Talwandi Bhai News: ਐੱਨਐੱਚਐੱਮ ਕਰਮਚਾਰੀਆਂ ਨੇ ਸੰਘਰਸ਼ ਵਿੱਢਣ ਸਬੰਧੀ ਕੀਤੀ ਮੀਟਿੰਗ
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਪੰਜਾਬ ਭਰ ਵਿੱਚ ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਪਿਛਲੇ 18 ਸਾਲਾਂ ਤੋਂ ਬਹੁਤ ਹੀ ਨਿਗੁਣੀਆਂ ਤਨਖਾਹਾਂ ਉੱਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾਮੈਡੀਕਲ ਅਤੇ ਦਫਤਰੀ ਕਰਮਚਾਰੀ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ, ਪ੍ਰੰਤੂ ਪਿਛਲੇ ਤਿੰਨ ਸਾਲਾਂ ਤੋਂ ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀਆਂ ਪੰਜਾਬ ਸਰਕਾਰ ਨਾਲ ਹੋਈਆਂ 28 ਮੀਟਿੰਗਾਂ ਸਿਰਫ ਜ਼ੁਬਾਨੀ ਲਾਅਰੇਬਾਜ਼ੀ ਸਾਬਿਤ ਹੋਈਆਂ ।
Read Also : Bhartiya Kisan Union: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਘੱਲ ਖੁਰਦ ਵਿਖੇ ਕੱਢੀ ਟਰੈਕਟਰ ਰੈਲੀ
ਇਸ ਪੋਲ ਖੋਲ੍ਹ ਪ੍ਰਚਾਰ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਐੱਨਐੱਚਐੱਮ ਕਰਮਚਾਰੀਆਂ ਨੇ ਤਿਆਰੀ ਸਬੰਧੀ ਮੀਟਿੰਗ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਸੀਐੱਚਸੀ ਫਿਰੋਜ਼ਸ਼ਾਹ ਦੇ ਪ੍ਰਧਾਨ ਡਾ. ਗੁਰਬਚਨ ਸਿੰਘ ਰੋਮਾਣਾ ਨੇ ਪੰਜਾਬ ਸਰਕਾਰ ‘ਤੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਲਗਪਗ ਤਿੰਨ ਸਾਲ ਦਾ ਸਮਾ ਬੀਤ ਜਾਣ ‘ਤੇ ਵੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਮਿਸ਼ਨ ਦੇ ਕਰਮਚਾਰੀਆਂ ਦੀ ਕੋਈ ਵੀ ਜਾਇਜ਼ ਮੰਗ ਪੂਰੀ ਨਹੀ ਕੀਤੀ, ਜਿਸ ਕਰਕੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਰੋਸ ਵਜੋ ਐੱਨਐੱਚਐੱਮ ਵੱਲੋ ਫਰਵਰੀ ਮਹੀਨੇ ਵਿੱਚ ਹੋਣ ਵਾਲੀਆ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਹੋਏ ਪੋਲ ਖੋਲ੍ਹ ਰੈਲੀਆਂ ਕਰਕੇ ਪਰਚੇ ਵੰਡੇ ਜਾਣਗੇ ।
Talwandi Bhai News
ਇਹਨਾ ਵਿਰੋਧ ਪ੍ਰਦਰਸ਼ਨਾਂ ਦੀ ਲੜੀ ਦੇ ਪਹਿਲੇ ਪੜਾਅ ਤੇ ਮਿਤੀ 01 ਫ਼ਰਵਰੀ ਅਤੇ 2 ਫਰਵਰੀ 2025 ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਿਧਾਨ ਸਭਾ ਹਲਕਾ ਨਵੀਂ ਦਿੱਲੀ ਤੋਂ ਪੋਲ ਖੋਲ੍ਹ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਸੁਮਿਤ ਕੁਮਾਰ ਨੇ ਕਿਹਾ ਕਿ ਐੱਨਐੱਚਐੱਮ ਕਰਮਚਾਰੀਆ ਦੀਆ ਮੁੱਖ ਮੰਗਾਂ ਵਿੱਚ ਰੈਗੂਲਰਾਈਜੇਸ਼ਨ, ਮੌਜੂਦਾ ਤਨਖਾਹਾ ਵਿੱਚ ਵਾਧਾ ਕਰਨਾ, ਲਾਇਲਟੀ ਬੋਨਸ, ਲੀਵ ਪਾਲਿਸੀ ਤਹਿਤ ਕਮਾਈ ਛੁੱਟੀ, ਗ੍ਰੈਚੂਇਟੀ ਆਦਿ ਹਨ ।
ਉਹਨਾਂ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਕੇ ਬਣਦਾ ਮਾਣ ਸਨਮਾਨ ਬਹਾਲ ਕੀਤਾ ਜਾਵੇ ਪਰੰਤੂ ਪੰਜਾਬ ਸਰਕਾਰ ਜਾਇਜ਼ ਮੰਗਾ ਹੱਲ ਕਰਨ ਦੀ ਥਾਂ ਯੂਨੀਅਨ ਆਗੂਆ ਨਾਲ ਪੈਨਲ ਮੀਟਿੰਗ ਕਰਨ ਤੇ ਭੱਜਦੀ ਦਿਖਾਈ ਦੇ ਰਹੀ ਹੈ, ਜਿਸ ਕਰਕੇ ਕਰਮਚਾਰੀਆ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਮੌਕੇ ਮੁਕੇਸ਼ ਕੁਮਾਰ, ਹਰਜਿੰਦਰ ਸਿੰਘ, ਜਗਜੀਤ ਸਿੰਘ, ਸ਼ਮਿੰਦਰ ਕੌਰ, ਸਤਿੰਦਰ ਕੌਰ, ਸੁਰਿੰਦਰ ਕੌਰ, ਅਮਨਦੀਪ ਕੌਰ, ਸ਼ੈਰਿਨ ਆਦਿ ਹਾਜ਼ਰ ਸਨ।