ਦਿੱਲੀ ਦੇ ਅਲੀਪੁਰ ‘ਚ ਗੋਦਾਮ ਦੀ ਕੰਧ ਡਿੱਗੀ, 5 ਵਿਅਤੀਆਂ ਦੀ ਦਰਦਨਾਕ ਮੌਤ

delhi belding

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ’ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਦਿੱਲੀ ਦੇ ਅਲੀਪੁਰ ਵਿੱਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਸ਼ੁੱਕਰਵਾਰ ਨੂੰ ਹੋਏ ਇਸ ਹਾਦਸੇ ‘ਚ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜਾਣਕਾਰੀ ਮੁਤਾਬਕ ਅਜੇ ਵੀ ਕੁਝ ਲੋਕਾਂ ਦੇ ਮਲਬੇ ‘ਚ ਫਸੇ ਹੋਣ ਦਾ ਖਦਸ਼ਾ ਹੈ, ਜਿਨ੍ਹਾਂ ਨੂੰ ਕੱਢਣ ਲਈ ਟੀਮਾਂ ਜੁਟੀਆਂ ਹੋਈਆਂ ਹਨ। (Warehouse wall Collapses Delhi)

ਦਿੱਲੀ ਪੁਲਿਸ ਮੁਤਾਬਕ ਇਸ ਹਾਦਸੇ ‘ਚ 9 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚ 2 ਵਿਅਕਤੀ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਘਟਨਾ ਸਥਾਨ ਤੋਂ ਮਲਬਾ ਹਟਾਇਆ ਜਾ ਰਿਹਾ ਹੈ। ਬਾਹਰੀ ਦਿੱਲੀ ਦੇ ਅਲੀਪੁਰ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਨਿਰਮਾਣ ਅਧੀਨ ਗੋਦਾਮ ਵਿੱਚ ਇੱਕ ਕੰਧ ਡਿੱਗ ਗਈ। ਫਾਇਰ ਬ੍ਰਿਗੇਡ ਭਾਗ ਮੁਤਾਬਿਕ ਮਲਬੇ ਹੇਠ ਅਜੇ ਵੀ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਹਾਲਾਂਕਿ ਫਾਇਰ ਕੰਟਰੋਲ ਰੂਮ ਦਾ ਕਹਿਣਾ ਹੈ ਕਿ ਇਸ ਹਾਦਸੇ ‘ਚ ਕਰੀਬ 15 ਲੋਕ ਜ਼ਖਮੀ ਹੋਏ ਹਨ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਮੌਕੇ ‘ਤੇ ਕਰੀਬ 25 ਮਜ਼ਦੂਰ ਕੰਮ ਕਰ ਰਹੇ ਸਨ। ਫਾਇਰ ਬ੍ਰਿਗੇਡ ਅਤੇ ਦਿੱਲੀ ਪੁਲਸ ਦੇ ਕਰਮਚਾਰੀ ਮੌਕੇ ‘ਤੇ ਮੌਜੂਦ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here