ਸੂਬੇ ਅੰਦਰ ਹਰੇਕ ਵਿਅਕਤੀ ਤੱਕ ਮਿਆਰੀ ਸਿਹਤ ਸੇਵਾਵਾਂ ਕਰਾਂਗੇ ਪੁੱਜਦੀਆਂ : ਸਿਹਤ ਮੰਤਰੀ

Health News
ਸਰਕਾਰੀ ਮੈਡੀਕਲ ਕਾਲਜ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਕੈਬਿਨਟ ਮੰਤਰੀ ਬਲਬੀਰ ਸਿੰਘ।

ਸਿਹਤ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ, ਮੈਡੀਕਲ ਕਾਲਜ ਦੇ ਡਾਕਟਰਾਂ ਤੇ ਸਿਵਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ | Health News

ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਦੇ ਮੈਡੀਕਲ ਕਾਲਜ ਤੇ ਹਸਪਤਾਲ ਨਿਕਟ ਭਵਿੱਖ ਵਿਚ ਮਰੀਜਾਂ ਲਈ ਹਰ ਤਰਾਂ ਦੀਆਂ ਸਿਹਤ ਸੇਵਾਵਾਂ ਸੂਬੇ ਦੇ ਹਰੇਕ ਵਿਅਕਤੀ ਤੱਕ ਪੁੱਜਦਾ ਕਰਨਗੇ ਅਤੇ ਮਰੀਜ਼ਾਂ ਨੂੰ ਕਿਸੇ ਵੀ ਸਿਹਤ ਸਹੂਲਤ ਲਈ ਹਸਪਤਾਲ ਤੋਂ ਬਾਹਰ ਨਹੀਂ ਜਾਣਾ ਪਵੇਗਾ। (Health News)

ਉਕਤ ਸਬਦਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਗੁਰੂ ਨਾਨਕ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪ੍ਰਬੰਧਕੀ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਕਰਦਿਆਂ ਕੀਤਾ। ਸਿਹਤ ਮੰਤਰੀ ਨੇ ਪਿਛਲੇ ਮਹੀਨੇ ਦੌਰਾਨ ਸਰਕਾਰੀ ਮੈਡੀਕਲ ਕਾਲਜ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਲਏ ਗਏ ਫੈਸਿਲਆਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਵਿੱਚ ਕਿਸੇ ਤਰ੍ਹਾਂ ਦੀ ਅੜਚਨ ਨਹੀਂ ਆਉਣ ਦਿੱਤੀ ਜਾਵੇਗੀ।  ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਤੇ ਖੁਸ਼ਹਾਲ ਵੇਖਣ ਦਾ ਹੈ, ਜਿਸ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। (Health News)

ਆਮ ਆਦਮੀ ਕਲੀਨਿਕ | Health News

ਉਨਾਂ ਹਸਪਤਾਲ ਵਿਚ ਚੱਲ ਰਹੇ ਕੰਮਾਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਹਰੇਕ ਕੰਮ ਸਮਾਂ ਸੀਮਾ ਵਿਚ ਰਹਿ ਕੇ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵਤਾ ਵਿਚ ਕੋਈ ਕਸਰ ਨਾ ਛੱਡੀ ਜਾਵੇ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ  ਲੈ ਕੇ ਕਾਫੀ ਗੰਭੀਰ ਹੈ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਘਰਾਂ ਦੇ ਨਜਦੀਕ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 659 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 80 ਕਿਸਮ ਦੀਆਂ ਦਵਾਈਆਂ ਅਤੇ 38 ਡਾਇਗਨੋਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਹੁਣ ਤੱਕ 44 ਲੱਖ ਤੋਂ ਵੱਧ ਲੋਕਾਂ ਨੂੰ ਇਸ ਸਹੂਲਤ ਦਾ ਲਾਹਾ ਲਿਆ ਹੈ।

ਸਿਹਤ ਮੰਤਰੀ ਨੇ  ਗੁਰੂ ਨਾਨਕ ਦੇਵ ਹਸਪਤਾਲ ਵਿਚ ਕੰਮ ਕਰਵਾ ਰਹੇ ਵੱਖ-ਵੱਖ ਵਿਭਾਗਾਂ, ਜਿਸ ਵਿਚ ਲੋਕ ਨਿਰਮਾਣ ਵਿਭਾਗ, ਪੀ ਐਸ ਪੀ ਸੀ ਐਲ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਪਬਲਿਕ ਹੈਲਥ ਵਿਭਾਗ ਆਦਿ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਸਿਹਤ ਮੰਤਰੀ ਨੇ ਉਕਤ ਕਾਲਜ ਵਿਚ ਘੱਟੋ ਘੱਟ ਜੂਨੀਅਰ ਇੰਜੀਨੀਅਰ ਪੱਧਰ ਦਾ ਅਧਿਕਾਰੀ ਪੱਕੇ ਤੌਰ ਉਤੇ ਨਿਯੁੱਕਤ ਕਰਨ ਦੀ ਹਦਾਇਤ ਕੀਤੀ।

ਮੈਡੀਕਲ ਕਾਲਜ ਦੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਮੰਤਰੀ ਨੇ ਨਵਾਂ ਪ੍ਰਬੰਧਕੀ ਬਲਾਕ ਉਸਾਰਨ, ਡਾਕਟਰਾਂ ਲਈ ਨਵੇਂ ਘਰ, ਨਰਸਿੰਗ ਕਾਲਜ ਨੂੰ ਵਾਤਾਵਅਨਕੂਲ ਕਰਨ, ਮਲਟੀ ਲੈਵਲ ਪਾਰਕਿੰਗ ਨੂੰ ਚਾਲੂ ਕਰਨ,  ਬਲੱਡ ਬੈਂਕ ਨੂੰ ਵੱਡਾ ਕਰਨ ਅਤੇ ਹਸਪਤਾਲ ਵਿਚ ਡਾਕਟਰਾਂ, ਸਟਾਫ ਤੇ ਮਰੀਜਾਂ ਲਈ ਤਿੰਨ ਕੰਟੀਨਾਂ ਬਨਾਉਣ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲਿਆ।  ਇਸ ਮੌਕੇ ਉਨਾਂ ਨਾਲ  ਡੀ:ਆਰ:ਐਮ:ਈ ਪੰਜਾਬ ਡਾ: ਅਵਨੀਸ਼, ਪ੍ਰਿੰਸੀਪਲ ਰਾਜੀਵ ਦੇਵਗਨ, ਸਿਵਲ ਸਰਜਨ ਡਾ ਵਿਜੈ ਕੁਮਾਰ, ਐਕਸੀਅਨ ਸ੍ਰ ਇੰਦਰਜੀਤ ਸਿੰਘ, ਐਕਸੀਅਨ ਸ੍ਰੀ ਦਿਆਲ ਸ਼ਰਮਾ, ਡਾ: ਕੇ:ਡੀ ਸਿੰਘ, ਇੰਜ: ਕਾਰਤਿਕ ਵਰਮਾਨੀ, ਇੰਜ: ਪੀ:ਐਸ:ਪੀ:ਸੀ:ਐਲ ਮਨਦੀਪ ਸਿੰਘ, ਵਾਇਸ ਪ੍ਰਿੰਸੀਪਲ ਡਾ: ਜੇ:ਪੀ:ਅਤਰੀ,  ਤੋਂ ਇਲਾਵਾ ਡੈਂਟਲ ਕਾਲਜ, ਨਰਸਿੰਗ ਕਾਲਜ ਦੇ ਪ੍ਰਿੰਸੀਪਲ ਤੇ ਹਸਪਤਾਲ ਵਿਚ ਕੰਮ ਕਰਵਾ ਰਹੇ ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੁਲਿਸ ਨੇ ਨਜਾਇਜ਼ ਅਸਲੇ ਸਮੇਤ ਦੋ ਨੂੰ ਕੀਤਾ ਕਾਬੂ