ਅੰਮ੍ਰਿਤਸਰ ’ਚ ਨੌਜਵਾਨ ਨੂੰ ਹਥਿਆਰਾਂ ਨਾਲ ਵੱਢਿਆ

Dhuri News

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ । ਪੰਜਾਬ ਦੇ ਅੰਮ੍ਰਿਤਸਰ ’ਚ ਸ਼ਨਿੱਚਰਵਾਰ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੂੰ ਹਥਿਆਰਾਂ ਨਾਲ ਵੱਢਿਆ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਰਨ ਵਾਲੇ ਨੌਜਵਾਨ ’ਤੇ ਪਹਿਲਾਂ ਐਨਡੀਪੀਐਸ ਦਾ ਮਾਮਲਾ ਦਰਜ਼ ਸੀ, ਜਿਸ ਦੇ ਚੱਲਦੇ ਪੁਲਿਸ ਕਤਲ ਦੇ ਇਸ ਮਾਮਲੇ ਨੂੰ ਨਸ਼ੇ ਜਾਂ ਪੈਸਿਆਂ ਦੇ ਲੈਣ-ਦੇਣ ਨਾਲ ਜੋੜ ਰਹੀ ਹੈ।

ਇਹ ਕਤਲ ਮਕਬੂਲਪੁਰਾ ਏਰਿਆ ਅੰਦਰ 13 ਨੰਬਰ ਗਲੀ ’ਚ ਹੋਇਆ ਹੈ। ਮਰਨ ਵਾਲੇ ਦੀ ਪਛਾਣ 25 ਸਾਲਾਂ ਸਾਹਿਲਪ੍ਰੀਤ ਦੇ ਰੂਪ ’ਚ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਸਾਹਿਲ ਅਪਣੇ ਘਰ ਤੋਂ ਬਾਹਰ ਸੀ, ਤੱਦ ਹੀ ਮੁਲਜ਼ਮਾਂ ਨੇ ਤੇਜ ਹਥਿਆਰਾਂ ਨਾਲ ਉਸ ’ਤੇ ਹਮਲਾ ਕੀਤਾ ਹੈ। ਹਮਲੇ ਤੋਂ ਬਾਅਦ ਨੇੜੇ ਦੇ ਲੋਕ ਉਸ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here