ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਹਾਲਾਤ ਹੋਰ ਵੀ ਹੋ ਸਕਦੇ ਨੇ ਬਦਤਰ

Heavy Rain

ਨਵੀਂ ਦਿੱਲੀ। ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ’ਚ ਲਗਾਤਾਰ ਪੈ ਰਹੇ ਭਾਰੀ ਮੀਂਹ (Heavy Rain) ਨਾਲ ਹੋ ਰਹੀਆਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਨੇ ਲੋਕਾਂ ਨੂੰ ਕੰਬਾ ਕੇ ਰੱਖ ਦਿੱਤਾ ਹੈ। ਭਾਰਤੀ ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਦੱਸਿਆ ਕਿ ਦੇਸ਼ ਦੇ ਕਈ ਸੂਬਿਆਂ ’ਚ ਬਿਜਲੀ ਚਮਕਣ ਦੇ ਨਾਲ ਭਾਰੀ ਮੀਂਹ ਦੇ ਆਸਾਰ ਬਣੇ ਹੋਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਤੇ ਨੇੜੇ ਤੇੜੇ ਦੇ ਇਲਾਕਿਆਂ ’ਚ ਵੀ ਤਾਪਮਾਨ ’ਚ ਕਮੀ ਆਈ ਹੈ।

ਮੌਸਮ ਵਿਭਾਗ ਦੁਆਰਾ ਦੇਸ਼ ਦੇ ਕਈ ਇਲਾਕਿਆਂ ’ਚ ਬਿਜਲੀ ਚਮਕਣ ਅਤੇ ਬੱਦ ਗਰਜ਼ਨ ਦੇ ਨਾਲ ਨਾਲ ਭਾਰੀ ਮੀਂਹ (Heavy Rain) ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ’ਚ ਵੀ ਭਾਰੀ ਮੀਂਹ ਪੈਣ ਦੇ ਆਸਾਰ ਦੱਸੇ ਜਾ ਰਹੇ ਹਨ। ਨਾਲ ਹੀ ਉੱਤਰ ਪ੍ਰਦੇਸ਼ ’ਚ 23 ਅਗਸਤ ਤੱਕ ਭਾਰੀ ਮੀਂਹ ਪੈ ਸਕਦਾ ਹੈਉ ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ ’ਚ ਵੀ 21 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਹੈ ਮੌਸਮ ਵਿਭਾਗ ਨੇ 20 ਅਗਸਤ ਤੋਂ ਪੱਛਮੀ ਹਿਮਾਲਿਆਈ ਇਲਾਕਿਆਂ ਤੇ ਨੇੜੇ ਤੇੜੇ ਦੇ ਖੇਤਰਾਂ ’ਚ ਵੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ।

ਇਹ ਵੀ ਪੜ੍ਹੋ : ਹਰੀਕੇ ਨੇੜੇ ਧੁੱਸੀ ਬੰਨ ਟੁੱਟਾ, ਭਾਰੀ ਤਬਾਹੀ

ਅਸਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜੋਰਮ, ਤਿ੍ਰਪੁਰਾ ਅਤੇ ਅਰੁਣਾਚਲ ਪ੍ਰਦੇਸ਼ ’ਚ ਬਿਜਲੀ ਡਿੱਗਣ ਦੇ ਨਾਲ ਨਾਲ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਦੁਆਰਾ ਅਜਿਹੇ ਹਾਲਾਤਾਂ ਨੂੰ ਦੇਖਦੇ ਹੋਏ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਜਿੱਥੇ ਅਗਸਤ ਮਹੀਨੇ ’ਚ ਲਗਾਤਾਰ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਦੀਆਂ ਸਨ ਉੱਥੇ ਹੀ ਅੱਧਿਓਂ ਜ਼ਿਆਦਾ ਅਗਸਤ ਬੀਤ ਚੁੱਕਾ ਹੈ ਪਰ ਕੁਝ ਥਾਵਾਂ ਨੂੰ ਛੱਡ ਕੇ ਮੀਂਹ ਦਾ ਮਿਜਾਜ ਠੰਢਾ ਰਿਹਾ। ਪਰ ਹੁਣ ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਮੌਸਮ ਵਿਭਾਗ ਇੱਕ ਵਾਰ ਫਿਰ ਆਪਣਾ ਮਿਜਾਜ ਬਦਲ ਰਿਹਾ ਹੈ, ਜਿਸ ਨਾਲ ਕਈ ਥਾਵਾਂ ’ਤੇ ਮਾਨਸੂਨ ਦੇ ਮੀਂਹ ਦਾ ਕਹਿਰ ਜਾਰੀ ਹੈ, ਜਿਸ ਨਾਲ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ।