Weather Report: ਬਾਹਰ ਜਾਣ ਦਾ ਬਣਾ ਰਹੇ ਹੋ ਪ੍ਰੋਗਰਾਮ ਤਾਂ ਇਹ ਖ਼ਬਰ ਜ਼ਰੂਰ ਪੜ੍ਹੋ, ਮੌਸਮ ਵਿਭਾਗ ਦੀ ਚੇਤਾਵਨੀ

Weather Report

ਨਵੀਂ ਦਿੱਲੀ। Weather Report : ਦੇਸ਼ ਭਰ ਵਿੱਚ ਇਸ ਸਮੇਂ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਕਈ ਸੂਬਿਆਂ ਵਿੱਚ ਤਬਾਹੀ ਦਾ ਮੰਜਰ ਬਣਿਆ ਹੋਇਆ ਹੈ। ਜਿੱਥੇ ਮੁੰਬਈ ’ਚ ਪਾਣੀ ਭਰ ਗਿਆ ਹੈ ਉੱਥੇ ਹੀ ਆਸਾਮ ’ਚ ਵੀ ਹੜ੍ਹਾਂ ਨੇ ਕੋਹਰਾਮ ਮਚਾ ਰੱਖਿਆ ਐ। ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ’ਚ ਜ਼ਮੀਨ ਖਿਸਕਣ ਕਾਰਨ ਹਾਲਾਤ ਖਰਾਬ ਹੋ ਰਹੇ ਹਨ। ਦੇਸ਼ ਭਰ ਵਿੱਚ ਨਦੀਆਂ-ਨਾਲੇ ਉਫ਼ਾਨ ’ਤੇ ਵਹਿ ਰਹੇ ਹਨ।

ਇਸ ਦੌਰਾਨ ਕਈ ਸੂਬਿਆਂ ਵਿੱਚ ਬੱਚਿਆਂ ਨੂੰ ਛੁੱਟੀਆਂ ਵੀ ਕਰ ਦਿੱਤੀਆਂ ਗਈਆਂ ਹਨ। ਅੱਜ ਮੌਸਮ ਵਿਭਾਗ ਨੇ ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਸੂਬਿਆਂ ’ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ 7 ਸੂਬਿਆਂ ਮਹਾਂਰਾਸ਼ਟਰ, ਅਸਮ, ਗੋਆ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਕਰਨਾਟਕ ’ਚ ਭਾਰੀ ਮੀਂਹ ਪੈ ਸਕਦਾ ਹੈ।

ਹੋਰ ਸੂਬਿਆਂ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਚਾਲ ਪ੍ਰਦੇਸ਼, ਬਿਹਾਰ, ਪੰਜਾਬ, ਹਰਿਆਣਾ, ਚੰਡੀਗੜ੍ਹ , ਉੱਤਰਾਖੰਡ, ਰਾਜਸਥਾਨ, ਛੱਤੀਸਗੜ੍ਹ, ਕੇਰਲ, ਗੁਜਰਾਤ, ਆਂਧਰਾ ਪ੍ਰਦੇਸ਼, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ, ਮਨੀਪੁਰ, ਤੇਲੰਗਾਨਾ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 12 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

Also Read : ਆਮ ਵਰਗ ਦੀ ਥਾਲੀ ਹੋਈ ਰੁੱਖੀ-ਮਿੱਸੀ ਵਾਲੀ

ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ-ਐੱਨਸੀਆਰ ਵਿੱਚ ਮੌਸਮ ਸੁਹਾਵਣਾ ਰਹੇਗਾ ਤੇ ਕੱਲ੍ਹ ਵੀ ਹਲਕਾ ਮੀਂਹ ਪੈ ਸਕਦਾ ਹੈ, ਪਰ 11-12 ਜੁਲਾਈ ਨੂੰ ਦਿੱਲੀ ਤੇ ਐਨਸੀਆਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।