ਸਾਡੇ ਨਾਲ ਸ਼ਾਮਲ

Follow us

12.1 C
Chandigarh
Monday, January 19, 2026
More
    Home Breaking News IMD Aler: ਅਗਲ...

    IMD Aler: ਅਗਲੇ 48 ਘੰਟੇ ਇਹ ਸੂਬੇ ਹੋ ਜਾਣ ਸਾਵਧਾਨ! ਤੂਫ਼ਾਨ ਤੇ ਮੀਂਹ ਦਾ ਅਲਰਟ, ਜਾਣੋ ਪੰਜਾਬ ਤੇ ਹਰਿਆਣਾ ’ਚ ਕਿਵੇਂ ਰਹੇਗਾ ਮੌਸਮ

    IMD Aler

    IMD Aler: ਮੌਸਮ ਡੈਸਕ/ਸੰਦੀਪ ਸ਼ੀਂਹਮਾਰ। Weather Update Punjab: ਪਹਾੜੀ ਇਲਾਕਿਆਂ ’ਚ ਬਰਫਬਾਰੀ ਤੋਂ ਬਾਅਦ ਉੱਤਰੀ ਭਾਰਤ ’ਚ ਠੰਡ ਵਧ ਗਈ ਹੈ, ਜੋ ਅਗਲੇ ਦਿਨਾਂ ’ਚ ਵੀ ਜਾਰੀ ਰਹੇਗੀ। ਇਸ ਦੇ ਨਾਲ ਹੀ ਪਿਛਲੇ ਇੱਕ ਪੰਦਰਵਾੜੇ ਤੋਂ ਜਾਰੀ ਧੁੰਦ ਅਤੇ ਧੂੰਏਂ ਦਾ ਕਹਿਰ ਜਾਰੀ ਰਹੇਗਾ। ਭਾਰਤ ਦੇ ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 27 ਤੋਂ 29 ਨਵੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਹਿਮਾਚਲ ਪ੍ਰਦੇਸ਼ ਵਿੱਚ 25 ਤੋਂ 28 ਨਵੰਬਰ ਤੱਕ ਅਤੇ ਉੱਤਰ ਪ੍ਰਦੇਸ਼ ਵਿੱਚ 28 ਤੋਂ 30 ਨਵੰਬਰ ਤੱਕ ਸਵੇਰੇ ਧੁੰਦ ਦੇਖਣ ਨੂੰ ਮਿਲੇਗੀ।

    ਦਿੱਲੀ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਯੂਪੀ, ਰਾਜਸਥਾਨ, ਬਿਹਾਰ, ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਠੰਢ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ-ਐਨਸੀਆਰ ਵਿੱਚ ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਇਆ ਹੈ ਅਤੇ ਇਸ ਵਿੱਚ 2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਰਾਤ ਨੂੰ ਆਸਮਾਨ ਸਾਫ ਰਹਿਣ ਦੇ ਨਾਲ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। 25 ਤੋਂ 27 ਨਵੰਬਰ ਤੱਕ ਮੌਸਮ ਵਿੱਚ ਵੱਡੇ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ। IMD Aler

    Read Also : Child Rights: ਬਾਲ ਅਧਿਕਾਰਾਂ ਦੀ ਸੰਸਾਰਿਕ ਲੜਾਈ ਕਿੱਥੋਂ ਤੱਕ ਪੁੱਜੀ!

    ਦੇਸ਼ ਭਰ ਵਿੱਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ, ਜਦਕਿ ਉੱਤਰ-ਪੂਰਬ ਅਤੇ ਦੱਖਣੀ ਭਾਰਤ ਦੇ ਤੱਟਵਰਤੀ ਖੇਤਰਾਂ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ 25-29 ਨਵੰਬਰ ਦੇ ਵਿਚਕਾਰ ਇਨ੍ਹਾਂ ਖੇਤਰਾਂ ਵਿੱਚ ਤੇਜ਼ ਹਵਾਵਾਂ, ਜੋ 75 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀਆਂ ਹਨ। ਮੌਸਮ ਦੇ ਇਸ ਬਦਲਾਅ ਕਾਰਨ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ।

    IMD Aler

    ਮੌਸਮ ਵਿਭਾਗ ਨੇ ਤਾਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਦੇ ਤੱਟੀ ਖੇਤਰਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਬੰਗਾਲ ਦੀ ਖਾੜੀ ਅਤੇ ਦੱਖਣ-ਪੂਰਬੀ ਤੱਟਾਂ ’ਤੇ ਹਵਾ ਦੀ ਰਫ਼ਤਾਰ ਵਧਣ ਦੀ ਸੰਭਾਵਨਾ ਹੈ।

    ਇਸ ਤੋਂ ਇਲਾਵਾ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਪੂਰੇ ਹਫ਼ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 27-29 ਨਵੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਅਸਾਮ ਅਤੇ ਮੇਘਾਲਿਆ ਵਿੱਚ 27-30 ਨਵੰਬਰ ਦਰਮਿਆਨ ਮੀਂਹ ਪਵੇਗਾ। ਉੜੀਸਾ ਵਿੱਚ 27 ਤੋਂ 29 ਨਵੰਬਰ ਤੱਕ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ 30 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਅਲਰਟ ਹੈ।

    LEAVE A REPLY

    Please enter your comment!
    Please enter your name here