ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਨੇ ਅਹਿਮ ਫੈਸਲਾ ਲਿਆ ਹੈ। ਕਿਲ੍ਹਾ ਰਾਏਪੁਰ ਵਿੱਚ ਹੋਣ ਵਾਲੀਆਂ ਪੇਂਡੂ ਖੇਡਾਂ ਦੌਰਾਨ ਮੁੜ ਤੋਂ ਬਲਦਾਂ ਦੀਆਂ ਰਵਾਇਤੀ ਦੌੜਾਂ ਕਰਾਉਣ ਦਾ ਰਾਹ ਪੱਧਰਾ ਕਰ ਦਿੱਤਾ ਗਿਆ ਹੈ। 2014 ‘ਚ ਸੁਪਰੀਮ ਕੋਰਟ ਨੇ ਬਲਦਾਂ ਦੀਆਂ ਦੌੜਾਂ ਕਰਾਉਣ ਉੱਤੇ ਰੋਕ ਲਾ ਦਿੱਤੀ ਸੀ। ਮੀਟਿੰਗ ਦੌਰਾਨ ਕੈਬਨਿਟ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਪਸ਼ੂਆਂ ਦੀ ਸੁਰੱਖਿਆ ਸਬੰਧੀ ਬਿੱਲ ਪੇਸ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪਿਛਲੇ ਸਾਲ ਅਕਤੂਬਰ ਵਿੱਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਵੀ ਬਲਦਾਂ ਦੀ ਦੌੜ ਮੁੜ ਤੋਂ ਸ਼ੁਰੂ ਕਰਵਾਉਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ। ਇਸ ਦੌਰਾਨ ਕਾਨੂੰਨੀ ਤੌਰ ‘ਤੇ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਮਨਜ਼ੂਰੀ ਦੇਣ ਦਾ ਸਮਰਥਨ ਕੀਤਾ ਗਿਆ ਸੀ। ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਪਸ਼ੂ ਵੀ ਹਿੱਸਾ ਲੈਂਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।