Weather Update Punjab : ਜੂਨ ‘ਚ ਇਸ ਦਿਨ ਤੋਂ ਪੰਜਾਬ ਭਰ ‘ਚ ਵਰ੍ਹੇਗਾ ਮੀਂਹ

Weather In Punjab

42 ਡਿਗਰੀ ਪਹੁੰਚਿਆ ਸ਼ਹਿਰਾਂ ਦਾ ਤਾਪਮਾਨ | Weather Update Punjab

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਵੈਸਟਰਨ ਡਿਸਟਰਬੈਂਸ ਦਾ ਅਸਰ ਘੱਟ ਹੋਣ ਦੇ ਨਾਲ ਹੀ ਪੰਜਾਬ (Weather Update Punjab) ’ਚ ਤਾਪਮਾਨ ਵਧਦਾ ਦਿਖ ਰਿਹਾ ਹੈ। ਸ਼ਨਿੱਚਰਵਾਰ ਨੂੰ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਤੱਕ ਪਹੁੰਚ ਗਿਆ ਹੈ, ਨਾਲ ਹੀ ਐਤਵਾਰ ਨੂੰ ਇਹ ਤਾਪਮਾਨ 42 ਡਿਗਰੀ ਤੋਂ ਪਾਰ ਪਹੁੰਚ ਜਾਵੇਗਾ। ਪਰ ਗਰਮੀ ਤੋਂ ਛੇਤੀ ਹੀ ਰਾਹਤ ਮਿਲਣ ਦੀ ਸੰਭਾਵਨਾ ਵੀ ਦੱਸੀ ਜਾ ਰਹੀ ਹੈ। ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ।

ਸੋਮਵਾਰ ਤੋਂ ਪੰਜਾਬ ’ਚ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਮੁਤਾਬਿਕ, ਸ਼ੁੱਕਰਵਾਰ ਤੋਂ ਪੰਜਾਬ ਦਾ ਘੱਟ ਤੋਂ ਘੱਟ ਤਾਪਮਾਨ 2.2 ਡਿਗਰੀ ਤੱਕ ਵਧ ਗਿਆ ਹੈ, ਜਿਹੜਾ ਆਮ ਤੌਰ ’ਤੇ 2.1 ਡਿਗਰੀ ਜ਼ਿਆਦਾ ਹੈ। ਪਰ ਗਰਮੀ ਜ਼ਿਆਦਾ ਸਮੇਂ ਤੱਕ ਨਹੀਂ ਰਹੇਗੀ। ਮੌਸਮ ਵਿਭਾਗ ਮੁਤਾਬਿਕ ਸੋਮਵਾਰ ਤੋਂ ਪੰਜਾਬ ’ਚ ਫੇਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਪੂਰੇ ਮਾਝਾ ਅਤੇ ਦੋਆਬਾ ’ਚ ਮੀਂਹ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਮੌਸਮ ਵਿਭਾਗ ਨੇ ਸੋਮਵਾਰ ਤੋਂ ਬੁੱਧਵਾਰ ਤੱਕ ਪੂਰੇ ਪੰਜਾਬ ’ਚ ਯੈਲੋ ਅਲਰਟ ਜਾਰੀ ਕੀਤਾ ਹੈ। ਨਾਲ ਹੀ ਮਾਲਵਾ ’ਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਹੈ। ਇਹ ਹੀ ਸੰਭਾਵਨਾ ਬੁੱਧਵਾਰ ਤੱਕ ਬਣੀ ਰਹੇਗੀ। ਇਸ ਦੌਰਾਨ ਸ਼ਹਿਰਾਂ ਦਾ ਜ਼ਿਆਦਾਤਰ ਤਾਪਮਾਨ ਵੀ 3 ਤੋਂ 5 ਡਿਗਰੀ ਤੱਕ ਹੇਠਾਂ ਆ ਜਾਵੇਗਾ।

ਘੱਟ ਤਾਪਮਾਨ ’ਚ ਹੋ ਰਿਹਾ ਵਾਧਾ | Weather Update Punjab

ਪੰਜਾਬ ਦੇ ਸਾਰੇ ਸ਼ਹਿਰਾਂ ਦਾ ਘੱਟ ਤੋਂ ਘੱਟ ਤਾਪਮਾਨ ਜਿਹੜਾ ਪਿਛਲੇ ਮਹੀਨੇ 22-23 ਡਿਗਰੀ ਕਰੀਬ ਰਿਕਾਰਡ ਦਰਜ ਕੀਤਾ ਗਿਆ ਸੀ। ਉਹ ਹੁਣ 28 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ। ਮੌਸਮ ਵਿਭਾਗ (Weather Update Punjab) ਮੁਤਾਬਿਕ, ਸ਼ਨਿੱਚਰਵਾਰ ਨੂੰ ਫਰੀਦਕੋਟ ਦਾ ਘੱਟ ਤੋਂ ਘੱਟ ਤਾਪਮਾਨ 28.8 ਡਿਗਰੀ, ਲੁਧਿਆਣਾ ਦੇ ਸਮਰਾਲਾ ਅਤੇ ਅੰਮ੍ਰਿਤਸਰ ਦਾ ਤਾਪਮਾਨ 28.7 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਦਾ ਸਵੇਰੇ ਦਾ ਘੱਟ ਤੋਂ ਘੱਟ ਤਾਪਮਾਨ ਐੱਸਬੀਐੱਸ ਨਗਰ ਦਾ ਦਰਜ ਕੀਤਾ ਗਿਆ, ਜਿਹੜਾ 24.4 ਡਿਗਰੀ ਸੀ।

ਇਹ ਵੀ ਪੜ੍ਹੋ : ਸੁਰੱਖਿਆ ਕਰਮਚਾਰੀਆਂ ਕੋਲ ਵੀ ਮੌਜੂਦ ਸੀ ਪਿਸਤੌਲ, ਬਾਵਜੂਦ ਹੋਈ ਕਰੋੜਾਂ ਦੀ ਲੁੱਟ : ਕਮਿਸ਼ਨਰ ਸਿੱਧੂ