ਜੇ ਤੁਸੀਂ ਮੈਨੂੰ ’ਪਾਗਲ’ ਕਹਿਣਾ ਚਾਹੁੰਦੇ ਹੋ ਤਾਂ ਠੀਕ ਹੈ ਪਰ ਤੁਹਾਡੇ ਵਾਂਗ ਪੰਜਾਬੀਆਂ ਨੂੰ ਲੁੱਟਿਆ ਨਹੀਂ : ਭਗਵੰਤ ਮਾਨ

Government Scheme
CM Bhagwant Mann

ਮੈਂ ਜਾਣਦਾ ਹਾਂ ਕਿ ‘ਅਖੌਤੀ ਸਿਆਸਰੀਤਦਾਨ’ ਇਕ ਆਮ ਆਦਮੀ ਨੂੰ ਮੁੱਖ ਮੰਤ ਵਜੋਂ ਹਜ਼ਮ ਨਹੀਂ ਕਰ ਸਕਦੇ : CM Bhagwant Mann

  • ਪੰਜਾਬ ਨੇ ਮੇਰੇ ਉਤੇ ਜਿਸ ਤਰਾਂ ਪਿਆਰ ਵਰਸਾਇਆ, ਉਸ ਤੋਂ ਸੁਖਬੀਰ ਬਾਦਲ ਨਿਰਾਸ਼ ਹੈ : ਭਗਵੰਤ ਮਾਨ
  • ਜੇ ਤੁਸੀਂ ਮੈਨੂੰ ’ਪਾਗਲ’ ਕਹਿਣਾ ਚਾਹੁੰਦੇ ਹੋ ਤਾਂ ਠੀਕ ਹੈ, ਮੈਂ 3 ਕਰੋੜ ਪੰਜਾਬੀਆਂ ਦੇ ਪਿਆਰ ਵਿੱਚ ਪਾਗਲ ਹਾਂ: ਮੁੱਖ ਮੰਤਰੀ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਉਨਾਂ ਵਿਰੁੱਧ ਕੀਤੀ ਗੈਰ-ਸੰਸਦੀ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਉਨਾਂ ਲਈ ਵਧ ਰਹੇ ਜਨਤਕ ਸਮਰਥਨ ਤੋਂ ਦੁਖੀ ਹੋ ਕੇ ਅਕਾਲੀ ਦਲ ਦੇ ਮੁਖੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ। ਮੁੱਖ ਮੰਤਰੀ (CM Bhagwant Mann) ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਨਾਂ ਨਕਾਰੇ ਹੋਏ ਆਗੂਆਂ, ਜਿਨਾਂ ਨੂੰ ਲੋਕਾਂ ਵੱਲੋਂ ਲਾਂਭੇ ਕੀਤਾ ਜਾ ਚੁੱਕਾ ਹੈ, ਨੂੰ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨਾਂ ਕਿਹਾ ਕਿ ਇਨਾਂ ਆਗੂਆਂ ਨੇ ਪੰਜਾਬ ਨੂੰ ਆਪਣੀ ਜਾਗੀਰ ਸਮਝ ਕੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਨਾਰਾਜ਼ ਹੋ ਕੇ ਸੂਬੇ ਦੇ ਸੂਝਵਾਨ ਲੋਕਾਂ ਨੇ ਇਨਾਂ ਆਗੂਆਂ ਨੂੰ ਬੁਰੀ ਤਰਾਂ ਹਰਾ ਕੇ ਆਪਣੀ ਸਰਕਾਰ ਚੁਣੀ ਹੈ।

ਮੈਂ ਇੱਥੇ ‘ਲੁੱਟਣ’ ਨਹੀਂ, ਪੰਜਾਬ ਦੀ ‘ਸੇਵਾ’ ਕਰਨ ਆਇਆ ਹਾਂ : ਭਗਵੰਤ ਮਾਨ

ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਹੁਣ ਇਨਾਂ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਆਮ ਆਦਮੀ ਦੀ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨਾਂ ਕਿਹਾ ਕਿ ਇਸ ਤੋਂ ਨਿਰਾਸ਼ ਹੋ ਕੇ ਇਨਾਂ ਆਗੂਆਂ ਨੇ ਅਜਿਹੀ ਭੱਦੀ ਭਾਸ਼ਾ ਦੀ ਵਰਤੋਂ ਕਰਕੇ ਨੈਤਿਕਤਾ ਦਾ ਪੱਲਾ ਛੱਡ ਕੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਆਗੂਆਂ ਨੂੰ ਸੂਬੇ ਦੀ ਜਨਤਾ ਸਬਕ ਸਿਖਾ ਕੇ ਇਨਾਂ ਨੂੰ ਉਨਾਂ ਦੀ ਜ਼ੁਬਾਨ ਵਿੱਚ ਜਵਾਬ ਦੇਵੇਗੀ।

CM Bhagwant Mann
ਜੇ ਤੁਸੀਂ ਮੈਨੂੰ ’ਪਾਗਲ’ ਕਹਿਣਾ ਚਾਹੁੰਦੇ ਹੋ ਤਾਂ ਠੀਕ ਹੈ ਪਰ ਤੁਹਾਡੇ ਵਾਂਗ ਪੰਜਾਬੀਆਂ ਨੂੰ ਲੁੱਟਿਆ ਨਹੀਂ : ਭਗਵੰਤ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਇਹ ਠੀਕ ਹੈ ਕਿ ਉਹ ਪਾਗਲ ਹਨ ਪਰ ਘੱਟੋ-ਘੱਟ ਉਹ ਜਨਤਕ ਦੌਲਤ ਨੂੰ ਨਹੀਂ ਲੁੱਟ ਰਹੇ, ਜਿਵੇਂ ਕਿ ਸੁਖਬੀਰ ਅਤੇ ਉਸ ਦੀ ਜੁੰਡਲੀ ਨੇ ਆਪਣੇ ਦੌਰ ਦੌਰਾਨ ਕੀਤਾ ਸੀ। ਉਨਾਂ ਕਿਹਾ ਕਿ ਇਹ ਲੋਕ ਜਨ-ਜੀਵਨ ਵਿੱਚ ਬਹੁਤ ਨੀਵੇਂ ਡਿੱਗਦੇ ਜਾ ਰਹੇ ਹਨ ਪਰ ਆਉਣ ਵਾਲੇ ਸਮੇਂ ਵਿੱਚ ਲੋਕ ਇਨਾਂ ਨੂੰ ਮੂੰਹ ਤੋੜਵਾਂ ਜਵਾਬ ਜ਼ਰੂਰ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਲੋਕਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਨਾ ਮੁਆਫ਼ੀਯੋਗ ਗੁਨਾਹ ਕੀਤੇ ਹਨ ਅਤੇ ਸੂਬੇ ਦੇ ਲੋਕ ਇਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

ਸੁਖਬੀਰ ਬਾਦਲ ਨੇ ਬੀਤੇ ਹਫ਼ਤੇ ਕਿਹਾ ਸੀ ‘ਪਾਗਲ’

ਸੁਖਬੀਰ ਬਾਦਲ ਵਲੋਂ ਮੁਹਾਲੀ ਦੇ ਇੱਕ ਸਮਾਗਮ ਵਿਖੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਪਾਗਲ’ ਕਹਿੰਦੇ ਹੋਏ ਸੰਬੋਧਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਕਾਫ਼ੀ ਜਿਆਦਾ ਗਰਮ ਹੋ ਗਈ ਹੈ। ਸੁਖਬੀਰ ਬਾਦਲ ਵਲੋਂ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਹੁਣ ਤੱਕ 3-4 ਮੁੱਖ ਮੰਤਰੀ ਹੀ ਹੋਏ ਹਨ, ਜਿਨਾਂ ਵਿੱਚ ਬਾਦਲ ਸਾਹਿਬ 20 ਸਾਲ ਤਾਂ ਕੈਪਟਨ ਅਮਰਿੰਦਰ ਸਿੰਘ 10 ਸਾਲ ਤੇ ਬੇਅੰਤ ਸਿੰਘ 5 ਮੁੱਖ ਮੰਤਰੀ ਰਹੇ ਹਨ ਅਤੇ ਹੁਣ ‘ਪਾਗਲ’ ਜਿਹੇ ਨੂੰ ਇੱਕ ਸਾਲ ਹੀ ਹੋਇਆ ਹੈ। ਇਨਾਂ ਸ਼ਬਦਾ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਖ਼ਾਸਾ ਵਿਰੋਧ ਕੀਤਾ ਜਾ ਰਿਹਾ ਹੈ।