ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ਾਂਤੀ ਪੂਰਨ ਮੁਕੰਮਲ, ਪੰਜਾਬ ’ਚੋਂ 117 ਵਿੱਚੋਂ 114 ਨੇ ਪਾਈ ਵੋਟ

Cm maan vote

 2 ਕਾਂਗਰਸ ਅਤੇ 1 ਅਕਾਲੀ ਵਿਧਾਇਕ ਰਹੇ ਗੈਰ ਹਾਜ਼ਰ (Presidential Election )

  • ਮਨਪ੍ਰੀਤ ਇਆਲੀ ਵਿਰੋਧ ‘ਚ ਤਾਂ ਰਾਜ ਕੁਮਾਰ ਚੱਬੇਵਾਲ ਤੇ ਹਰਦੇਵ ਸਿੰਘ ਦੇਸ਼ ਤੋਂ ਬਾਹਰ ਹੋਣ ਕਰਕੇ ਨਹੀਂ ਦੇ ਪਾਏ ਵੋਟ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਅੱਜ ਰਾਸ਼ਟਰਪਤੀ ਚੋਣਾਂ 2022 ਲਈ ਵੋਟਿੰਗ ਸ਼ਾਂਤੀ ਨਾਲ ਸਮਾਪਤ ਹੋਈ। ਇਨਾਂ ਚੋਣਾਂ ਵਿੱਚ 117 ਵਿਧਾਨ ਸਭਾ ਦੇ ਮੈਂਬਰਾਂ (ਵਿਧਾਇਕਾਂ) ਵਿੱਚੋਂ 114 ਵਿਧਾਨ ਸਭਾ ਮੈਂਬਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ ਹੈ। ਗੈਰ ਹਾਜ਼ਰ ਰਹੇ 3 ਵਿਧਾਇਕਾਂ ਵਿੱਚ 1 ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਕਾਂਗਰਸ ਦੇ 2 ਵਿਧਾਇਕਾਂ ਵਿੱਚ ਹਰਦੇਵ ਸਿੰਘ ਤੇ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ। (Presidential Election)

ਇਸ ਤੋਂ ਇਲਾਵਾ ਦੂਜੇ ਸੂਬਿਆਂ ਦੇ ਕਿਸੇ ਵੀ ਵਿਧਾਇਕ ਅਤੇ ਸੰਸਦ ਮੈਂਬਰ ਨੇ ਸੂਬੇ ਦੇ ਪੋਲਿੰਗ ਸਥਾਨਾਂ ‘ਤੇ ਆਪਣੀ ਵੋਟ ਨਹੀਂ ਪਾਈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਕੀਤੇ ਗਏ ਸਨ ਅਤੇ ਸਖਤ ਸੁਰੱਖਿਆ ਦਰਮਿਆਨ ਪੰਜਾਬ ਵਿਧਾਨ ਸਭਾ ਵਿਖੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸਵੇਰੇ 10 ਵਜੇ ਵੋਟਾਂ ਪੈਣੀਆਂ ਸੁਰੂ ਹੋ ਗਈਆਂ ਸਨ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।

ਬੈਲਟ ਪੇਪਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਤੇ ਕੁਲਤਾਰ ਸੰਧਵਾਂ ਨੇ ਪਾਈ ਵੋਟ

ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾਉਣ ਵਾਲੀਆਂ ਪ੍ਰਮੁੱਖ ਸਖਸ਼ੀਅਤਾਂ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸ਼ਾਮਲ ਹਨ।
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ, ਸੀ.ਈ.ਓ. ਨੇ ਕਿਹਾ ਕਿ ਚੋਣ ਦੇ ਅੰਤ ਵਿੱਚ ਚੋਣ ਲੜ ਰਹੇ ਹਰੇਕ ਉਮੀਦਵਾਰ ਦੇ ਅਧਿਕਾਰਤ ਪ੍ਰਤੀਨਿਧੀ ਨੂੰ ਫਾਰਮ 6 (ਬੈਲਟ ਪੇਪਰ ਅਕਾਉਂਟ) ਦੀ ਇੱਕ ਕਾਪੀ ਉਪਲਬਧ ਕਰਵਾਈ ਗਈ ਹੈ।

maan copy

ਦੱਸਣਯੋਗ ਹੈ ਕਿ ਵੋਟਾਂ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਚੋਣ ਲੜ ਰਹੇ ਉਮੀਦਵਾਰਾਂ ਦੇ ਨੁਮਾਇੰਦਿਆਂ ਅਤੇ ਨਿਗਰਾਨ ਦੀ ਹਾਜ਼ਰੀ ਵਿੱਚ ਬੈਲਟ ਬਾਕਸ ਅਤੇ ਹੋਰ ਦਸਤਾਵੇਜ਼ਾਂ ਨੂੰ ਲੱਕੜ ਦੇ ਡੱਬੇ ਵਿੱਚ ਸੀਲ ਕਰ ਦਿੱਤਾ ਗਿਆ। ਸੀਲਬੰਦ ਪੋਲਡ ਬੈਲਟ ਬਾਕਸ ਅਤੇ ਵਰਤੀ ਗਈ ਤੇ ਅਣਵਰਤੀ ਚੋਣ ਸਮੱਗਰੀ ,ਅੱਜ ਸ਼ਾਮ ਸਹਾਇਕ ਰਿਟਰਨਿੰਗ ਅਫਸਰ-ਕਮ-ਸਕੱਤਰ, ਪੰਜਾਬ ਵਿਧਾਨ ਸਭਾ ਸੁਰਿੰਦਰ ਪਾਲ ਅਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਸੰਯੁਕਤ ਸਕੱਤਰ, ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਵੱਲੋਂ ਹਵਾਈ ਜਹਾਜ਼ ਰਾਹੀਂ ਰਿਟਰਨਿੰਗ ਅਫਸਰ ਨੂੰ ਭੇਜੀ ਜਾਵੇਗੀ। ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਚੋਣ ਲੜ ਰਹੇ ਉਮੀਦਵਾਰਾਂ ਦੇ ਨੁਮਾਇੰਦਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ