ਹੁਸੈਨੀਵਾਲਾ ਹੈਡਵਰਕਸ ਤੋਂ ਛੱਡਿਆ ਪਾਣੀ, ਸਤਲੁਜ ਨੇੜਲੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ

Flood

ਜਿਲ਼੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਰਾਹਤ ਕੈਂਪ ਸਥਾਪਿਤ (Flood)

  • ਕੱਲ੍ਹ ਸਵੇਰ ਤੱਕ ਫਾਜਿਲਕਾ ਜ਼ਿਲ੍ਹੇ ਵਿਚ ਸਤਲੁਜ਼ ਦਰਿਆ ਰਾਹੀਂ ਪੁੱਜੇਗਾ

(ਰਜਨੀਸ਼ ਰਵੀ) ਫਾਜਿ਼ਲਕਾ। ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਖੇਤਰਾਂ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਿਸ ਹੋਣ ਕਾਰਨ ਡੈਮਾਂ ਤੋਂ ਕਾਫੀ ਮਾਤਰਾ ਵਿਚ ਪਾਣੀ ਛੱਡਿਆ ਗਿਆ ਹੈ। ਅੱਜ ਵੀ ਰੋਪੜ (Flood) ਹੈਡਵਰਕਸ ਤੋਂ ਕਾਫੀ ਪਾਣੀ ਛੱਡਿਆ ਗਿਆ ਹੈ ਜੋ ਕਿ ਆਉਣ ਵਾਲੇ ਸਮੇਂ ਵਿਚ ਸਤਲੁਜ਼ ਦਰਿਆ ਰਾਹੀਂ ਫਾਜਿ਼ਲਕਾ ਦੇ ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਪੁੱਜੇਗਾ। ਇਹ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਅੱਜ ਹੁਸੈਨੀਵਾਲਾ ਹੈਡਵਰਕਸ ਤੋਂ 20 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ ਅਤੇ ਇਸ ਨੂੰ ਹੋਰ ਵਧਾ ਕੇ ਡਿਸਚਾਰਜ 25 ਹਜ਼ਾਰ ਕਿਊਸਿਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜਦੋਂ ਕੈਬਨਿਟ ਮੰਤਰੀ ਪਹੁੰਚ ਗਏ ਰਾਵੀ ਦਰਿਆ ’ਤੇ

ਕੱਲ੍ਹ ਸਵੇਰ ਤੱਕ ਇਹ ਪਾਣੀ ਫਾਜ਼ਿਲਕਾ ਜ਼ਿਲ੍ਹੇ ਵਿਚ ਸਤਲੁਜ਼ ਦਰਿਆ ਰਾਹੀਂ ਪੁੱਜੇਗਾ। ਇਸ ਨਾਲ ਫਾਜਿ਼ਲਕਾ ਦੇ ਮਹਾਤਮ ਨਗਰ, ਤੇਜਾ ਰੁਹੇਲਾ, ਹਸਤਾਂ ਕਲਾਂ, ਵੱਲੇ ਸ਼ਾਹ ਹਿਠਾੜ, ਚੱਕ ਰੁਹੇਲਾ, ਝੰਗੜ ਭੈਣੀ, ਮੁਹਾਰ ਜਮਸ਼ੇਰ ਆਦਿ ਪਿੰਡਾਂ ਵਿਚ ਹੜ੍ਹ ਦਾ ਪਾਣੀ ਆ ਸਕਦਾ ਹੈ।

ਹੜ੍ਹ ਕੰਟਰੋਲ ਰੂਮ ਦੇ ਨੰਬਰ 01638—262153 (Flood)

ਇਸ ਲਈ ਇੰਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣਾ ਮਾਲ ਡੰਗਰ (Flood) ਤੇ ਕੀਮਤੀ ਸਮਾਨ ਲੈ ਕੇ ਸਤਲੁਜ਼ ਦੇ ਚੜ੍ਹਦੇ ਪਾਸੇ ਵਾਲੇ ਬਣੇ ਰਾਹਤ ਕੇਂਦਰਾਂ ਵਿਚ ਪੁੱਜਣ। ਉਨ੍ਹਾਂ ਦੱਸਿਆ ਕਿ ਜਿਲ਼੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਰਾਹਤ ਕੈਂਪ ਪਿੰਡ ਮੌਜਮ, ਹਸਤਾਂਕਲਾਂ, ਆਸਫਵਾਲਾ, ਸੰਤ ਕਬੀਰ ਪੋਲੀਟੈਕਨਿਕ ਕਾਲਜ ਫਾਜਿਲਕਾ, ਸਲੇਮਸ਼ਾਹ ਵਿਚ ਬਣਾਏ ਗਏ ਹਨ। ਇਸ ਲਈ ਇੰਨ੍ਹਾਂ ਪਿੰਡਾਂ ਦੇ ਲੋਕ ਜਿ਼ਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਦੇ ਨੰਬਰ 01638—262153 ’ਤੇ ਕਾਲ ਕਰਕੇ ਵੀ ਹੋਰ ਜਾਣਕਾਰੀ ਲੈ ਸਕਦੇ ਹਨ।

ਇਸ ਤੋਂ ਬਿਨ੍ਹਾਂ ਡਿਪਟੀ ਕਮਿਸ਼ਨਰ ਵੱਲੋਂ ਅਪੀਲ ਕੀਤੀ ਗਈ ਹੈ ਕਿ ਨਦੀ ਦੇ ਨੇੜੇ ਨਾ ਜਾਇਆ ਜਾਵੇ ਅਤੇ ਇੰਨ੍ਹਾਂ ਪਿੰਡਾਂ ਦੇ ਲੋਕ ਸੁਰੱਖਿਅਤ ਥਾਂਵਾਂ ਤੇ ਪੁੱਜਣ। ਇਸ ਲਈ ਜਿ਼ਲ੍ਹਾ ਪ੍ਰਸ਼ਾਸਨ ਦੇ ਸਾਰੇ ਵਿਭਾਗਾਂ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਸਕੇ।