
Abohar News: ਅਬੋਹਰ, (ਮੇਵਾ ਸਿੰਘ)। ਸਵੇਰ ਦੇ ਸਮੇਂ ਅਬੋਹਰ ਤਹਿਸੀਲ ਕੰਪਲੈਕਸ ’ਚ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆਂ ਤੋਂ ਬਾਅਦ ਪੁਲਿਸ ਦੇ ਉਚ ਅਧਿਕਾਰੀਆਂ ਵੱਲੋਂ ਸਹਿਰ ਅਬੋਹਰ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿਚ ਸੰਦੀਪ ਸ਼ਰਮਾ ਡੀਆਈਜੀ ਫਿਰੋਜ਼ਪੁਰ ਰੇਂਜ ਵਿਸ਼ੇਸ ਤੌਰ ’ਤੇ ਸ਼ਾਮਲ ਹੋਏ, ਇਸ ਵਕਤ ਉਨ੍ਹਾਂ ਦੇ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਵੀ ਮੌਜੂਦ ਹਨ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਆਈਜੀ ਫਿਰੋਜ਼ਪੁਰ ਰੇਂਜ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਹੀ ਪੁਲਿਸ ਟੀਮਾਂ ਲਗਾਤਾਰ ਜਾਂਚ ਕਰ ਰਹੀਆਂ ਹਨ। ਜਿਸ ਵਿਚ ਇਸ ਵਾਰਦਾਤ ਦਾ ਮੁੱਖ ਕਾਰਨ ਦੋਵਾਂ ਧਿਰਾਂ ਦੀ ਆਪਸੀ ਰੰਜਿਸ਼ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਗੋਲੂ ਪੰਡਿਤ ਦੇ ਪਿਤਾ ਦੇ ਬਿਆਨਾਂ ’ਤੇ 4 ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਿਸ ’ਚ ਅਬੋਹਰ ਨਿਵਾਸੀ ਗਗਨਦੀਪ ਉਰਫ ਗੱਗੀ ਤੇ ਅਰਸ਼ ਲੋਹਾਰਿਆ ਅਤੇ ਰਾਜਾਂਵਾਲੀ ਨਿਵਾਸੀ ਗੋਗੀ ਬਿਸ਼ਨੋਈ ਅਤੇ ਪੰਜਕੋਸੀ ਨਿਵਾਸੀ ਸਾਹਿਲ ਖਰਬਾਸ ਸ਼ਾਮਲ ਹਨ।
ਇਹ ਵੀ ਪੜ੍ਹੋ: Sunam News: ਸੁਨਾਮ ਪੁਲਿਸ ਦੀ ਵੱਡੀ ਕਾਰਵਾਈ, 6 ਵਿਅਕਤੀ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਗ੍ਰਿਫਤਾਰ
ਇਨ੍ਹਾਂ ਸਾਰਿਆਂ ਦੇ ਖਿਲਾਫ ਕਤਲ ਅਤੇ ਆਰਮ ਐਕਟ ਦੇ ਤਹਿਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਧਰ ਗੱਗੀ ਲਹੋਰੀਆ ਵੱਲੋਂ ਇਸ ਗੋਲੀਕਾਂਡ ਦੀ ਜਿੰਮੇਵਾਰੀ ਇਕ ਵੀਡੀਓ ਰਾਹੀਂ ਲਏ ਜਾਣ ਦੇ ਬਿਆਨ ’ਤੇ ਡੀਆਈਜੀ ਨੇ ਕਿਹਾ ਕਿ ਪੁਲਿਸ ਟੀਮਾਂ ਇਸ ਵੀਡੀਓ ਦੀ ਜਾਂਚ ਕਰ ਰਹੀਆਂ ਹਨ ਤੇ ਜੋ ਵੀ ਇਸ ਘਟਨਾ ਵਿਚ ਸ਼ਾਮਲ ਹੈ ਕਿਸੇ ਨੂੰ ਵੀ ਬਖ਼ਸਿਆ ਨਹੀਂ ਜਾਵੇਗਾ ਤੇ ਇਸ ਘਟਨਾ ’ਚ ਸ਼ਾਮਲ ਸਾਰੇ ਲੋਕਾਂ ਨੂੰ ਜਲਦੀ ਕਾਬੂ ਕਰਕੇ ਉਨ੍ਹਾਂ ਕਰੜੀ ਤੋਂ ਕਰੜੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।













