ਨਸ਼ਿਆਂ ਖਿਲਾਫ ਹੋਵੇਗੀ ਜੀਰੋ ਟਾਲਰੈਂਸ ਨੀਤੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਵਿਖੇ ‘ਨਸੀਲੀਆਂ ਦਵਾਈਆਂ ਦੀ ਤਸਕਰੀ ਅਤੇ ਰਾਸਟਰੀ ਸੁਰੱਖਿਆ’ ਵਿਸ਼ੇ ’ਤੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ਨਸ਼ੇ ਨੂੰ ਲੈ ਕੇ ਜੀਰੋ ਟਾਲਰੈਂਸ ਦੀ ਨੀਤੀ ਚੱਲ ਰਹੀ ਹੈ। ਨਸ਼ੇ ਨੂੰ ਖਤਮ ਕਰਨ ਲਈ ਇਸ ਦੇ ਖਿਲਾਫ ਮਿਲ ਕੇ ਲੜਨਾ ਹੋਵੇਗਾ। ਨਸ਼ਿਆਂ ਦੀ ਤਸਕਰੀ ਸਮਾਜ ਲਈ ਖਤਰਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਸਰਹੱਦੋਂ ਪਾਰ ਨਸ਼ਾ ਆਉਂਦਾ ਹੈ। ਨਸ਼ਾ ਸਰੀਰ ਅਤੇ ਸਮਾਜ ਨੂੰ ਖੋਖਲਾ ਕਰ ਰਿਹਾ ਹੈ, ਜਿਸ ‘ਤੇ ਰੋਕ ਲਗਾਉਣੀ ਜਰੂਰੀ ਹੈ। ਨਸ਼ੇ ਖ?ਿਲਾਫ ਜੰਗ ਜਿੱਤਣੀ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਸਾਰੇ ਨਸ਼ੇ ਖਿਲਾਫ ਲੜਨਗੇ ਤਾਂ ਕੁਝ ਸਾਲਾਂ ‘ਚ ਭਾਰਤ ਨਸ਼ਾ ਮੁਕਤ ਹੋਵੇਗਾ। ਨਸ਼ੇ ਦੇ ਖਾਤਮੇ ਲਈ ਸਪਲਾਈ ਦੀ ਜੜ੍ਹ ਤੱਕ ਜਾਣਾ ਹੋਵੇਗਾ। ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਮੰਤਰਾਲਿਆਂ ਨਾਲ ਮਿਲ ਕੇ ਨਸ਼ੇ ਖਿਲਾਫ ਲੜਾਈ ਲੜਨਾ ਚਾਹੀਦੀ ਹੈ। ਇਸ ਲਈ ਆਧੁਨਿਕ ਫੋਰੈਂਸਿਸ ਸਾਈਂਸ ਦੇ ਦਫਤਰ ਖੋਲ੍ਹੇ ਗਏ ਹਨ। ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਪੰਜਾਬ ’ਚ ਨਸ਼ੇ ਦੀ ਸਮੱਸਿਆ ਬਹੁਤ ਜ਼ਿਆਦਾ ਹੈ। ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਫੌਰੈਂਸਿਸ ਲੈੱਬ ਬਣਾਈ ਜਾਵੇਗੀ। ਪੰਜਾਬ ਲਈ ਐੱਨ.ਸੀ.ਬੀ. ਸੈਂਟਰ ਬਣਾਏ ਜਾਣਗੇ। ਸਾਡੀ ਆਉਣ ਵਾਲੀ ਨਵੀਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਬਚਾਉਣਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਡਰੱਗ ਨਾਲ ਕਮਾਇਆ ਪੈਸਾ ਦੇਸ਼ ਖਿਲਾਫ ਇਸਤੇਮਾਲ ਹੁੰਦਾ ਹੈ।
ਮੁੱਖ ਮੰਤਰੀ ਵੱਲੋਂ ਨਾਰਕੋ-ਗੈਂਗਸਟਰ-ਅਤਿਵਾਦ ਦੇ ਗਠਜੋੜ ਦੇ ਖ਼ਾਤਮੇ ਲਈ ਸੂਬਿਆਂ ਦੀ ਏਕੀਕਿ੍ਰਤ ਕਾਰਵਾਈ ਦੀ ਵਕਾਲਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਕੋ-ਗੈਂਗਸਟਰ-ਅਤਿਵਾਦ ਦੇ ਨਾਪਾਕ ਗਠਜੋੜ ਨਾਲ ਸਿੱਝਣ ਲਈ ਸੂਬਿਆਂ ਵੱਲੋਂ ਸਾਂਝੀ ਕਾਰਵਾਈ ਦੀ ਲੋੜ ਉਤੇ ਜ਼ੋਰ ਦਿੱਤਾ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਸ਼ਿਆਂ ਦੀ ਤਸਕਰੀ ਤੇ ਕੌਮੀ ਸੁਰੱਖਿਆ ਬਾਰੇ ਇਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਸ ਖ਼ਤਰੇ ਨਾਲ ਲੜਨ ਲਈ ਸਾਰੇ ਇਕਜੁੱਟ ਹੋ ਕੇ ਕਾਰਵਾਈ ਕਰਨ। ਉਨ੍ਹਾਂ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਿਆਂ ਨੂੰ ਸਿਹਰਾ ਲੈਣ ਦੀ ਦੌੜ ਵਿੱਚ ਨਹੀਂ ਪੈਣਾ ਚਾਹੀਦਾ, ਸਗੋਂ ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਅਤਿਵਾਦੀਆਂ ਦੇ ਖ਼ਾਤਮੇ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ।
ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ