ਸਿੱਧੂ ਮੂਸੇਵਾਲਾ ਕੇਸ ’ਚ ਵਾਂਟੇਡ ਹੈ ਗੋਲਡੀ ਬਰਾੜ
- ਭਾਰਤ ਸਰਕਾਰ ਨੇ ਐਲਾਨਿਆ ਅੱਤਵਾਦੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਗੈਂਗਸ਼ਟਰ ਲਾਰੈਂਸ ਬਿਸ਼ਨੋਈ ਦੇ ਜੋੜੀਦਾਰ ਗੋਲਡੀ ਬਰਾੜ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਦਿੱਤਾ ਹੈ। ਗੈਂਗਸ਼ਟਰ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ’ਚ ਵੀ ਵਾਂਟੇਡ ਹੈ। ਇਸ ਤੋਂ ਇਲਾਵਾ ਪੰਜਾਬ ’ਚ ਟਾਰਗੇਟ ਕਿਲਿੰਗ ਦਾ ਮੁਲਜ਼ਮ ਵੀ ਹੈ। ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਭਾਰਤ ਸਰਕਾਰ ਨੇ ਗੈਂਗਸ਼ਟਰ ਲੰਡਾ ਨੂੰ ਅੱਤਵਾਦੀ ਐਲਾਨਿਆ ਸੀ।
ਗੋਲਡੀ ਬਰਾੜ ਨੇ ਕਰਵਾਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ (Gangster Goldie Brar)
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਵੀ ਗੋਲਡੀ ਬਰਾੜ ਨੇ ਕਰਵਾਇਆ ਸੀ। ਪਿਛਲੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਦਿਨ ਦਿਹਾੜੇ ਅਂਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕੀਤਾ ਗਿਆ ਸੀ। ਇਸ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਕਤਲ ਦੀ ਗੱਲ ਕਬੂਲੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਸ਼ਾਮਲ ਸੀ। ਮੂਸੇਵਾਲਾ ਦੇ ਮੈਨੇਜਰ ਸ਼ਰਨਦੀਪ ਨੇ ਸ਼ੂਟਰਾਂ ਨੂੰ ਪਨਾਹ ਦਿੱਤੀ ਅਤੇ ਉਨ੍ਹਾਂ ਨੂੰ ਨਿਸ਼ਾਨੇ ਬਾਰੇ ਜਾਣਕਾਰੀ ਦਿੱਤੀ। ਜਦੋਂ ਪੁਲੀਸ ਨੇ ਮੂਸੇਵਾਲਾ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਉਸ ਨੂੰ ਕਤਲ ਕਰਨ ਲਈ ਮਜਬੂਰ ਕਰ ਦਿੱਤਾ ਗਿਆ।