Punjab Vigilance Bureau: ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab Vigilance Bureau
Punjab Vigilance Bureau: ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab Vigilance Bureau: ਤਹਿਸੀਲਦਾਰ ਦੇ ਨਾਂਅ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਕਾਬੂ

Punjab Vigilance Bureau: ਫ਼ਰੀਦਕੋਟ,(ਗੁਰਪ੍ਰੀਤ ਪੱਕਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਂਅ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਰਮਜੀਤ ਸਿੰਘ ਵਾਸੀ ਪਿੰਡ ਟਹਿਣਾ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਆਪਣੀ ਮਾਂ ਦੇ ਨਾਂਅ ‘ਤੇ ਪਿੰਡ ਟਹਿਣਾ ਵਿਖੇ ਜ਼ਮੀਨ ਖ਼ਰੀਦੀ ਹੈ ਅਤੇ ਇਸ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਲਿਖਵਾਉਣ ਲਈ ਉਹ ਉਕਤ ਜਾਣਕਾਰ ਵਸੀਕਾ ਨਵੀਸ ਨੂੰ ਮਿਲਿਆ, ਜਿਸਨੇ ਇਹ ਰਜਿਸਟਰੀ ਕਰਵਾਉਣ ਲਈ ਤਹਿਸੀਲ ਦੇ ਅਧਿਕਾਰੀ/ਕਰਮਚਾਰੀਆਂ ਨੂੰ ਪੈਸੇ ਦੇਣ ਦੀ ਗੱਲ ਆਖ ਕੇ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ

ਤਹਿਸੀਲਦਾਰ ਫ਼ਰੀਦਕੋਟ ਦੇ ਦਫ਼ਤਰ ਵਿੱਚ ਦਸਤਾਵੇਜ਼ ਜਮ੍ਹਾਂ ਕਰਵਾਉਣ ਉਪਰੰਤ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਗੂਗਲ ਪੇਅ ਰਾਹੀਂ ਰਿਸ਼ਵਤ ਦੀ ਰਕਮ ਦੇਣ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ 15000 ਰੁਪਏ ਪਾ ਦਿੱਤੇ। ਹੁਣ ਮੁਲਜ਼ਮ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੀ ਰਕਮ 5000 ਰੁਪਏ ਦੀ ਮੰਗ ਕਰ ਰਿਹਾ ਸੀ, ਜਿਸ ਲਈ ਉਕਤ ਵਸੀਕਾ ਨਵੀਸ ਨਾਲ ਰਿਸ਼ਵਤ ਦੇਣ ਸਬੰਧੀ ਗੱਲਬਾਤ ਆਪਣੇ ਫੋਨ ‘ਤੇ ਰਿਕਾਰਡ ਕਰ ਲਈ ਅਤੇ ਇਹ ਸਬੂਤ ਵਜੋਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕੀਤੀ। Punjab Vigilance Bureau

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਡਿਪਟੀ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 5000 ਰੁਪਏ ਦੀ ਦੂਜੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here