ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅਹਿਮ ਮੁੱਦਿਆ ‘ਤੇ ਕੀਤੀ ਚਰਚਾ

Water Supply Workers

ਵਰਕਰ ਪਰਿਵਾਰਾਂ ਸਣੇ ਪਟਿਆਲੇ ਧਰਨੇ ਵਿਚ ਸ਼ਾਮਿਲ ਹੋਣਗੇ : ਫਲੀਆਵਾਲਾ | Water Supply Workers

ਜਲਾਲਾਬਾਦ (ਰਜਨੀਸ ਰਵੀ) ਜਲ ਸਪਲਾਈ (Water Supply Workers) ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਬ੍ਰਾਂਚ ਜਲਾਲਾਬਾਦ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਗੁਰਮੀਤ ਸਿੰਘ ਆਲਮਕੇ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ। ਜਿਸ ਵਿਚ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਵਿਸ਼ੇਸ਼ ਤੌਰ ’ਤੇ ਪੁੱਜੇ, ਜਦਕਿ ਵੱਡੀ ਗਿਣਤੀ ਵਿਚ ਪਹੁੰਚੇ ਵਰਕਰਾਂ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ਵਿਚ ਸਾਲਾਂਬੱਧੀ ਅਰਸ਼ੇ ਤੋਂ ਇਕ ਵਰਕਰ ਦੇ ਰੂਪ ਵਿਚ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਵਿਭਾਗ ਵਿਚ ਮਰਜ ਕਰਕੇ

ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪਾਲਸੀ ਬਣਾਉਣ ਦੀ ਮੰਗ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਵਿਭਾਗੀ ਮੁਖੀ ਵਲੋਂ ਚੀਫ ਇੰਜੀਨੀਅਰ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਦੀ ਗਠਿਤ ਸਬ ਕਮੇਟੀ ਦੇ ਖਿਲਾਫ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਰਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਹੈਡ ਆਫਿਸ ਪਟਿਆਲਾ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਅਣਮਿੱਥੇ ਸਮੇਂ ਲਈ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿਚ ਸ਼ਾਮਿਲ ਹੋਣ ਲਈ ਵਿਚਾਰ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ : ਬਲਾਕ ਬਠੋਈ-ਡਕਾਲਾ ‘ਚ ਕਟੋਰੇ ਰੱਖ ਕੇ ਮਨਾਈ ਸੱਚ ਕਹੂੰ ਦੀ 21ਵੀਂ ਵਰੇਗੰਢ

ਆਗੂਆਂ ਨੇ ਕਿਹਾ ਕਿ ਜਲਾਲਾਬਾਦ ਤੋਂ ਵੱਡੀ ਗਿਣਤੀ ਵਿਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਪਟਿਆਲਾ ਵੱਲ ਵਹੀਰਾ ਘੱਤਣਗੇ। ਜਿਸ ਲਈ ਅੱਜ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਆਗੂ ਬਲਵਿੰਦਰ ਸਿੰਘ ਨੂਰ ਸਮੰਦ, ਰਾਕੇਸ਼ ਸਿੰਘ, ਜਸਵਿੰਦਰ ਸਿੰਘ ਚੱਕ ਜਾਨੀਸਰ, ਸੁਖਚੈਨ ਸਿੰਘ ਸੋਢੀ, ਨਾਨਕ ਸਿੰਘ, ਸਤਪਾਲ ਸਿੰਘ, ਕੁੰਦਨ ਸਿੰਘ, ਮਹਿੰਦਰ ਸਿੰਘ ਮੰਨੇਵਾਲਾ ਆਦਿ ਹਾਜਰ ਸਨ।