ਭ੍ਰਿਸ਼ਟਾਚਾਰ ਤੇ ਪਰਿਵਾਰਵਾਦ ਖਿਲਾਫ਼ ਪੂਰੀ ਤਾਕਤ ਨਾਲ ਮੁਕਾਬਲਾ ਕਰਨਾ ਪਵੇਗਾ : ਮੋਦੀ

ਭ੍ਰਿਸ਼ਟਾਚਾਰ ਤੇ ਪਰਿਵਾਰਵਾਦ ਖਿਲਾਫ਼ ਪੂਰੀ ਤਾਕਤ ਨਾਲ ਮੁਕਾਬਲਾ ਕਰਨਾ ਪਵੇਗਾ : ਮੋਦੀ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਿ੍ਰਸ਼ਟਾਚਾਰ ਅਤੇ ਭਾਈ-ਭਤੀਜਾਵਾਦ ਨੂੰ ਦੇਸ਼ ਦੇ ਸਾਹਮਣੇ ਦੋ ਵੱਡੀਆਂ ਚੁਣੌਤੀਆਂ ਦੱਸਦੇ ਹੋਏ ਕਿਹਾ ਕਿ ਹਾਲਾਤ ਠੀਕ ਨਹੀਂ ਹਨ ਅਤੇ ਇਨ੍ਹਾਂ ਦਾ ਪੂਰੀ ਤਾਕਤ ਨਾਲ ਮੁਕਾਬਲਾ ਕਰਨਾ ਹੋਵੇਗਾ। ਅੱਜ ਇੱਥੇ 76ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ, ‘‘ਦੇਸ਼ ਦੇ ਸਾਹਮਣੇ ਦੋ ਵੱਡੀਆਂ ਚੁਣੌਤੀਆਂ ਹਨ। ਪਹਿਲੀ ਚੁਣੌਤੀ-ਭਿ੍ਰਸ਼ਟਾਚਾਰ, ਦੂਜੀ ਚੁਣੌਤੀ-ਭਤੀਜਾਵਾਦ, ਪਰਿਵਾਰਵਾਦ।ਇਕ ਪਾਸੇ ਉਹ ਲੋਕ ਹਨ ਜਿਨ੍ਹਾਂ ਕੋਲ ਰਹਿਣ ਲਈ ਜਗ੍ਹਾ ਨਹੀਂ ਹੈ ਅਤੇ ਦੂਜੇ ਪਾਸੇ ਉਹ ਲੋਕ ਹਨ ਜਿਨ੍ਹਾਂ ਕੋਲ ਚੋਰੀ ਦਾ ਸਮਾਨ ਰੱਖਣ ਲਈ ਜਗ੍ਹਾ ਨਹੀਂ ਹੈ। ਇਹ ਸਥਿਤੀ ਚੰਗੀ ਨਹੀਂ ਹੈ। ਸਾਨੂੰ ਆਪਣੀ ਪੂਰੀ ਤਾਕਤ ਨਾਲ ਉਨ੍ਹਾਂ ਵਿਰੁੱਧ ਲੜਨਾ ਪਵੇਗਾ’’।

ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਜਿਨ੍ਹਾਂ ਨੇ ਦੇਸ਼ ਨੂੰ ਲੁੱਟਿਆ ਹੈ, ਉਨ੍ਹਾਂ ਨੂੰ ਵੀ ਇਸ ਦੀ ਭਰਪਾਈ ਕੀਤੀ ਜਾਵੇ॥ ਉਨ੍ਹਾਂ ਕਿਹਾ, ‘‘ਭਿ੍ਰਸ਼ਟਾਚਾਰ ਦੇਸ਼ ਨੂੰ ਦੀਮਕ ਵਾਂਗ ਖੋਖਲਾ ਕਰ ਰਿਹਾ ਹੈ, ਦੇਸ਼ ਨੂੰ ਇਸ ਨਾਲ ਲੜਨਾ ਪਵੇਗਾ। ਸਾਡੀ ਕੋਸ਼ਿਸ਼ ਹੈ ਕਿ ਜਿਨ੍ਹਾਂ ਨੇ ਦੇਸ਼ ਨੂੰ ਲੁੱਟਿਆ ਹੈ, ਉਹ ਵੀ ਵਾਪਿਸ ਆਉਣ, ਅਸੀਂ ਇਸ ਦੀ ਕੋਸ਼ਿਸ਼ ਕਰ ਰਹੇ ਹਾਂ। ਦੇਸ਼ ਦੇ ਜ਼ਿਆਦਾਤਰ ਅਦਾਰਿਆਂ ਵਿੱਚ ਭਾਈ-ਭਤੀਜਾਵਾਦ ਦਾ ਬੋਲਬਾਲਾ ਹੈ, ਉਨ੍ਹਾਂ ਕਿਹਾ, “ਜਦੋਂ ਮੈਂ ਭਾਈ-ਭਤੀਜਾਵਾਦ ਦੀ ਗੱਲ ਕਰਦਾ ਹਾਂ ਤਾਂ ਲੋਕ ਸੋਚਦੇ ਹਨ ਕਿ ਮੈਂ ਸਿਰਫ ਰਾਜਨੀਤੀ ਦੀ ਗੱਲ ਕਰ ਰਿਹਾ ਹਾਂ, ਨਹੀਂ, ਬਦਕਿਸਮਤੀ ਨਾਲ ਰਾਜਨੀਤਿਕ ਖੇਤਰ ਦੀ ਬੁਰਾਈ ਨੇ ਭਾਰਤ ਦੀ ਹਰ ਸੰਸਥਾ ਵਿੱਚ ਪਰਿਵਾਰਵਾਦ ਨੂੰ ਪਾਲਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ