ਸਾਡੇ ਨਾਲ ਸ਼ਾਮਲ

Follow us

12.7 C
Chandigarh
Sunday, February 1, 2026
More
    Home Breaking News ਨਾ ਅਸੀਂ ਕਿਸੇ ...

    ਨਾ ਅਸੀਂ ਕਿਸੇ ਨਾਲ ਕੋਈ ਧੱਕਾ ਕੀਤਾ, ਨਾ ਕਦੇ ਕਰਨਾ ਚਾਹਾਂਗੇ : ਸਰਬਜੀਤ ਕੌਰ ਮਾਣੂੰਕੇ

    MLA Manunke
    ਸਰਬਜੀਤ ਕੌਰ ਮਾਣੂੰਕੇ।

    ਕਿਹਾ, ਮੇਰੇ ਅਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ, ਅਸੀਂ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਹੀ ਰਹਿ ਰਹੇ ਹਾਂ

    •  ਮੈਂ ਕਿਹਾ ਸੀ ਕਿ ਮੈਨੂੰ ਨਵਾਂ ਘਰ ਲੱਭਣ ਅਤੇ ਸ਼ਿਫਟ ਕਰਨ ਵਿਚ ਡੇਢ ਮਹੀਨੇ ਦਾ ਸਮਾਂ ਲੱਗੇਗਾ, ਪਰ ਉਹ ਕਾਹਲੀ ਕਰਨ ਲੱਗੇ- ਮਾਣੂੰਕੇ
    •  ਵਿਰੋਧੀ ਨੇਤਾਵਾਂ ਖਾਸਕਰ ਸੁਖਪਾਲ ਖਹਿਰਾ ਨੇ ਜਾਣਬੁੱਝ ਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ (Sarabjit Kaur Manuke) ਨੇ ਵਿਵਾਦਿਤ ਕੋਠੀ ਨਾਲ ਸਬੰਧਿਤ ਆਪਣੇ ’ਤੇ ਲਗਾਏ ਗਏ ਸਾਰੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਨਾਂ ਕਿਹਾ ਕਿ 2017 ਵਿੱਚ ਵਿਧਾਇਕ ਬਣਨ ਤੋਂ ਲੈ ਕੇ ਅੱਜ ਤੱਕ ਅਸੀਂ ਕਦੇ ਕਿਸੇ ਨਾਲ ਧੱਕਾ ਨਹੀਂ ਕੀਤਾ ਅਤੇ ਨਾ ਹੀ ਕਰਨਾ ਚਾਹੁੰਦੇ ਹਾਂ। ਇਹ ਸਾਡੀ ਪਾਰਟੀ ਦਾ ਸੱਭਿਆਚਾਰ ਨਹੀਂ ਹੈ।

    ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਛੇ ਸਾਲ ਤੋਂ ਵੱਧ ਸਮਾਂ ਵਿਧਾਇਕ ਰਹਿਣ ਦੇ ਬਾਵਜੂਦ ਮੈਂ ਅਤੇ ਮੇਰੇ ਪਤੀ ਦੀ ਕੋਈ ਜਾਇਦਾਦ ਨਹੀਂ ਹੈ। ਅਸੀਂ ਪਿਛਲੇ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਾਂ। ਮੈਂ ਉਹ ਘਰ ਵੀ ਕਿਰਾਏ ’ਤੇ ਲਿਆ ਸੀ। ਜਿਸਦਾ ਸਾਡੇ ਕੋਲ ਰੈਂਟ ਐਗਰੀਮੈਂਟ ਵੀ ਹੈ ਅਤੇ ਅਸੀਂ ਹਰ ਮਹੀਨੇ ਕਿਰਾਇਆ ਵੀ ਅਦਾ ਕੀਤਾ ਹੈ।

    ਇਹ ਵੀ ਪੜ੍ਹੋ : ਬ੍ਰਿਜ ਭੂਸ਼ਣ ਮਾਮਲਾ: ਪਹਿਲਵਾਨਾਂ ਨੂੰ ਝਟਕਾ, ਬ੍ਰਿਜ ਭੂਸ਼ਣ ਨੂੰ ਕਲੀਨ ਚਿੱਟ, ਦਿੱਲੀ ਪੁਲਿਸ ਨੇ ਦੱਸਿਆ ਇਹ ਕਾਰਨ

    ਜਦੋਂ ਮੈਨੂੰ ਉਸ ਐੱਨ.ਆਰ.ਆਈ. ਮਕਾਨ ਮਾਲਕ ਵੱਲੋਂ ਕੋਠੀ ਖਾਲੀ ਕਰਨ ਲਈ ਕਿਹਾ ਗਿਆ ਤਾਂ ਮੈਂ ਕਿਹਾ ਕਿ ਮੈਨੂੰ ਨਵਾਂ ਘਰ ਲੱਭਣ ਅਤੇ ਸ਼ਿਫਟ ਕਰਨ ਲਈ ਡੇਢ ਮਹੀਨੇ ਦਾ ਸਮਾਂ ਲੱਗੇਗਾ ਪਰ ਉਹ ਜਲਦਬਾਜ਼ੀ ਕਰਨ ਲੱਗੇ। ਬੇਵਜਾ ਦਾ ਵਿਵਾਦ ਪੈਦਾ ਹੁੰਦਿਆਂ ਵੇਖ ਅਸੀਂ ਓਸ ਘਰ ਨੂੰ ਜਲਦ ਖਾਲੀ ਕਰਨ ਦਾ ਫੈਸਲਾ ਕੀਤਾ। ਕੁਝ ਦਿਨ ਪਹਿਲਾਂ ਹੀ ਮੈਂ ਜਗਰਾਉਂ ਦੀ ਰਾਇਲ ਕਲੋਨੀ ਵਿੱਚ ਨਵਾਂ ਮਕਾਨ ਕਿਰਾਏ ’ਤੇ ਲਿਆ ਹੈ, ਜਿੱਥੇ ਅਸੀਂ ਸ਼ਿਫਟ ਵੀ ਹੋ ਗਏ ਹਾਂ। ਮੈਂ ਉਸ ਕੋਠੀ ਦੀ ਚਾਬੀ ਵੀ ਵਾਪਸ ਕਰ ਦਿੱਤੀ ਹੈ। ਹੁਣ ਮੇਰਾ ਕਿਸੇ ਵਿਵਾਦਿਤ ਕੋਠੀ ਨਾਲ ਕੋਈ ਸਬੰਧ ਨਹੀਂ ਰਿਹਾ।

    ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਸਰਬਜੀਤ ਕੌਰ ਮਾਣੂੰਕੇ।

    ਖਹਿਰਾ ਨੂੰ ਕੀਤਾ ਸਵਾਲ, ਕਿ ਉਸ ਦੀ ਚੰਡੀਗੜ ਵਾਲੀ ਕੋਠੀ ਦਾ ਮਾਲਕ ਕਿੱਥੇ ਹੈ?

    ਉਨਾਂ (Sarabjit Kaur Manuke) ਵਿਰੋਧੀ ਧਿਰ ਦੇ ਆਗੂਆਂ ਖਾਸ ਕਰਕੇ ਸੁਖਪਾਲ ਖਹਿਰਾ ’ਤੇ ਮਾਮਲੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਖਹਿਰਾ ਨੇ ਜਾਣਬੁੱਝ ਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨਾਂ ਸੁਖਪਾਲ ਖਹਿਰਾ ’ਤੇ ਸੜਕ ’ਤੇ ਕਬਜ਼ਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨਾਂ ਦੇ ਰਾਮਗੜ ਵਾਲੇ ਘਰ ਦੇ ਨੇੜੇ ਵਾਲੀ ਸੜਕ ਕਿੱਥੇ ਗਾਇਬ ਹੋ ਗਈ ਹੈ? ਮਾਣੂੰਕੇ ਨੇ ਖਹਿਰਾ ’ਤੇ ਨਜਾਇਜ਼ ਜਾਇਦਾਦ ਬਣਾਉਣ ਦੇ ਦੋਸ਼ ਵੀ ਲਾਏ।

    ਉਨਾਂ ਕਿਹਾ ਕਿ ‘ਲੈਂਡ ਰੈਵੇਨਿਊ ਐਕਟ-1972’ ਅਨੁਸਾਰ ਪੰਜਾਬ ਵਿੱਚ ਸੇਮ ਵਾਲੇ ਖੇਤਰ ਵਿੱਚ ਕੋਈ ਵੀ ਵਿਅਕਤੀ 17 ਏਕੜ ਤੋਂ ਵੱਧ ਜ਼ਮੀਨ ਦਾ ਮਾਲਕ ਨਹੀਂ ਹੋ ਸਕਦਾ। ਉਸ ਸਮੇਂ ਖਹਿਰਾ ਦੇ ਘਰ ਵਿੱਚ ਉਨਾਂ ਦੇ ਪਿਤਾ ਅਤੇ ਦਾਦਾ ਜੀ ਸਨ। ਇਸ ਹਿਸਾਬ ਨਾਲ ਉਨਾਂ ਕੋਲ 34 ਏਕੜ ਜ਼ਮੀਨ ਬਣਦੀ ਹੈ। ਪਰ ਉਨਾਂ ਕੋਲ 51 ਏਕੜ ਜ਼ਮੀਨ ਕਿੱਥੋਂ ਆਈ?

    ਉਨਾਂ ਖਹਿਰਾ ’ਤੇ ਆਪਣੇ ਇਕ ਦੋਸਤ ਰਾਹੀਂ ਚੰਡੀਗੜ ਸਥਿਤ ਮਕਾਨ ਹੜੱਪਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨਾਂ ਦੇ ਖਾਸ ਦੋਸਤ, ਜੋ ਉਨਾਂ ਦਾ ਕਾਰੋਬਾਰੀ ਭਾਈਵਾਲ ਵੀ ਹੈ, ਨੇ ਚੰਡੀਗੜ ਸੈਕਟਰ-5 ਵਿੱਚ ਇਕ ਮਕਾਨ ਕਿਰਾਏ ’ਤੇ ਲਿਆ ਸੀ ਅਤੇ ਕੁਝ ਸਮੇਂ ਬਾਅਦ ਖਹਿਰਾ ਉਸ ਮਕਾਨ ਦਾ ਮਾਲਕ ਬਣ ਗਿਆ। ਉਸ ਨੇ ਉਸ ਮਕਾਨ ਦੀ ਕੀਮਤ ਸਿਰਫ਼ 16 ਲੱਖ ਰੁਪਏ ਦੱਸੀ ਹੈ, ਜਦੋਂਕਿ ਇਹ ਕਰੋੜਾਂ ਦੀ ਜਾਇਦਾਦ ਹੈ। ਉਸ ਨੇ ਉਸ ਮਕਾਨ ਦੇ ਅਸਲੀ ਮਾਲਕ ਕੋਲ ਵੀ ਰਜਿਸਟਰੀ ਨਹੀਂ ਕਰਵਾਈ ਹੈ। ਖਹਿਰਾ ਦੇ ਉਸ ਦੋਸਤ ’ਤੇ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਸੁਖਪਾਲ ਖਹਿਰਾ ਨੂੰ ਇਸ ਮਾਮਲੇ ’ਤੇ ਜਵਾਬ ਦੇਣਾ ਚਾਹੀਦਾ ਹੈ।

    LEAVE A REPLY

    Please enter your comment!
    Please enter your name here