ਘੱਗਰ ’ਚ ਪਾਣੀ ਦਾ ਪੱਧਰ ਵਧਿਆ, ਡਿਪਟੀ ਕਮਿਸ਼ਨਰ ਨੇ ਲਿਆ ਹਾਲਾਤਾਂ ਦਾ ਜਾਇਜ਼ਾ

Ghaggar
ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜ਼ਿਲ੍ਹੇ ’ਚ ਵਗਦੇ ਨਦੀਆਂ/ਨਾਲਿਆਂ ਤੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰਦੇ ਹੋਏ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਵਗਦੇ ਘੱਗਰ (Ghaggar) ਤੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ

  • ਵੱਡਾ ਅਰਾਈ ਮਾਜਰਾ ਦੇ ਨਦੀ ਨੇੜੇ ਵਸੇ ਲੋਕਾਂ ਨੂੰ ਇਹਤਿਆਤ ਵਜੋਂ ਪ੍ਰੇਮ ਬਾਗ ਪੈਲੇਸ ਵਿਖੇ ਠਹਿਰਾਉਣ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਪ੍ਰਬੰਧ

(ਨਰਿੰਦਰ ਬਠੋਈ, ਰਾਮ ਸਰੂਪ, ਮਨੋਜ ਗੋਇਲ) ਪਟਿਆਲਾ, ਦੇਵੀਗੜ੍ਹ, ਬਾਦਸ਼ਾਹਪੁਰ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਰਦੇ ਮੀਂਹ ‘ਚ ਅੱਜ ਪਟਿਆਲਾ ਦੀ ਵੱਡੀ ਤੇ ਛੋਟੀ ਨਦੀ ਸਮੇਤ (Ghaggar) ਜ਼ਿਲ੍ਹੇ ’ਚੋਂ ਲੰਘਦੀਆਂ ਨਦੀਆਂ, ਘੱਗਰ ਅਤੇ ਟਾਂਗਰੀ ’ਚ ਵਹਿ ਰਹੇ ਪਾਣੀ ਦਾ ਜਾਇਜ਼ਾ ਲੈਣ ਲਈ ਪਿੰਡ ਬਾਦਸ਼ਾਹਪੁਰ, ਸਿਰਕੱਪੜਾ ਤੇ ਮਾੜੂ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਖੁਦ ਨਿਗਰਾਨੀ ਕਰ ਰਹੇ ਹਨ ਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ ਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਜ਼ਰੂਰਤ ਨਹੀਂ ਹੈ।

ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਫਲੱਡ ਕੰਟਰੋਲ ਰੂਮ ਨੰਬਰ 01752350550 ’ਤੇ ਕੀਤਾ ਜਾਵੇ ਸੰਪਰਕ (Ghaggar)

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ‘ਤੇ ਤਾਇਨਾਤ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੱਡੀ ਨਦੀ ਨੇੜੇ ਵਸੇ ਵੱਡਾ ਅਰਾਈ ਮਾਜਰਾ ਦੇ ਵਸਨੀਕਾਂ ਨੂੰ ਇਹਤਿਆਤ ਵਜੋਂ ਦੇਵੀਗੜ੍ਹ ਰੋਡ ’ਤੇ ਸਥਿਤ ਪ੍ਰੇਮ ਬਾਗ ਪੈਲੇਸ ਵਿਖੇ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਵੱਡਾ ਅਰਾਈ ਮਾਜਰਾ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰੇਮ ਬਾਗ ਪੈਲੇਸ ਵਿਖੇ ਪਹੁੰਚਣ ਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਮੋਬ. ਨੰ: 9872200663 ਜਾਂ ਫੇਰ ਫਲੱਡ ਕੰਟਰੋਲ ਰੂਮ ਨੰਬਰ 01752350550 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਪ੍ਰੇਮ ਬਾਗ ਪੈਲੇਸ ਵਿਖੇ ਜਾ ਕਿ ਲੋਕਾਂ ਦੇ ਰਹਿਣ ਸਹਿਣ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।

ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜ਼ਿਲ੍ਹੇ ’ਚ ਵਗਦੇ ਨਦੀਆਂ/ਨਾਲਿਆਂ ਤੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰਦੇ ਹੋਏ।

ਸਥਿਤੀ ਪੂਰੀ ਤਰ੍ਹਾਂ ਨਿਯੰਤਰਨ ਹੇਠ, ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਸਾਕਸ਼ੀ ਸਾਹਨੀ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘੱਗਰ, ਟਾਂਗਰੀ ਤੇ ਮਾਰਕੰਡਾ ਆਦਿ ਦਰਿਆਵਾਂ ’ਚ ਕੈਚਮੈਂਟ ਖੇਤਰ ’ਚ ਪਈ ਬਰਸਾਤ ਕਰਕੇ ਇਨ੍ਹਾਂ ਨਦੀਆਂ ’ਚ ਪਾਣੀ ਦੀ ਮਾਤਰਾ ਵਧੀ ਹੈ ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਨਾਲ ਇਨ੍ਹਾਂ ਨਦੀਆਂ ’ਚ ਪਾਣੀ ਦੇ ਵਹਾਅ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਸਥਿਤੀ ਨਿਯੰਤਣ ਵਿੱਚ ਹੈ ਪਰੰਤੂ ਇਨ੍ਹਾਂ ’ਚ ਪਾਣੀ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ ਜਲ ਨਿਕਾਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਮ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਜਾਣ ਅਤੇ ਕਿਸੇ ਵੀ ਸੰਭਾਵਤ ਖ਼ਤਰੇ ਵਾਲੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਿਆਰੀ ਰੱਖੀ ਜਾਵੇ।

ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜ਼ਿਲ੍ਹੇ ’ਚ ਵਗਦੇ ਨਦੀਆਂ/ਨਾਲਿਆਂ ਤੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰਦੇ ਹੋਏ।

ਲੋਕਾਂ ਨੂੰ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ (Ghaggar)

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਆਉਣ ਦੀ ਸੂਰਤ ’ਚ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ’ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਜੰਗਲਾਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਡੇ ਪੱਧਰ ‘ਤੇ ਦਰੱਖਤ ਡਿੱਗਣ ਦੀ ਸੰਭਾਵਨਾ ਹੈ, ਇਸ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਬਣਾਈਆਂ ਜਾਣ, ਜੋ ਦੌਰਾ ਕਰਕੇ ਦਰੱਖਤਾਂ ਨੂੰ ਹਟਾਉਣ ਦੇ ਪ੍ਰਬੰਧ ਕਰਨ। ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ ’ਤੇ ਰੇਂਜ ਅਫਸਰਾਂ ਵੱਲੋਂ ਐਸ.ਡੀ.ਐਮਜ਼ ਨਾਲ ਤਾਲਮੇਲ ਵੀ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਦੀ ਇਸ ਹਦਾਇਤ ’ਤੇ ਜੰਗਲਾਤ ਵਿਭਾਗ ਵੱਲੋਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਜਿਥੇ ਐਸ.ਡੀ.ਐਮਜ਼ ਅਤੇ ਸੰਬਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 24 ਘੰਟੇ ਮੁਸਤੈਦ ਰਹਿਣ ਲਈ ਕਿਹਾ, ਉਥੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਦੀ ਨਿਕਾਸੀ ਨਾਲੋ ਨਾਲ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।

ਤਹਿਸੀਲ ਪੱਧਰ ‘ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ

ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜ਼ਿਲ੍ਹੇ ’ਚ ਵਗਦੇ ਨਦੀਆਂ/ਨਾਲਿਆਂ ਤੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰਦੇ ਹੋਏ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਤਹਿਸੀਲ ਪੱਧਰ ‘ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜਿਹਨਾਂ ਵਿੱਚ ਤਹਿਸੀਲ ਪਟਿਆਲਾ ਵਿਖੇ ਸਥਾਪਤ ਕੀਤੇ ਹੜ੍ਹ ਕੰਟਰੋਲ ਰੂਮ ਦਾ ਟੈਲਫੋਨ ਨੰਬਰ 0175-2311321, ਸਬ ਡਵੀਜ਼ਨ ਦੁਧਨਸਾਧਾਂ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2632615, ਸਬ ਡਵੀਜ਼ਨ ਰਾਜਪੁਰਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01762-224132, ਨਾਭਾ ਸਬ ਡਵੀਜ਼ਨ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01765-220654, ਸਬ ਡਵੀਜ਼ਨ ਸਮਾਣਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ਅਤੇ ਸਬ ਡਵੀਜ਼ਨ ਪਾਤੜਾਂ ਵਿਖੇ ਸਥਾਪਿਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-243403 ਹੈ।

ਇਹ ਵੀ ਪੜ੍ਹੋ : ਮਲੂਕਪੁਰਾ ਨਹਿਰ ‘ਚ ਪਾੜ, 600 ਏਕੜ ਫ਼ਸਲ ਪਾਣੀ ‘ਚ ਡੁੱਬੀ

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਵਿਖੇ ਸਥਾਪਤ ਕੰਟਰੋਲ ਰੂਮ ਦਾ ਨੰਬਰ 0175-2215357 ਤੇ 0175-2215956 ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਲਈ 86994-00040, ਨਗਰ ਕੌਂਸਲ ਨਾਭਾ ਲਈ 82888-10013, ਨਗਰ ਕੌਂਸਲ ਸਮਾਣਾ ਲਈ 78142-21513, ਨਗਰ ਪੰਚਾਇਤ ਘੱਗਾ ਲਈ 98888-07090, ਨਗਰ ਕੌਂਸਲ ਪਾਤੜਾਂ ਲਈ 01764-242068 ਤੇ 83606-88108 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਨਗਰ ਕੌਂਸਲ ਸਨੌਰ ਲਈ 78885-26568, ਨਗਰ ਪੰਚਾਇਤ ਘਨੌਰ ਲਈ 94666-01732, ਨਗਰ ਪੰਚਾਇਤ ਭਾਦਸੋਂ ਲਈ 98885-18242 ਤੇ ਨਗਰ ਪੰਚਾਇਤ ਦੇਵੀਗੜ੍ਹ ਲਈ 96460-64512 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਬਰਸਾਤਾਂ ਦੌਰਾਨ ਹੜ੍ਹਾਂ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਸਥਾਪਤ ਕੀਤੇ ਗਏ ਇਹਨਾਂ ਕੰਟਰੋਲ ਰੂਮ ’ਤੇ ਤੁਰੰਤ ਦਿੱਤੀ ਜਾਵੇ ਅਤੇ ਜੇਕਰ ਹੜ੍ਹਾਂ ਸਬੰਧੀ ਕੋਈ ਸੂਚਨਾ ਲੈਣੀ ਹੈ ਤਾਂ ਵੀ ਉਕਤ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।