Warm Clothes Distribution: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਸੁਨਾਮ ਸ਼ਹਿਰ ਦੇ ਕੁਲਦੀਪ ਸਿੰਘ ਇੰਸਾਂ ਅਤੇ ਸਮੂਹ ਪਰਿਵਾਰ ਵੱਲੋਂ ਠੰਢ ਨੂੰ ਵੇਖਦੇ ਹੋਏ ਸ਼ਹਿਰ ਦੀ ਇੱਕ ਬਸਤੀ ‘ਚ ਰਹਿ ਰਹੇ ਲੋੜਵੰਦ ਲੋਕਾਂ ਨੂੰ ਗਰਮ ਕੰਬਲ ਦੇ ਕੇ ਮਾਨਵਤਾ ਭਲਾਈ ਦਾ ਕਾਰਜ ਕੀਤਾ।
ਇਹ ਵੀ ਪੜ੍ਹੋ: Ration Distribution: ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ‘ਚ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਇਸ ਮੌਕੇ ਕੁਲਦੀਪ ਸਿੰਘ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਲੋੜਵੰਦ ਲੋਕਾਂ ਨੂੰ ਗਰਮ ਕੰਬਲ ਵੰਡੇ ਗਏ ਹਨ ਤਾਂ ਜੋ ਉਹ ਖੁਦ ਅਤੇ ਆਪਣੇ ਬੱਚਿਆਂ ਦਾ ਇਸ ਪੈ ਰਹੀ ਕੜਾਕੇ ਦੀ ਠੰਢ ਤੋਂ ਬਚਾ ਕਰ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਲੋੜਵੰਦ ਲੋਕਾਂ ਨੂੰ ਗਰਮ ਕੰਬਲ ਦਿੱਤੇ ਜਾ ਰਹੇ ਸਨ ਤਾਂ ਉਹਨਾਂ ਦੇ ਚਿਹਰੇ ’ਤੇ ਖੁਸ਼ੀ ਵੇਖਣ ਯੋਗ ਸੀ, ਇਸ ਮੌਕੇ ਉਕਤ ਪਰਿਵਾਰਾਂ ਵੱਲੋਂ ਪੂਜਨੀਕ ਗੁਰੂ ਜੀ ਤੇ ਸਮੂਹ ਡੇਰਾ ਸ਼ਰਧਾਲੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਦੀਪ ਸਿੰਘ ਇੰਸਾਂ, ਮਨਜੀਤ ਕੌਰ ਇੰਸਾਂ, ਗੋਇੰਨਦੀਪ ਇੰਸਾਂ, ਸੋਨਮਜੋਤ ਇੰਸਾਂ ਸਮੂਹ ਪਰਿਵਾਰ ਹਾਜ਼ਰ ਸੀ। Warm Clothes Distribution