ਪਾਰਟੀ ਵਰਕਰਾਂ ਨੇ ਹਾਈ ਕਮਾਂਡ ਦਾ ਧੰਨਵਾਦ ਕਰਨ ਦੇ ਨਾਲ-ਨਾਲ ਵੰਡੇ ਲੱਡੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅਮਨ ਅਰੋੜਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਖੁਸ਼ੀ ਲਹਿਰ ਚੱਲ ਰਹੀ ਹੈ। ਅੱਜ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਇਸ ਖੁਸ਼ੀ ‘ਚ ਵੱਖ-ਵੱਖ ਥਾਂਵਾਂ ‘ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। Aam Admi Party Punjab
ਇਹ ਵੀ ਪੜ੍ਹੋ: Farmers Bathinda News: ਬਠਿੰਡਾ ’ਚ ਕਿਸਾਨ ਤੇ ਪੁਲਿਸ ਪ੍ਰਸ਼ਾਸ਼ਨ ’ਚ ਝਡ਼ਪ, ਕਈ ਕਿਸਾਨ ਜ਼ਖਮੀ

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਆਫਿਸ ਵਿੱਚ ਵਧਾਈ ਦੇਣ ਆਏ ਵਰਕਰਾਂ ਨੇ ‘ਆਪ’ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀ ਅਮਨ ਅਰੋੜਾ ਦੀ ਅਗਾਂਹ ਵਧੂ ਸੋਚ ਸਦਕਾ ਸੁਨਾਮ ਹਲਕੇ ਵਿੱਚ ਵੀ ਰਿਕਾਰਡ ਤੋੜ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਦੀ ਮਿਹਨਤ ਤੇ ਵਫ਼ਾਦਾਰੀ ਦਾ ਮੁੱਲ ਪਾਉਂਦਿਆਂ ਉਨ੍ਹਾਂ ਨੂੰ ਇਹ ਅਹਿਮ ਅਹੁਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਰੋੜਾ ਦੀ ਅਗਵਾਈ ਵਿੱਚ ਪਾਰਟੀ ਹੋਰ ਮਜ਼ਬੂਤੀ ਵੱਲ ਵੱਧੇਗੀ। ਇਸ ਮੌਕੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਵੱਡੀ ਗਿਣਤੀ ‘ਚ ‘ਆਪ’ ਵਰਕਰ ਹਾਜ਼ਰ ਸਨ।