਾਰਡਾਂ, ਨਗਰ ਪੰਚਾਇਤ ਘੱਗਾ ਤੇ ਭਾਦਸੋਂ ਦੀਆਂ ਆਮ ਚੋਣਾਂ ਸਮੇਤ ਨਗਰ ਕੌਂਸਲ ਰਾਜਪੁਰਾ, ਨਾਭਾ ਤੇ ਪਾਤੜਾਂ ਦੀ ਇੱਕ-ਇੱਕ ਵਾਰਡ ਦੀ ਉਪ ਚੋਣ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ ਅਤੇ ਵੋਟਾਂ ਪੈਣ ਮਗਰੋਂ ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨਾਂ ਵਿਖੇ ਹੀ ਹੋਵੇਗੀ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹੇ ਦੇ ਚੋਣਾਂ ਵਾਲੇ ਵਾਰਡਾਂ ਵਿੱਚ ਪੋਲਿੰਗ ਬੂਥਾਂ ਵਿਖੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ ਰਵਾਨਾ ਕੀਤੀਆਂ ਪੋਲਿੰਗ ਪਾਰਟੀਆਂ ਦੇਰ ਸ਼ਾਮ ਚੋਣ ਸਮੱਗਰੀ ਨਾਲ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜ ਗਈਆਂ। ਇਸ ਦੌਰਾਨ ਚੋਣ ਆਬਜ਼ਰਵਰ ਤੇ ਸਕੱਤਰ ਸਹਿਕਾਰਤਾ ਅਨਿੰਦਿਤਾ ਮਿੱਤਰਾ ਅਤੇ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਪੋਲ ਪਾਰਟੀਆਂ ਨੂੰ ਰਵਾਨਾ ਕਰਨ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਰਿਟਰਨਿੰਗ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ। Punjab Elections News

ਚੋਣਾਂ ਇੱਕ ਤਿਉਹਾਰ, ਵੋਟਰ ਬਿਨ੍ਹਾਂ ਕਿਸੇ ਡਰ-ਭੈਅ ਤੇ ਲਾਲਚ ਤੋਂ ਜਮਹੂਰੀ ਹੱਕ ਦੀ ਵਰਤੋਂ ਕਰਨ : ਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਸਾਰੇ ਰਿਟਰਨਿੰਗ ਅਧਿਕਾਰੀਆਂ ਵੱਲੋਂ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀਆਂ ਪਾਰਟੀਆਂ ਨੂੰ ਵੋਟਿੰਗ ਮਸ਼ੀਨਾਂ ਤੇ ਹੋਰ ਚੋਣ ਸਮਗਰੀ ਸੌਂਪਕੇ ਸੁਰੱਖਿਆ ਦਸਤਿਆਂ ਦੀ ਜ਼ੇਰੇ ਨਿਗਰਾਨੀ ਰਵਾਨਾ ਕੀਤਾ ਗਿਆ ਹੈ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕਤੰਤਰ ਵਿੱਚ ਚੋਣਾਂ ਇੱਕ ਤਿਉਹਾਰ ਹੁੰਦੀਆਂ ਹਨ, ਇਸ ਲਈ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਕਰਦਿਆਂ ਵੋਟਾਂ ਪਾਉਣ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

ਇਹ ਵੀ ਪੜ੍ਹੋ: Amloh News: ਗੈਸ ਸਿਲੰਡਰ ’ਤੇ ਚਾਹ ਬਣਾਉਣ ਸਮੇਂ ਲੱਗੀ ਅੱਗ, ਦੋ ਵਹੀਕਲ ਸਡ਼ੇ

ਇਸੇ ਦੌਰਾਨ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅਜ਼ਾਦਾਨਾ ਢੰਗ ਨਾਲ ਚੋਣਾਂ ਕਰਵਾਉਣ ਅਤੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੇ ਪੁਖ਼ਤਾ ਇੰਤਜਾਮ ਕੀਤੇ ਹਨ ਤੇ ਜਿਸ ਲਈ ਲੋੜੀਂਦੀ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਜਦਕਿ ਪੈਟਰੋਲਿੰਗ ਪਾਰਟੀਆਂ ਵੀ ਵਾਇਰਲੈਸ ਨਾਲ ਲੈਸ ਕਰਕੇ ਤਾਇਨਾਤ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਨਾਕੇ ਲਗਾਏ ਗਏ ਹਨ ਅਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਅਤੇ ਵੀਡੀਓਗ੍ਰਾਫ਼ੀ ਵੀ ਕਰਵਾਈ ਜਾ ਰਹੀ ਹੈ।

ਡਾ. ਨਾਨਕ ਸਿੰਘ ਨੇ ਹੋਰ ਕਿਹਾ ਕਿ ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਕੋਈ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਤਾਇਨਾਤ ਚੋਣ ਅਮਲੇ ਨੂੰ ਸਫ਼ਲਤਾ ਪੂਰਵਕ ਵੋਟਾਂ ਪੁਆਉਣ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਚੋਣਾਂ ਪੁਰ ਅਮਨ ਤੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਆਪਣਾ ਸਹਿਯੋਗ ਦੇਣ।

ਵਾਰਡਾਂ ‘ਚ ਹਨ ਕੁੱਲ ਐਨੇ ਵੋਟਰ 57836 | Punjab Elections News

Punjab Elections News
ਪਟਿਆਲਾ : ਚੋਣ ਆਬਜ਼ਰਵਰ ਅਨਿੰਦਿਤਾ ਮਿੱਤਰਾ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਗਰ ਨਿਗਮ ਚੋਣਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਸਮੇਂ ਜਾਇਜ਼ਾ ਲੈਂਦੇ ਹੋਏ।

ਵਾਰਡ ਨੰਬਰ 1 ਤੋਂ 14 ਦੇ ਰਿਟਰਨਿੰਗ ਅਧਿਕਾਰੀ ਤੇ ਆਰ.ਟੀ.ਓ. ਨਮਨ ਮਾਰਕੰਨ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ ਕੁੱਲ ਪੋਲਿੰਗ ਬੂਥ 46 ਹਨ ਅਤੇ ਕੁੱਲ ਵੋਟਰ 57836 ਹਨ, ਜਿਨ੍ਹਾਂ ’ਚ 29483 ਮਰਦ ਅਤੇ 28353 ਮਹਿਲਾ ਵੋਟਰ ਹਨ। ਵਾਰਡ ਨੰਬਰ 15 ਤੋਂ 29 ਦੇ ਰਿਟਰਨਿੰਗ ਅਧਿਕਾਰੀ ਐਸ.ਡੀ.ਐਮ. ਮਨਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ ਵਾਰਡ ਨੰਬਰ 17 ਨੂੰ ਛੱਡਕੇ 14 ਲੋਕੇਸ਼ਨਾਂ ਦੇ ਕੁਲ ਪੋਲਿੰਗ ਬੂਥ 63 ਮਰਦ 39773 ਤੇ ਮਹਿਲਾ 36869 ਅਤੇ 5 ਹੋਰ ਵੋਟਰ ਤੇ ਕੁਲ 76647 ਵੋਟਰ ਹਨ।

ਜਦੋਂਕਿ ਵਾਰਡ ਨੰਬਰ 30 ਤੋਂ 45 ਦੇ ਰਿਟਰਨਿੰਗ ਅਧਿਕਾਰੀ ਸਹਾਇਕ ਕਮਿਸ਼ਨਰ ਰਿਚਾ ਗੋਇਲ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ 32 ਪੋਲਿੰਗ ਬੂਥ ਹਨ ਅਤੇ ਇੱਥੇ ਮਰਦ ਵੋਟਰ 20227 ਅਤੇ 18881 ਮਹਿਲਾ ਵੋਟਰ ਤੇ ਹੋਰ ਵੋਟਰ 4 ਸਮੇਤ ਕੁਲ 39112 ਵੋਟਰ ਹਨ। ਇਸ ਤੋਂ ਇਲਾਵਾ ਵਾਰਡ ਨੰਬਰ 46 ਤੋਂ 60 ਦੇ ਰਿਟਰਨਿੰਗ ਅਧਿਕਾਰੀ ਤੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਵਿੱਚ 45 ਪੋਲਿੰਗ ਬੂਥ ਹਨ ਅਤੇ ਇੱਥੇ 27438 ਮਰਦ, 26384 ਮਹਿਲਾ ਤੇ 1 ਹੋਰ ਵੋਟਰ ਹਨ ਅਤੇ ਕੁੱਲ 53822 ਵੋਟਰ ਹਨ।

LEAVE A REPLY

Please enter your comment!
Please enter your name here