ਚੰਡੀਗੜ੍ਹ। ਪੰਜਾਬ ਤੇ ਹਰਿਆਣਾ ਵਿੱਚ ਇਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 18 ਤੋਂ 20 ਅਪਰੈਲ ਤੱਕ ਤਿੰਨ ਦਿਨਾਂ ਤੱਕ ਕਈ ਥਾਵਾਂ ’ਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਸੋਮਵਾਰ ਨੂੰ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ। ਮੌਸਮ ਵਿਭਾਗ (India Meteorological Department) ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਮੌਸਮ ਕਰਵਟ ਬਦਲ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਆਉਣ ਵਾਲਾ ਹੈ। ਉਨ੍ਹਾਂ ਦੱਸਿਆ ਕਿ 18 ਅਤੇ 19 ਅਪਰੈਲ ਨੂੰ ਪੂਰੇ ਪੰਜਾਬ ’ਚ ਮੀਂਹ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਉੱਧਰ ਐੱਨਸੀਆਰ ਵਿਚ ਅੱਜ ਭਾਵ 17 ਅਪਰੈਲ ਨੂੰ ਹਲਕੀ ਬਾਰਿਸ਼ ਜਾਂ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਅਸਮਾਨ ਵਿੱਚ ਆਮ ਤੌਰ ’ਤੇ ਬੱਦਲ ਛਾਏ ਰਹਿਣਗੇ।
India Meteorological Department
ਭਾਰਤੀ ਮੌਸਮ ਵਿਭਾਗ ਨੇ ਅੱਜ ਤੋਂ 20 ਅਪਰੈਲ ਤੱਕ ਦਿੱਲੀ-ਐਨਸੀਆਰ ਅਤੇ ਪੱਛਮੀ ਉੱਤਰ ਪ੍ਰਦੇਸ ਵਿੱਚ ਕਈ ਥਾਵਾਂ ’ਤੇ ਗਰਜ-ਤੂਫਾਨ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਦਕਿ ਪੂਰਬੀ ਉੱਤਰ ਪ੍ਰਦੇਸ਼ ਵਿੱਚ ਮੌਸਮ ਆਮ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਨੇ ਅਗਲੇ 4 ਦਿਨਾਂ ਦੌਰਾਨ ਪੱਛਮੀ ਹਿਮਾਲੀਅਨ ਖੇਤਰਾਂ ਅਤੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ ਦੀ ਭਵਿੱਖਬਾਣੀ ਕੀਤੀ ਹੈ।
IMD (India Meteorological Department) ਦੇ ਅਨੁਸਾਰ 18 ਨੂੰ ਜੰਮੂ-ਕਸਮੀਰ, ਲੱਦਾਖ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ 18 ਅਤੇ 19 ਅਤੇ ਉੱਤਰਾਖੰਡ ਵਿੱਚ 19 ਅਪਰੈਲ ਨੂੰ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਅੱਜ ਜੰਮੂ-ਕਸਮੀਰ ਅਤੇ ਲੱਦਾਖ ’ਚ ਕਈ ਥਾਵਾਂ ’ਤੇ ਗੜੇ ਪੈ ਸਕਦੇ ਹਨ। ਹਿਮਾਚਲ ਪ੍ਰਦੇਸ਼ ਵਿੱਚ 17 ਤੋਂ 18 ਅਪ੍ਰੈਲ ਅਤੇ ਉੱਤਰਾਖੰਡ ਵਿੱਚ 18 ਤੋਂ 20 ਅਪਰੈਲ ਦੌਰਾਨ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਅਗਲੇ 4 ਦਿਨਾਂ ’ਚ ਮਹਾਰਾਸ਼ਟਰ ਦੇ ਕੁਝ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ।