ਕਿਸਾਨ ਜਥੇਬੰਦੀਆਂ ਵੱਲੋਂ ਸੰਤ ਲੌਂਗੋਵਾਲ ਦੇ ਸ਼ਰਧਾਂਜਲੀ ਸਮਾਗਮ ਦਾ ਵਿਰੋਧ ਕਰਨ ਦਾ ਢੰਗ ਗਲਤ: ਬਲਦੇਵ ਸਿੰਘ ਮਾਨ
ਲੌਂਗੋਵਾਲ (ਹਰਪਾਲ ਸਿੰਘ)। ਗੁਰਦੁਆਰਾ ਕੈਬੋਵਾਲ ਸਾਹਿਬ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਰਧਾਂਜਲੀ ਸਮਾਗਮ ਵਿੱਚ ਸੰਗਤਾਂ ਨੂੰ ਸੰਬੋਧਿਨ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ ਨੇ ਕਿਹਾ ਕਿ ਸਿੱਖ ਸੰਗਤਾਂ ਨੇ ਹਰ ਸੰਘਰਸ਼ ਵਿੱਚ ਕਿਸਾਨਾਂ ਦੇ ਹੱਕਾਂ ’ਤੇ ਪਹਿਰਾ ਦਿੱਤਾ ਹੈ। ਜਿਸ ਦੀ ਮਿਸਾਲ ਵਜੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਲੜੇ ਗਏ ਮੋਰਚਿਆਂ ਤੋਂ ਮਿਲਦੀ ਹੈ। ਸੰਤ ਜੀ ਵਰਗੇ ਦਰਵੇਸ ਆਗੂ ਦੇ ਸ਼ਰਧਾਂਜਲੀ ਸਮਾਗਮ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕੀਤਾ ਗਿਆ ਵਿਰੋਧ ਨਿੰਦਣਯੋਗ ਘਟਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਿੱਖ ਸੰਗਤਾਂ ਵੱਲੋਂ ਪਹਿਲਾਂ ਵਾਂਗ ਹੀ ਕਿਸਾਨੀ ਹਿੱਤਾਂ ਅਤੇ ਮੰਗਾਂ ਦੀ ਪੂਰਤੀ ਲਈ ਕਿਸਾਨਾਂ ਦੇ ਹੱਕ ਵਿੱਚ ਆਪਣਾ ਸੰਘਰਸ਼ ਜਾਰੀ ਰੱਖੇਗੀ।
ਉਨ੍ਹਾਂ ਜਿੱਥੇ ਸ਼ਰਧਾਂਜਲੀ ਸਮਾਗਮ ਵਿੱਚ ਆਈ ਸੰਗਤ ਦਾ ਧੰਨਵਾਦ ਕੀਤਾ, ਉਥੇ ਹੀ ਕਿਸਾਨਾਂ ਦੇ ਹੱਕ ਵਿਚ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਡੇ ਘਰਾਣਿਆਂ ਦੇ ਦਬਾਅ ਹੇਠ ਆ ਕੇ ਕਿਸਾਨਾਂ ਅਤੇ ਸਿੱਖ ਸੰਗਤਾਂ ਵਿਚਕਾਰ ਗਲਤ ਫਹਿਮੀਆਂ ਪੈਦਾ ਕਰਕੇ ਪੰਜਾਬ ਦਾ ਮੌਹਾਲ ਖਰਾਬ ਕਰਨਾ ਚਾਹੁੰਦੀ ਹੈ। ਜਿਸ ਲਈ ਸਮੁੱਚੀਆਂ ਸੰਗਤਾ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਇਸ ਮੌਕੇ ਅਕਾਲ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਚੂੰਦਾ, ਸਾਬਕਾ ਵਿਧਾਇਕ ਬਲਵੀਰ ਸਿੰਘ ਘੁੰਨਸ, ਸਾਬਕਾ ਮੰਤਰੀ ਬੱਗੇ ਖਾਂ, ਤੇਜਾ ਸਿੰਘ ਕਮਾਲਪੁਰ, ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਬਰਨਾਲਾ, ਜਥੇਦਾਰ ਉਦੈ ਸਿੰਘ ਲੌਂਗੋਵਾਲ, ਪਰਮਜੀਤ ਸਿੰਘ ਜੱਸੇਕਾ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ