ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ ’ਚ ਮੀਂਹ ਦੇ ਨਾਲ ਤੂਫਾਨ, ਪੈ ਸਕਦੇ ਨੇ ਗੜੇ, ਜਾਣੋ ਕਿਵੇਂ ਰਹੇਗਾ ਦੇਸ਼ ਦਾ ਮੌਸਮ

weather today

Weather Update Today

ਨਵੀਂ ਦਿੱਲੀ। ਦੇਸ਼ ਦਾ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ (Weather Update) ਅਤੇ ਭਿਆਨਕ ਦੀ ਗਰਮੀ ਦੇ ਵਿਚਕਾਰ ਮੌਸਮ ਸੁਹਾਵਣਾ ਹੋ ਗਿਆ ਹੈ। ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪਿਆ ਹੈ ਅਤੇ ਕੁਝ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਦੇਸ਼ ਦੇ ਉੱਤਰੀ ਰਾਜਾਂ ਸਮੇਤ ਕਈ ਥਾਵਾਂ ’ਤੇ ਮੌਸਮ ਸੁਹਾਵਣਾ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੰਤਾਂ ਦੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਸਨ ਅਤੇ ਪਿੰਡਾ ਲੂੰਹਦੀ ਧੁੱਪ ਨੇ ਲੋਕਾਂ ਦਾ ਬਾਹਰ ਨਿਕਲਣਾ ਵੀ ਔਖਾ ਕਰ ਦਿੱਤਾ ਸੀ।

ਹਾਲਾਂਕਿ, ਹੁਣ ਇਸ ਧੁੱਪ ਅਤੇ ਨਮੀ ਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ (IMD Alert) ਨੇ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਐਤਵਾਰ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਲੀਅਨ ਰਾਜਾਂ ’ਚ ਬਾਰਿਸ਼ ਦੇ ਨਾਲ-ਨਾਲ ਬਰਫਬਾਰੀ ਵੀ ਹੋ ਸਕਦੀ ਹੈ। ਆਈਐਮਡੀ ਨੇ ਉੱਤਰੀ ਹਿੱਸਿਆਂ ਵਿੱਚ ਤੇਜ ਹਵਾਵਾਂ ਦੇ ਨਾਲ ਮੀਂਹ ਲਈ ਸੰਤਰੀ ਚੇਤਾਵਨੀ ਵੀ ਜਾਰੀ ਕੀਤੀ ਹੈ। ਇਨ੍ਹੀਂ ਦਿਨੀਂ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਗਏ ਸ਼ਰਧਾਲੂ ਉੱਥੇ ਵੀ ਲਗਾਤਾਰ ਬਰਫਬਾਰੀ ਦਾ ਸਾਹਮਣਾ ਕਰ ਰਹੇ ਹਨ।

ਇਨ੍ਹਾਂ ਰਾਜਾਂ ਵਿੱਚ ਮੀਂਹ ਦੀ ਭਵਿੱਖਬਾਣੀ | Weather Update Today

ਸ਼ਨਿੱਚਰਵਾਰ ਨੂੰ ਦਿੱਲੀ-ਐੱਨਸੀਆਰ ਸਮੇਤ ਕਈ ਸੂਬਿਆਂ ’ਚ ਮੀਂਹ ਪਿਆ, ਜਿਸ ਕਾਰਨ ਤਾਪਮਾਨ ’ਚ ਕਰੀਬ 6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਮੌਸਮ ਸੁਹਾਵਣਾ ਹੋ ਗਿਆ। ਇਸ ਦੇ ਨਾਲ ਹੀ ਐਤਵਾਰ ਨੂੰ ਵੀ ਦਿੱਲੀ-ਐਨਸੀਆਰ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਤੇਲੰਗਾਨਾ, ਦੱਖਣੀ ਅੰਦਰੂਨੀ ਕਰਨਾਟਕ, ਕੇਰਲ, ਮਾਹੇ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜੋਰਮ ਅਤੇ ਤਿ੍ਰਪੁਰਾ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਮੰਨੀਏ ਤਾਂ ਪੂਰਬ ਅਤੇ ਉੱਤਰ-ਪੂਰਬ ਨਾਲ ਲੱਗਦੇ ਉੱਤਰ-ਪੱਛਮੀ ਭਾਰਤ ਨੂੰ ਛੱਡ ਕੇ ਮਈ ’ਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਰਹੇਗਾ। ਅਜਿਹੇ ’ਚ ਦੇਸ਼ ਦੇ 14 ਸੂਬਿਆਂ ’ਚ ਅਗਲੇ 4 ਦਿਨਾਂ ’ਚ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਰਾਜਸਥਾਨ, ਪੰਜਾਬ, ਯੂਪੀ ਅਤੇ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਵੀ ਹਲਕੇ ਮੀਂਹ ਨਾਲ ਮੌਸਮ ਸੁਹਾਵਣਾ ਹੋਣ ਵਾਲਾ ਹੈ।

ਹਰਿਆਣਾ ’ਚ ਯੈਲੋ ਅਲਰਟ | Weather Update

ਮੌਸਮ ਵਿਭਾਗ ਮੁਤਾਬਕ ਪਾਣੀਪਤ, ਹਿਸਾਰ, ਰੋਹਤਕ, ਸਰਸਾ, ਗੁਰੂਗ੍ਰਾਮ ਤੋਂ ਇਲਾਵਾ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ