ਪੰਜਾਬ ਨੂੰ ਸਿੱਖਿਆ ਤੇ ਖੇਡਾਂ ਦੇ ਖੇਤਰ ’ਚ ਮੋਹਰੀ ਸੂਬਾ ਬਣਾਵਾਂਗੇ : ਚੀਮਾ

harpal cheema
ਦਿੜ੍ਹਬਾ ਵਿਖੇ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਸੰਬੋਧਨ ਕਰਦੇ ਹੋਏ।

ਸਿੱਖਿਆ ਦੇ ਸੁਧਾਰ ਲਈ ਕਈ ਠੋਸ ਕਦਮ ਚੁੱਕੇ ਜਾ ਰਹੇ ਹਨ: ਵਿੱਤ ਮੰਤਰੀ

(ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਆਪ ਆਦਮੀ ਪਾਰਟੀ ਵੱਲੋਂ ਚੋਣਾਂ ਦੇ ਸਮੇਂ ਸਿਖਿਆ ਦੇ ਸੁਧਾਰ ਵਿੱਚ ਕੀਤੇ ਵਾਅਦਿਆਂ ਨੂੰ ਪੰਜਾਬ ਸਰਕਾਰ ਇੱਕ ਇੱਕ ਕਰਕੇ ਪੂਰਾ ਕਰ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਪੰਜਾਬ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ। ਉਹ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸੀ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਅਤੇ ਪੰਜਾਬ ਦੇ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਿਆਂ ਦੇ ਚੱਲਦੇ ਪੰਜਾਬ ਵਿੱਚ ਸਿਖਿਆ ਦੇ ਖੇਤਰ ਵਿੱਚ ਇਤਿਹਾਸ ਸੁਧਾਰ ਹੋਇਆ ਹੈ। ਲਗਭੱਗ ਸਾਰੇ ਸਰਕਾਰੀ ਸਕੂਲਾਂ ਦੀਆਂ ਚਾਰਦਿਵਾਰਾਂ ਨੂੰ ਆਧੁਨਿਕ ਢੰਗ ਨਾਲ ਬਣਾਇਆ ਗਿਆ।

ਸਕੂਲ ਅੰਦਰ ਇੰਨਫਰਾਟਰੱਚਰ ਨਾਲ ਨਾਲ ਕਮਰਿਆਂ ਦੇ ਕੋਈ ਘਾਟ ਨਹੀਂ ਹੈ। ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਜੋ ਸਫਲਤਾ ਨਾਲ ਚਲ ਰਹੇ ਹਨ। ਇਸ ਤੋਂ ਇਲਾਵਾ ਹੋਰ ਭਵਿੱਖ ਵਿੱਚ ਵੀ ਸਕੂਲ ਬਣਾਏ ਜਾਣਗੇ। ਇਸ ਨਾਲ ਸਿੱਖਿਆ ਦਾ ਪੱਧਰ ਉਚਾ ਉਠਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਪਹਿਲੇ ਨੰਬਰ ਉੱਤੇ ਲੈ ਕੇ ਆਉਣ ਵਿੱਚ ਪੰਜਾਬ ਸਰਕਾਰ ਹਰ ਤਰ੍ਹਾਂ ਦੇ ਯਤਨ ਕਰ ਰਹੀ ਹੈ। Harpal Singh Cheema

ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਅਤੇ ਬਦਲਿਆਂ ਸਮਾਂ

ਇਸ ਵਾਰ ਏਸ਼ੀਆਂ ਵਿੱਚ ਸਭ ਤੋਂ ਵੱਧ ਮੈਡਲ ਪੰਜਾਬ ਦੇ ਖਿਡਾਰਿਆਂ ਨੇ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਦੇ ਹਰ ਵਰਗ ਦੇ ਖਿਡਾਰੀ ਨੂੰ ਸਫਲਤਾ ਨਾਲ ਜੋੜਿਆਂ ਗਿਆ ਹੈ। ਪਦਮ ਸ਼੍ਰੀ ਅਤੇ ਅਰਜੁਨ ਐਵਾਰਡ ਜੇਤੂ ਓਲੰਪਿਅਨ ਮੁੱਕੇਬਾਜ ਕੌਰ ਸਿੰਘ ਨੂੰ ਦੇਸ਼ ਲਈ ਵੱਡੀ ਦੇਣ ਲਈ ਉਸ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅਤੇ ਨਵੀਂ ਪੀੜ੍ਹੀ ਲਈ ਪ੍ਰੇਰਣਾ ਸਰੋਤ ਬਣਾਉਣ ਲਈ ਢੁੱਕਵੀਂ ਯਾਦ ਬਣਾਈ ਜਾਵੇਗੀ। ਇਸ ਮੌਕੇ ਮਨਿੰਦਰ ਸਿੰਘ ਘੁਮਾਣ, ਸੁਨੀਲ ਬਾਂਸਲ ਅਤੇ ਹੋਰ ਹਾਜ਼ਰ ਸਨ।