Haryana-Punjab Weather Alert: ਹਿਸਾਰ (ਸੰਦੀਪ ਸਿੰਹਮਾਰ)। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਦੇ ਮੌਸਮ ਸਬੰਧੀ ਅਪਡੇਟ ਜਾਰੀ ਕੀਤਾ ਹੈ। ਹਰਿਆਣਾ ਤੇ ਪੰਜਾਬ ’ਚ ਦਿਨ ਵੇਲੇ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਵੱਧ ਰਹਿ ਸਕਦਾ ਹੈ। ਅਗਲੇ ਪੰਜ ਦਿਨਾਂ ’ਚ ਪੱਛਮੀ ਹਿਮਾਲੀਅਨ ਖੇਤਰਾਂ, ਖਾਸ ਕਰਕੇ ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ’ਚ ਘੱਟੋ-ਘੱਟ ਤਾਪਮਾਨ ’ਚ ਦੋ ਤੋਂ ਚਾਰ ਡਿਗਰੀ ਦੀ ਗਿਰਾਵਟ ਆਵੇਗੀ। ਹਾਲਾਂਕਿ, ਬਾਕੀ ਹਿੱਸਿਆਂ ’ਚ ਤਾਪਮਾਨ ’ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਦਿੱਲੀ ਐਨਸੀਆਰ ’ਚ ਪਿਛਲੇ 24 ਘੰਟਿਆਂ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਖਬਰ ਵੀ ਪੜ੍ਹੋ : Statement Of Ravneet Bittu: ਰਵਨੀਤ ਬਿੱਟੂ ਨੇ ਕਿਸਾਨਾਂ ਨੂੰ ਤਾਲਿਬਾਨ ਆਖਿਆ, ਮੁਆਫੀ ਮੰਗਣ: ਪੰਧੇਰ
ਇਸ ਸਮੇਂ ਦਿੱਲੀ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 30-32 ਡਿਗਰੀ ਹੈ, ਜਦਕਿ ਘੱਟੋ-ਘੱਟ ਤਾਪਮਾਨ 15-19 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦੀ ਸਥਿਤੀ ਹਰਿਆਣਾ ਤੇ ਪੰਜਾਬ ’ਚ ਵੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਆ ਰਹੀ ਹੈ, ਜੋ ਪਹਾੜਾਂ ਦੀਆਂ ਉੱਚੀਆਂ ਚੋਟੀਆਂ ਨੂੰ ਪ੍ਰਭਾਵਿਤ ਕਰੇਗੀ। ਇਸ ਕਾਰਨ ਕੁਝ ਥਾਵਾਂ ’ਤੇ ਹਲਕੀ ਬਰਫਬਾਰੀ ਦੀ ਸੰਭਾਵਨਾ ਹੈ। ਇਸ ਪੱਛਮੀ ਗੜਬੜੀ ਦਾ ਅਸਰ 11-12 ਨਵੰਬਰ ਨੂੰ ਹਰਿਆਣਾ-ਪੰਜਾਬ ’ਚ ਦਿਖਾਈ ਦੇ ਸਕਦਾ ਹੈ। ਇਸ ਦੌਰਾਨ ਬੱਦਲਵਾਈ ਹੋ ਸਕਦੀ ਹੈ। ਅਕਤੂਬਰ ਤੋਂ ਬਾਅਦ ਮੀਂਹ ਨਹੀਂ ਪਿਆ। ਇਸ ਕਾਰਨ ਅਕਤੂਬਰ ’ਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਿਹਾ। ਨਵੰਬਰ ’ਚ ਵੀ ਅਜਿਹੀਆਂ ਸੰਭਾਵਨਾਵਾਂ ਪ੍ਰਗਟਾਈਆਂ ਜਾ ਰਹੀਆਂ ਹਨ। Haryana-Punjab Weather Alert
ਹਿਮਾਚਲ ਪ੍ਰਦੇਸ਼ ’ਚ ਧੁੰਦ ਛਾਏ ਰਹਿਣ ਦੀ ਸੰਭਾਵਨਾ | Haryana-Punjab Weather Alert
ਹਿਮਾਚਲ ਪ੍ਰਦੇਸ਼ ’ਚ ਸਵੇਰੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ, ਰਾਜਸਥਾਨ ਆਦਿ ਸੂਬਿਆਂ ’ਚ ਘੱਟੋ-ਘੱਟ ਤਾਪਮਾਨ ਔਸਤ ਨਾਲੋਂ ਤਿੰਨ ਤੋਂ ਪੰਜ ਡਿਗਰੀ ਵੱਧ ਰਹੇਗਾ। ਅਗਲੇ ਪੰਜ ਦਿਨਾਂ ’ਚ ਪੱਛਮੀ ਹਿਮਾਲੀਅਨ ਖੇਤਰਾਂ, ਖਾਸ ਕਰਕੇ ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ’ਚ ਘੱਟੋ-ਘੱਟ ਤਾਪਮਾਨ ’ਚ ਦੋ ਤੋਂ ਚਾਰ ਡਿਗਰੀ ਦੀ ਗਿਰਾਵਟ ਆਵੇਗੀ।
ਹਾਲਾਂਕਿ, ਬਾਕੀ ਹਿੱਸਿਆਂ ’ਚ ਤਾਪਮਾਨ ’ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਦਿੱਲੀ ਐਨਸੀਆਰ ’ਚ ਪਿਛਲੇ 24 ਘੰਟਿਆਂ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਸਮੇਂ ਦਿੱਲੀ ’ਚ ਵੱਧ ਤੋਂ ਵੱਧ ਤਾਪਮਾਨ 30-32 ਡਿਗਰੀ ਹੈ, ਜਦਕਿ ਘੱਟੋ-ਘੱਟ ਤਾਪਮਾਨ 15-19 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦੀ ਸਥਿਤੀ ਹਰਿਆਣਾ ਤੇ ਪੰਜਾਬ ’ਚ ਵੀ ਰਹਿਣ ਦੀ ਸੰਭਾਵਨਾ ਹੈ। Haryana-Punjab Weather Alert