ਮਾਣਯੋਗ ਸੁਪਰੀਮ ਕੋਰਟ ‘ਚ ਰੱਖਾਂਗੇ ਆਪਣਾ ਪੱਖ : ਬੁਲਾਰਾ

Bargari Case
ਮਾਣਯੋਗ ਸੁਪਰੀਮ ਕੋਰਟ 'ਚ ਰੱਖਾਂਗੇ ਆਪਣਾ ਪੱਖ : ਬੁਲਾਰਾ

ਸਾਨੂੰ ਪੂਰਾ ਵਿਸ਼ਵਾਸ ਹੈ ਕਿ ਮਾਣਯੋਗ ਸੁਪਰੀਮ ਕੋਰਟ ਤੋਂ ਸਾਨੂੰ ਨਿਆਂ ਮਿਲੇਗਾ

ਚੰਡੀਗੜ੍ਹ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਹਮੇਸ਼ਾ ਤੋਂ ਹੀ ਸਾਰੇ ਧਰਮਾਂ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ। ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਪੂਜਨੀਕ ਗੁਰੂ ਜੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਪਟੀਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਅਧੂਰੇ ਤੱਥਾਂ ਨੂੰ ਮਾਣਯੋਗ ਸੁਪਰੀਮ ਕੋਰਟ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ।

ਇਸ ਦਾ ਅਸੀਂ ਕਾਨੂੰਨੀ ਜਵਾਬ ਮਾਣਯੋਗ ਸੁਪਰੀਮ ਕੋਰਟ ਵਿੱਚ ਪੂਰੇ ਤੱਥਾਂ ਸਮੇਤ ਪੇਸ਼ ਕਰਾਂਗੇ। ਜਿਵੇਂ ਅਸੀਂ ਮਾਣਯੋਗ ਹਾਈਕੋਰਟ ਦੇ ਸਾਹਮਣੇ ਸਾਰੇ ਤੱਥ ਪੇਸ਼ ਕੀਤੇ ਸਨ ਤਾਂ ਮਾਣਯੋਗ ਹਾਈਕੋਰਟ ਨੇ ਇਹਨਾਂ ਕੇਸਾਂ ‘ਤੇ ਰੋਕ ਲਗਾ ਦਿੱਤੀ ਸੀ। ਅਸੀਂ ਮਾਣਯੋਗ ਸੁਪਰੀਮ ਕੋਰਟ ਦੇ ਸਾਹਮਣੇ ਸਾਰੇ ਤੱਥਾਂ ਨੂੰ ਪੇਸ਼ ਕਰਾਂਗੇ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਮਾਣਯੋਗ ਸੁਪਰੀਮ ਕੋਰਟ ਤੋਂ ਸਾਨੂੰ ਨਿਆਂ ਮਿਲੇਗਾ।
ਜਤਿੰਦਰ ਖੁਰਾਣਾ ਐਡਵੋਕੇਟ
ਬੁਲਾਰਾ, ਡੇਰਾ ਸੱਚਾ ਸੌਦਾ ਸਰਸਾ।