Water Issue Punjab and Haryana: ਚੰਡੀਗੜ੍ਹ (ਅਸ਼ਵਨੀ ਚਾਵਲਾ)। ਹਰਿਆਣਾ ਤੇ ਪੰਜਾਬ ਦਰਮਿਆਨ ਚੱਲ ਰਿਹਾ ਪਾਣੀ ਦਾ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਫਿਰ ਮੁੱਖ ਮੰਤਰੀ ਮਾਨ ਨੰਗਲ ਪਹੁੰਚ ਰਹੇ ਹਨ। ਮੁੱਖ ਮੰਤਰੀ ਨੇ ਆਪਣੇ ਐਕਸ ਹੈਂਡਲ ‘ਤੇ ਪੋਸਟ ਕਰਕੇ ਕਿਹਾ ਹੈ ਕਿ ਕੇਂਦਰ ਦੀ ਬੀਜੇਪੀ ਸਰਕਾਰ ਪੰਜਾਬ ਨਾਲ ਇੱਕ ਵਾਰ ਫਿਰ ਧੱਕਾ ਕਰਨ ਜਾ ਰਹੀ ਹੈ। ਜਿੱਥੇ ਪੰਜਾਬ ਗੁਆਂਢੀ ਦੇਸ਼ ਨਾਲ ਬਣੇ ਤਨਾਅ ਦੇ ਮਾਹੌਲ ਨਾਲ ਨਜਿੱਠ ਰਿਹਾ ਹੈ ਉੱਥੇ ਹੀ ਪਾਣੀਆਂ ‘ਤੇ ਡਾਕਾ ਮਾਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਲਿਖਿਆ ਹੈ ਕਿ ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰਿਆਂ ‘ਤੇ BBMB ਆਪਣੀਆਂ ਗੰਦੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿੱਥੇ ਪੰਜਾਬ ਆਪਣੀ ਸਰਹੱਦ ‘ਤੇ ਮੁਸਤੈਦੀ ਨਾਲ ਪਾਕਿਸਤਾਨ ਦੇ ਖ਼ਿਲਾਫ਼ ਡਟਿਆ ਹੋਇਆ ਹੈ, ਉੱਥੇ ਹੀ ਕੇਂਦਰ ਵਿੱਚ ਬੈਠੀ ਬੀਜੇਪੀ ਸਰਕਾਰ BBMB ਦੇ ਅਧਿਕਾਰੀਆਂ ਰਾਹੀਂ ਇੱਕ ਵਾਰ ਫਿਰ ਪੰਜਾਬ ਦੇ ਪਾਣੀ ‘ਤੇ ਡਾਕਾ ਮਾਰਨ ਜਾ ਰਹੀ ਹੈ। ਮੈਂ ਅਜਿਹਾ ਹਰਗਿਜ਼ ਨਹੀਂ ਹੋਣ ਦਿਆਂਗਾ। ਥੋੜ੍ਹੀ ਦੇਰ ‘ਚ ਨੰਗਲ ਪਹੁੰਚ ਕੇ ਮੈਂ ਉਨ੍ਹਾਂ ਦੀ ਇਸ ਸਾਜ਼ਿਸ਼ ਨੂੰ ਪੂਰਾ ਹੋਣ ਤੋਂ ਰੋਕਾਂਗਾ। Water Issue Punjab and Haryana
ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰਿਆਂ ‘ਤੇ BBMB ਆਪਣੀਆਂ ਗੰਦੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿੱਥੇ ਪੰਜਾਬ ਆਪਣੀ ਸਰਹੱਦ ‘ਤੇ ਮੁਸਤੈਦੀ ਨਾਲ ਪਾਕਿਸਤਾਨ ਦੇ ਖ਼ਿਲਾਫ਼ ਡਟਿਆ ਹੋਇਆ ਹੈ, ਉੱਥੇ ਹੀ ਕੇਂਦਰ ਵਿੱਚ ਬੈਠੀ ਬੀਜੇਪੀ ਸਰਕਾਰ BBMB ਦੇ ਅਧਿਕਾਰੀਆਂ ਰਾਹੀਂ ਇੱਕ ਵਾਰ ਫਿਰ ਪੰਜਾਬ ਦੇ ਪਾਣੀ ‘ਤੇ ਡਾਕਾ ਮਾਰਨ ਜਾ ਰਹੀ ਹੈ। ਮੈਂ…
— Bhagwant Mann (@BhagwantMann) May 11, 2025