ਮੁਹਾਲੀ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ਤੇ ਲੱਗੀ ਰੋਕ

Social Media

ਸੋਸ਼ਲ ਮੀਡੀਆ ਤੇ ਹਥਿਆਰਾਂ ਦੀਆ ਵਿਡਿਓਜ ਤੇ ਫੋਟੋਆਂ ਪਾਉਣੀਆਂ ਵਰਜਿਤ

ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ

ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿੱਚ ਖੂਨ-ਖਰਾਬੇ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਤਲਵਾੜ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਹਾਲੀ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ’ਤੇ ਵੀ ਲਾਗੂ ਰਹੇਗੀ।

ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੰਜਾਬ ਸਰਕਾਰ ਨੇ ਲਗਾਈ ਸੀ ਪਾਬੰਦੀ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਖ਼ਤੀ ਦਿਖਾਉਂਦੇ ਹੋਏ ਅਜੇਹੇ ਮਹੌਲ ਖਰਾਬ ਕਰਨ ਵਾਲੇ ਹਥਿਆਰਾਂ ਵਾਲੇ ਗੀਤਾਂ ਤੇ ਪਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਸਨ। ਵਿਆਹ ਸਮਾਰੋਹਾਂ ਵਿਚ ਸ਼ਰੇਆਮ ਗੋਲੀਆਂ ਚਲਾ ਕੇ ਸੋਸ਼ਲ ਮੀਡੀਆ ਉੱਤੇ ਪੋਸਟ ਕਰਨ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਖਰੜ ਵਿੱਚ ਵੀ ਇੱਕ ਅਮੀਰਜ਼ਾਦੇ ਦੁਆਰਾ ਮਹਿੰਗੀ ਕਾਰ ਖਰੀਦਣ ਤੋਂ ਬਾਅਦ ਹਵਾਈ ਫਾਇਰ ਕਰਨ ਦੀ ਵੀਡੀਓ ਵਾਇਰਲ ਹੋਈ ਸੀ। ਖੁੱਲ੍ਹੇ ਵਿਚ ਗੋਲੀਆਂ ਚਲਾਉਣ ਨਾਲ ਕਈ ਹਾਦਸੇ ਵੀ ਹੋ ਚੁੱਕੇ ਹਨ। ਸ਼ਰਾਬ ਹਥਿਆਰ ਤੇ ਅਸ਼ਲੀਲਤਾ ਫੈਲਾਉਣ ਵਾਲੇ ਗੀਤਾਂ ਤੇ ਪਾਬੰਦੀ ਲਾਉਂਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕੀਤੀ ਜਾ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ