ਮੌਸਮ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Change in Weather
ਫਾਈਲ ਫੋਟੋ

ਅਗਲੇ ਦਿਨਾਂ ’ਚ ਵਧੇਗੀ ਗਰਮੀ | Weather Update

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ’ਚ (Weather Update) ਨੌਤਪਾ ਦੇ ਦਿਨਾਂ ’ਚ ਵੈਸਟਰਨ ਡਿਸਟਰਬੈਂਸ ਕਾਰਨ ਗਰਮੀ ਤੋਂ ਬਚਣ ਤੋਂ ਬਾਅਦ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਐਤਵਾਰ ਤੋਂ ਦਿਨ ਅਤੇ ਰਾਤ ਦੇ ਤਾਪਮਾਨ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਰ ਇਸ ਦੌਰਾਨ ਮੰਗਲਵਾਰ ਅਤੇ ਬੁੱਧਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ’ਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਆਉਣ ਵਾਲੇ ਦਿਨਾਂ ’ਚ ਤਾਪਮਾਨ 45 ਡਿਗਰੀ ਨੂੰ ਪਾਰ ਕਰ ਜਾਵੇਗਾ। ਮੌਸਮ (Weather Update) ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ 6 ਜੂਨ ਨੂੰ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮਿ੍ਰਤਸਰ, ਤਰਨਤਾਰਨ ਅਤੇ ਮਾਲਵੇ ਦੇ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ’ਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ ਮਾਝੇ ਦੇ ਅੰਮਿ੍ਰਤਸਰ ਅਤੇ ਤਰਨਤਾਰਨ ਅਤੇ ਮਾਲਵੇ ਦੇ ਕਪੂਰਥਲਾ ਅਤੇ ਦੁਆਬਾ ਦੇ ਜਲੰਧਰ, ਫਿਰੋਜਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਲੁਧਿਆਣਾ ਅਤੇ ਬਰਨਾਲਾ ’ਚ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਐਤਵਾਰ ਤੱਕ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ ਅਤੇ ਇਨ੍ਹਾਂ ਦਿਨਾਂ ਦੌਰਾਨ ਹੀ ਤਾਪਮਾਨ 47 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।

ਘੱਟੋ-ਘੱਟ 26 ਅਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 38 ਡਿਗਰੀ ਤੋਂ ਪਾਰ ਹੋਇਆ | Weather Update

ਸੂਰਜ ਦੀ ਚਮਕ ਦੇ ਨਾਲ ਹੀ ਸੂਬੇ ’ਚ ਤਾਪਮਾਨ (Weather Update) ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਲੁਧਿਆਣਾ ਦੇ ਸਮਰਾਲਾ ’ਚ ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 38.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਫਰੀਦਕੋਟ ’ਚ ਸਭ ਤੋਂ ਘੱਟ ਤਾਪਮਾਨ 26 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੁਖਤਾਰ ਅੰਸਾਰੀ ਨੂੰ ਉਮਰ ਕੈਦ, ਅਵਧੇਸ ਰਾਏ ਕਤਲ ਕੇਸ ’ਚ 32 ਸਾਲ ਬਾਅਦ ਆਇਆ ਫੈਸਲਾ