ਤਾਮਿਲਨਾਡੂ ਦੇ ਕਈ ਹਿੰਸਿਆਂ ‘ਚ ‘ਜਲ ਸੰਕਟ’ ਸੁੱਕੇ ਖੂਹ
ਰਾਮੇਸ਼ਵਰਮ (ਏਜੰਸੀ)। ਦੇਸ਼ ‘ਚ ਪੈ ਰਹੀ ਭਿਆਨਕ ਗਰਮੀ ਨਾਲ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਜਿਆਦਾਤਰ ਰਾਜਾਂ ‘ਚ ਪਾਰਾ 45 ਡਿਗਰੀ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ। ਤਾਮਿਲਨਾਡੂ ਦੇ ਜ਼ਿਆਦਾਤਰ ਇਲਾਕੇ ਭਿਆਨਕ ਗਰਮੀ ਦੀ ਮਾਰ ਝੱਲ ਰਹੇ ਹਨ। ਤਾਪਮਾਨ ਵਧਣ ਨਾਲ ਸੂਬੇ ਦੇ ਕਈ ਹਿੱਸਿਆਂ ‘ਚ ਪਾਣੀ ਦਾ ਸੰਕਟ ਖੜ੍ਹਾ ਹੋ ਗਿਆ ਹੈ।
ਗਰਮੀ ਕਾਰਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਪਾਣੀ ਦੀ ਘਾਟ ਹੋ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਸਾਨੂੰ ਕਦੇ ਵੀ ਅਹਿਜੇ ਹਾਲਾਤ ਦਾ ਸਾਹਮਣਾ ਨਹੀਂ ਕਰਨਾ ਪਿਆ। ਹਾਲਾਤ ਐਨੇ ਜ਼ਿਆਦਾ ਖ਼ਰਾਬ ਹੋ ਗਏ ਹਨ ਕਿ ਬੋਰਵੈੱਲ ‘ਚੋਂ ਪਾਣੀ ਨਹੀਂ ਆ ਰਿਹਾ ਹੈ। ਖੂਹ ਦਾ ਪਾਣੀ ਵੀ ਔਰਤ ਤੋਂ ਬਹੁਤ ਹੇਠਾਂ ਚਲਾ ਗਿਆ ਹੈ।
ਉੱਥੇ ਹੀ ਚੇਨੱਈ ਦੇ ਲੋਕਾਂ ਨੈ ਸ਼ਹਿਰ ‘ਚ ਪਾਣੀ ਦੇ ਸੰਕਟ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਇਲਾਕੇ ‘ਚ ਟੈਂਕਰਾਂ ਦੇ ਜ਼ਰੀਏ ਪਾਦੀ ਦੀ ਸਪਲਾਈ ਸਹੀ ਢੰਗ ਨਾਲ ਨਹੀਂ ਕੀਤੀ ਜਾ ਰਹੀ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਪਾਣੀ ਦੀ ਸਪਲਾਈ ਨਿਯਮਿਤ ਸੀ, ਪਰ ਹੁਣ ਇਹ ਬਹੁਤ ਘੱਟ ਹੋ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।