ਚਰਨਜੀਤ ਚੰਨੀ ਨੂੰ ਚਿਤਾਵਨੀ, ਮੁੜ ਦਿੱਤਾ ਗਲਤ ਬਿਆਨ ਤਾਂ ਹੋਵੇਗੀ ਕਾਰਵਾਈ

Charanjit Channi

2019 ਵਿੱਚ ਪੁਲਵਾਮਾ ਹਮਲੇ ਸਬੰਧੀ ਦਿੱਤਾ ਸੀ ਬਿਆਨ | Charanjit Channi

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਚਿਤਾਵਨੀ ਦਿੰਦੇ ਹੋਏ ਅੱਗੇ ਤੋਂ ਗਲਤ ਬਿਆਨ ਨਾ ਦੇਣ ਦੀ ਸਲਾਹ ਦਿੰਦੇ ਹੋਏ ਛੱਡ ਦਿੱਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਜਰਨਲ ਕੰਡਕਟ ਦੀ ਧਾਰਾ 2 ਤਹਿਤ ਦੋਸ਼ੀ ਮੰਨਦੇ ਹੋਏ ਕਾਰਵਾਈ ਕਰਨ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ। ਚਰਨਜੀਤ ਸਿੰਘ ਚੰਨੀ ਵੱਲੋਂ ਇਹ ਪਹਿਲੀ ਵਾਰ ਗਲਤੀ ਕੀਤੀ ਗਈ ਸੀ, ਜਿਸ ਕਾਰਨ ਹੀ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਹੋਏ ਅੱਗੇ ਤੋਂ ਇਹੋ ਜਿਹਾ ਬਿਆਨ ਨਾ ਦੇਣ ਬਾਰੇ ਕਿਹਾ ਗਿਆ ਹੈ। (Charanjit Channi)

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਤੋਂ ਉਮੀਦਵਾਰ ਨੂੰ ਚਿਤਾਵਨੀ ਦੇ ਕੇ ਛੱਡਿਆ | Charanjit Channi

ਜੇਕਰ ਮੁੜ ਤੋਂ ਚਰਨਜੀਤ ਸਿੰਘ ਚੰਨੀ ਨੇ ਇਹੋ ਜਿਹਾ ਕੀਤਾ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਚੰਨੀ ਵੱਲੋਂ ਜਲੰਧਰ ਚੋਣ ਪ੍ਰਚਾਰ ਮੌਕੇ 2019 ਵਿੱਚ ਹੋਏ ਪੁਲਵਾਮਾ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬਿਆਨ ਦਿੱਤਾ ਗਿਆ ਸੀ। ਇਸ ਬਿਆਨ ਦੇ ਆਉਣ ਤੋਂ ਬਾਅਦ ਕਾਫ਼ੀ ਜ਼ਿਆਦਾ ਹੰਗਾਮਾ ਹੋਇਆ ਅਤੇ ਬਿਆਨ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਕਰਕੇ ਭਾਰਤੀ ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵੱਲੋਂ ਸਿੱਧਾ ਜੁਆਬ ਦੇਣ ਦੀ ਥਾਂ ’ਤੇ ਘੁੰਮਾ ਫਿਰ ਕੇ ਜੁਆਬ ਦਿੱਤਾ ਗਿਆ ਸੀ, ਜਿਸ ਨੂੰ ਦੇਖਦੇ ਹੋਏ ਭਾਰਤੀ ਚੋਣ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਦਿੱਤੀ ਕਿ ਭਵਿੱਖ ਵਿੱਚ ਉਹ ਇਹੋ ਜਿਹੀ ਗਲਤੀ ਨਾ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਹੋਵੇਗੀ।

Also Read : ਕਾਰ ਸਵਾਰ ਤੋਂ ਮੋਟਰਸਾਇਕਲ ਸਵਾਰਾਂ ਨੇ ਪਿਸਤੌਲ ਦੀ ਨੋਕ ’ਤੇ ਲੁੱਟੇ ਲੱਖਾਂ ਰੁਪਏ

LEAVE A REPLY

Please enter your comment!
Please enter your name here