Yudh Nashe Virudh: ਫ਼ਰੀਦਕੋਟ ਪੁਲਿਸ ਨੇ ਅੱਧਾ ਕਿੱਲੋ ਅਫੀਮ ਅਤੇ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਕੀਤਾ ਕਾਬੂ

Yudh Nashe Virudh
Yudh Nashe Virudh: ਫ਼ਰੀਦਕੋਟ ਪੁਲਿਸ ਨੇ ਅੱਧਾ ਕਿੱਲੋ ਅਫੀਮ ਅਤੇ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਕੀਤਾ ਕਾਬੂ

Yudh Nashe Virudh: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਮਾਨਯੋਗ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾ ਮੁਤਾਬਿਕ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲੇ ਸਥਾਨਾਂ ਦੀ ਸਨਾਖਤ ਕਰਕੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਇਸੇ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਤਹਿਤ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 07 ਮਹੀਨਿਆ ਦੌਰਾਨ 212 ਮੁਕੱਦਮੇ ਦਰਜ ਕਰਕੇ 393 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕਰਕੇ ਫਰੀਦਕੋਟ ਪੁਲਿਸ ਨਸ਼ੇ ਨੂੰ ਜੜ੍ਹ ਤੋਂ ਖਤਮ ਲਈ ਸਫਲਤਾ ਹਾਸਿਲ ਕਰ ਰਹੀ ਹੈ। ਇਸੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਨਸ਼ਿਆ ਖਿਲਾਫ 03 ਮੁਕੱਦਮੇ ਦਰਜ ਕਰਕੇ 05 ਨਸ਼ਾ ਤਸਕਰਾਂ ਨੂੰ ਅੱਧਾ ਕਿਲੋ ਅਫੀਮ ਅਤੇ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਥਾਣੇਦਾਰ ਗੁਰਲਾਲ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਸ:ਥ ਅੰਗਰੇਜ ਸਿੰਘ ਪੁਲਿਸ ਪਾਰਟੀ ਸਮੇਤ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਫਟਿੰਗ ਨਾਕਾਬੰਦੀ ਦੇ ਸਬੰਧ ਵਿੱਚ ਨੈਸ਼ਨਲ ਹਾਈਵੇਅ-54 ਨੇੜੇ ਪੁਲ ਫਰੀਦਕੋਟ ਬਠਿੰਡਾ ਰੋਡ ਕੋਟਕਪੂਰਾ ਵਹੀਕਲ ਚੈੱਕ ਕਰ ਰਹੇ ਸੀ ਤਾਂ ਸਲਿੱਪ ਰੋਡ ਵੱਲੋਂ ਇੱਕ ਕਾਰ ਰੰਗ ਚਿੱਟਾ ਆਂਉਂਦੀ ਦਿਖਾਈ ਦਿੱਤੀ ਜਿਸਦੇ ਡਰਾਈਵਰ ਨੇ ਘਬਰਾ ਕੇ ਕਾਰ ਬੈਕ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਬੰਦ ਹੋ ਗਈ ਅਤੇ ਸ.ਥ: ਅੰਗ੍ਰੇਜ ਸਿੰਘ ਨੇ ਕਰਮਚਾਰੀਆਂ ਦੀ ਮੱਦਦ ਨਾਲ ਕਾਰ ਸਵਾਰਾਂ ਨੂੰ ਕਾਬੂ ਕਰਕੇ ਕਾਰ ਦੀ ਤਲਾਸ਼ੀ ਕੀਤੀ ਤਾਂ ਕਾਰ ਵਿੱਚੋਂ ਇੱਕ ਲਿਫਾਫੇ ਵਿੱਚੋਂ 500 ਗ੍ਰਾਮ ਅਫੀਮ ਬਰਾਮਦ ਹੋਈ। ਜਿਸ ’ਤੇ ਮੁਕੱਦਮਾ ਨੰਬਰ 61 ਅ/ਧ 18(ਸੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਕੋਟਕਪੂਰਾ ਦਰਜ ਰਜਿਸਟਰ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ: Haryana News: ਸੀਐਮ ਸੈਣੀ ਦਾ ਵੱਡਾ ਐਲਾਨ, ਹਰਿਆਣਾ ਦੀਆਂ ਇਨ੍ਹਾਂ ਔਰਤਾਂ ਦੇ ਖਾਤਿਆਂ ਵਿੱਚ ਹਰ ਮਹੀਨੇ 2100 ਰੁਪਏ ਆਉਣ…

ਗ੍ਰਿਫਤਾਰ ਮੁਲਜ਼ਮਾਂ ਦੀ ਪਹਿਚਾਣ ਗੁਰਮੀਤ ਸਿੰਘ ਪੁੱਤਰ ਰੂਪ ਸਿੰਘ ਵਾਸੀ ਹਰੀ ਕੇ ਕਲਾਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਹਾਲ ਆਬਾਦ ਨੇੜੇ ਗਊਸ਼ਾਲਾ ਮੁਕਤਸਰ ਰੋਡ ਕੋਟਕਪੂਰਾ ਅਤੇ ਰਣਦੀਪ ਮਲਹੋਤਰਾ ਉਰਫ ਰਾਣਾ ਪੁੱਤਰ ਅਸ਼ੋਕ ਮਲਹੋਤਰਾ ਵਾਸੀ ਗਲੀ ਨੰਬਰ 06 ਲਾਜਪੱਤ ਨਗਰ ਕੋਟਕਪੂਰਾ ਵਜੋ ਹੋਈ ਹੈ। ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥਾ: ਹਰਚਰਨ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਨੇੜੇ ਗੋਦਾਮ ਦਾਣਾ ਮੰਡੀ ਫਰੀਦਕੋਟ ਪਾਸ ਮੌਜੂਦ ਸੀ ਗੋਦਾਮ ਦੇ ਉਲਟ ਸਾਈਡ ਬਣੀਆ ਦੁਕਾਨਾਂ ਪਾਸ ਖੜੇ 02 ਨੌਜਵਾਨਾਂ ਨੂੰ ਸ਼ੱਕ ਦੀ ਬਿਨਾਹ ਕਾਬੂ ਕਰਕੇ ਉਨਾਂ ਦੀ ਤਲਾਸ਼ੀ ਕੀਤੀ ਤਾਂ ਉਹਨਾਂ ਕੋਲੋਂ 10 ਗ੍ਰਾਮ ਹੈਰੋਇੰਨ ਬਰਾਮਦ ਹੋਈ। Yudh Nashe Virudh

ਇਹ ਵੀ ਪੜ੍ਹੋ: Punjab Road News: ਮੰਤਰੀ ਅਮਨ ਅਰੋੜਾ ਨੇ ਸਤੀਆਂ ਨੂੰ ਜਾਂਦੀ ਸੜਕ ਦਾ ਨੀਂਹ ਪੱਥਰ ਰੱਖਿਆ

ਜਿਸ ’ਤੇ ਮੁਕੱਦਮਾ ਨੰਬਰ 97 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਮੁਲਜ਼ਮਾਂ ਦੀ ਪਹਿਚਾਣ ਨਰੇਸ਼ ਕੁਮਾਰ ਉਰਫ ਰਾਣਾ ਪੁੱਤਰ ਕਸ਼ਮੀਰ ਸਿੰਘ ਵਾਸੀ ਨੇੜੇ ਸ਼ਿਵ ਮੰਦਿਰ ਡਾ. ਅੰਬੇਦਕਰ ਨਗਰ ਫਰੀਦਕੋਟ ਅਤੇ ਮਨਪ੍ਰੀਤ ਸਿੰਘ ਉਰਫ ਮੋਟਾ ਪੁੱਤਰ ਬੋਹੜ ਸਿੰਘ ਵਾਸੀ ਨੇੜੇ ਵਾਣ ਵਾਲੀ ਫੈਕਟਰੀ ਭੋਲੂਵਾਲਾ ਰੋਡ ਫਰੀਦਕੋਟ ਵਜੋ ਹੋਈ ਹੈ। ਇੰਸਪੈਕਟਰ ਮਨੋਜ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਸ:ਥ ਸੁਖਦੇਵ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਲਿੰਕ ਰੋਡ ਦੇਵੀ ਵਾਲਾ ਰੋਡ ਅਮਨ ਨਗਰ ਕੋਟਕਪੂਰਾ ਕੋਲ ਮੌਜੂਦ ਸੀ ਤਾਂ ਮੋੜ ਪਰ ਖੜੇ ਇੱਕ ਨੌਜਵਾਨ ਨੇ ਪੁਲਿਸ ਨੂੰ ਦੇਖ ਕੇ ਘਬਰਾ ਕੇ ਆਪਣੀ ਲੋਅਰ ਦੀ ਸੱਜੀ ਜੇਬ ਵਿੱਚੋਂ ਇੱਕ ਮੋਮੀ ਲਿਫਾਫੀ ਜ਼ਮੀਨ ’ਤੇ ਸੁੱਟ ਦਿੱਤੀ ਅਤੇ ਆਪ ਅਮਨ ਨਗਰ ਵੱਲ ਵੱਲ ਭਜ ਗਿਆ ਜਿਸਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਉਸ ਵੱਲੋਂ ਜ਼ਮੀਨ ’ਤੇ ਸੁੱਟੀ ਲਿਫਾਫੀ ਨੂੰ ਚੁੱਕ ਕੇ ਖੋਲ੍ਹ ਕੇ ਚੈੱਕ ਕੀਤਾ ਤਾਂ ਲਿਫਾਫੀ ਵਿੱਚੋਂ 05 ਗ੍ਰਾਮ ਹੈਰੋਇਨ ਬਰਾਮਦ ਹੋਈ।

ਜਿਸ ’ਤੇ ਮੁਕੱਦਮਾ ਨੰਬਰ 62 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਕੋਟਕਪੂਰਾ ਦਰਜ ਰਜਿਸਟਰ ਕਰਕੇ ਮੁਲਜ਼ਮ ਸੰਦੀਪ ਸਿੰਘ ਉਰਫ ਸੀਪੂ ਪੁੱਤਰ ਬਲਵਿੰਦਰ ਸਿੰਘ ਵਾਸੀ ਜੀਵਨ ਨਗਰ ਗਲੀ ਨੰਬਰ 04 ਕੋਟਕਪੂਰਾ ਨੂੰ ਗ੍ਰਿਫਤਾਰ ਕੀਤਾ ਗਿਆ। ਉਕਤ ਮੁਕੱਦਮਿਆ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋ ਇਲਾਵਾ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ। Yudh Nashe Virudh

LEAVE A REPLY

Please enter your comment!
Please enter your name here