ਯੁੱਧ ਨਸ਼ਿਆਂ ਵਿਰੁੱਧ: ਦਸ਼ਮੇਸ਼ ਡੈਂਟਲ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤ ਸਮਾਗਮ ਦਾ ਆਯੋਜਨ | Yudh Nashe Virudh
Yudh Nashe Virudh: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਿੱਥੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ, ਉੱਥੇ ਹੀ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੱਡੀ ਪੱਧਰ ’ਤੇ ਜਾਗਰੂਕਤਾ ਸਰਗਰਮੀਆਂ ਆਰੰਭੀਆਂ ਗਈਆਂ ਹਨ। ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਸਥਾਨਕ ਦਸ਼ਮੇਸ਼ ਡੈਂਟਲ ਕਾਲਜ ਵਿਖੇ ਜ਼ਿਲ੍ਹਾ ਪੱਧਰੀ ”ਯੁੱਧ ਨਸ਼ਿਆ ਵਿਰੁੱਧ” ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਅਤੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ, ਵੱਖ-ਵੱਖ ਸੰਸਥਵਾਂ ਦੇ ਆਗੂਆਂ ਤੇ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਇਹ ਵੀ ਪੜ੍ਹੋ: Amit Shah: ਪਾਕਿਸਤਾਨੀ ਨਾਗਰਿਕਾਂ ਨੂੰ ਤੁਰੰਤ ਵਾਪਸ ਭੇਜਣ ਦੇ ਹੁਕਮ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀਆਂ ਨੂੰ…
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ੇ ਸਾਡੇ ਸਮਾਜ ਅਤੇ ਸਾਡੀ ਨੌਜਵਾਨੀ ਨੂੰ ਘੁਣ ਵਾਂਗ ਖਾ ਰਹੇ ਹਨ ਤੇ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਨਾਲ ਪੂਰੀ ਸਖਤੀ ਨਾਲ ਪੇਸ਼ ਆਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ ਤੇ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ। ਸੰਧਵਾਂ ਨੇ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਅਲਾਮਤ ਨੂੰ ਖਤਮ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਤੇ ਪੰਜਾਬ ਸਰਕਾਰ ਉਨ੍ਹਾਂ ਦਾ ਪੂਰੀ ਤਰ੍ਹਾਂ ਸਾਥ ਦੇਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਖੁਦ ਵੀ ਨਸ਼ਿਆਂ ਦੇ ਖਿਲਾਫ ਜਾਗਰੂਕ ਹੋਣ ਤੇ ਹੋਰ ਲੋਕਾਂ ਨੂੰ ਵੀ ਜਾਗਰੂਕ ਕਰਨ।
ਨਸ਼ਿਆਂ ਖਿਲਾਫ ਜਾਗਰੂਕਤ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ : ਸੇਖੋਂ
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅਜਿਹੇ ਸਮਾਗਮ ਜਿੱਥੇ ਸਾਨੂੰ ਖੁਦ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਦੇ ਹਨ, ਉੱਥੇ ਹੋਰਨਾਂ ਨੂੰ ਵੀ ਇਸ ਅਲਾਮਤ ਤੋਂ ਦੂਰ ਰਹਿਣ ਲਈ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨੀ ਹੀ ਸਾਡਾ ਸਰਮਾਇਆ ਹੈ ਤੇ ਸਾਡੇ ਸਰਮਾਏ ਨੂੰ ਬਚਾਉਣ ਲਈ ਸਾਨੂੰ ਹਰ ਹੀਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਨਸ਼ਿਆਂ ਤੋਂ ਗ੍ਰਸਤ ਨੌਜਵਾਨਾਂ ਦਾ ਇਲਾਜ ਕਰਕੇ ਕੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਨ-ਸਨਮਾਨ ਦੇਣ ਲਈ ਸਰਕਾਰ ਹਰ ਲੋੜੀਂਦਾ ਕਦਮ ਚੁੱਕ ਰਹੀ ਹੈ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਜਾਗੂਰਕਤਾ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਨਸ਼ਿਆ ਖਿਲਾਫ ਜਾਗੂਰਕਤਾ ਲਈ ਸਕਿੱਟਾਂ, ਨਾਟਕ ਦੀ ਪੇਸ਼ਕਾਰੀ | Yudh Nashe Virudh

ਇਸ ਤੋਂ ਪਹਿਲਾਂ ਸਪੀਕਰ ਸ. ਸੰਧਵਾਂ, ਵਿਧਾਇਕ ਸ. ਸੇਖੋਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰਗਿਆ ਜੈਨ ਤੇ ਕਾਲਜ ਕਮੇਟੀ ਵੱਲੋਂ ਸ਼ਮ੍ਹਾਂ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡੀ.ਪੀ.ਆਰ.ਓ ਅਮਰੀਕ ਸਿੰਘ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰਣ ਕਰਵਾਇਆ ਗਿਆ। ਨਾਟਕ ਮੰਡਲੀ ਲੋਕ ਭਲਾਈ ਵੈਲਫੇਅਰ ਸੁਸਾਇਟੀ ਮਹਿਲ ਕਲਾ, ਬਰਨਾਲਾ ਵੱਲੋਂ ਨਸ਼ਿਆਂ ਖਿਲਾਫ ਨਾਟਕ ”ਨਵੀਂ ਜਿੰਦਗੀ” ਦੀ ਸਫਲ ਪੇਸ਼ਕਾਰੀ ਕੀਤੀ ਗਈ। ਦਸ਼ਮੇਸ਼ ਡੈਂਟਲ ਕਾਲਜ ਅਤੇ ਦਸ਼ਮੇਸ਼ ਕਾਲਜ ਆਫ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਵੀ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਦੀਆਂ ਸਕਿੱਟਾਂ ਦੀ ਪੇਸ਼ਕਾਰੀ ਕੀਤੀ ਗਈ।
ਸਪੀਕਰ ਸ. ਸੰਧਵਾਂ, ਵਿਧਾਇਕ ਸ. ਸੇਖੋਂ, ਡੀ.ਸੀ. ਅਤੇ ਐਸ.ਐਸ.ਪੀ. ਨੇ ਕੀਤੀ ਸ਼ਿਰਕਤ
ਇਸ ਉਪਰੰਤ ਕਾਲਜ ਦੀ ਪ੍ਰਬੰਧਕੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰਗਿਆ ਜੈਨ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਗਾਇਡੈਂਸ ਕੌਂਸਲਰ ਸ੍ਰੀ ਜਸਬੀਰ ਜੱਸੀ ਨੇ ਨਿਭਾਈ। Yudh Nashe Virudh
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ, ਐਸ.ਡੀ.ਐਮ. ਮੇਜਰ ਵਰੁਣ ਕੁਮਾਰ, ਜੀ.ਏ ਮੈਡਮ ਤੁਸ਼ਿਤਾ ਗੁਲਾਟੀ, ਚੇਅਰਮੈਨ ਮਾਰਕਿਟ ਕਮੇਟੀ ਸ. ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਚੇਅਰਮੈਨ ਮਾਰਕਿਟ ਕਮੇਟੀ ਜੈਤੋ ਸ. ਲਛਮਣ ਸਿੰਘ ਭਗਤੂਆਣਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ. ਗੁਰਤੇਜ ਸਿੰਘ ਖੋਸਾ, ਡਾਇਰੈਕਟਰ ਦਸ਼ਮੇਸ਼ ਡੈਂਟਲ ਕਾਲਜ ਡਾ. ਗੁਰਸੇਵਕ ਸਿੰਘ, ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ,ਜਨਰਲ ਸਕੱਤਰ ਜਸਮੀਤ ਸਿੰਘ ਸੰਧੂ, ਐਗਜੈਕਟਿਵ ਕਮੇਟੀ ਮੈਂਬਰ ਗੁਰਮੀਤ ਸਿੰਘ ਢਿੱਲੋਂ, ਡਾ. ਐਸ.ਬੀ.ਐਸ ਸੋਢੀ ਪ੍ਰਿੰਸੀਪਲ ਦਸ਼ਮੇਸ਼ ਡੈਂਟਲ ਕਾਲਜ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਡੀ.ਆਰ.ਓ ਲਵਪ੍ਰੀਤ ਕੌਰ,ਡਿਪਟੀ ਮੈਡੀਕਲ ਕਮਿਸ਼ਨਰ ਡਾ.ਵਿਸ਼ਵਦੀਪ ਗੋਇਲ, ਜਿਲ੍ਹਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਸ. ਸੁਖਵੰਤ ਸਿੰਘ ਪੱਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜਿਲ੍ਹਾ ਵਾਸੀ ਹਾਜ਼ਰ ਸਨ। Yudh Nashe Virudh