Punjab Weather Forecast: ਪੰਜਾਬ ’ਚ ਇਸ ਦਿਨ ਤੱਕ ਵੱਡੀ ਭਵਿੱਖਬਾਣੀ! ਦਿੱਤੀ ਗਈ ਚਿਤਾਵਨੀ

Punjab Weather Forecast
Punjab Weather Forecast: ਪੰਜਾਬ ’ਚ ਇਸ ਦਿਨ ਤੱਕ ਵੱਡੀ ਭਵਿੱਖਬਾਣੀ! ਦਿੱਤੀ ਗਈ ਚਿਤਾਵਨੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather Forecast: ਪਿਛਲੇ ਕੁਝ ਦਿਨਾਂ ਤੋਂ ਪੰਜਾਬ ’ਚ ਲਗਾਤਾਰ ਹੋ ਰਹੀ ਬਾਰਿਸ਼ ਦਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ। ਇਸ ਨਾਲ ਸੂਬੇ ਦੇ ਤਾਪਮਾਨ ’ਚ ਕਾਫ਼ੀ ਗਿਰਾਵਟ ਆਈ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਬਾਰਿਸ਼ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਤੇ 9 ਜੁਲਾਈ ਤੱਕ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੂਰੇ ਸੂਬੇ ’ਚ ਮੀਂਹ ਦਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ।

ਇਹ ਖਬਰ ਵੀ ਪੜ੍ਹੋ : No Fuel Policy: ਦਿੱਲੀ ’ਚ ਪੁਰਾਣੇ ਵਾਹਨਾਂ ਨੂੰ ਜ਼ਬਤ ਕਰਨ ’ਤੇ ਪਾਬੰਦੀ, ਸਰਕਾਰ ਨੂੰ ਲਿਖਿਆ ਪੱਤਰ

ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਜ਼ਿਲ੍ਹਿਆਂ ’ਚ ਸਭ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ’ਚ ਬਾਰਿਸ਼ ਦੇ ਨਾਲ-ਨਾਲ ਬਿਜਲੀ ਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਬੀਐਸ ਨਗਰ, ਪਟਿਆਲਾ ਤੇ ਐਸਏਐਸ ਨਗਰ ’ਚ ਪੀਲਾ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਕੱਲ੍ਹ ਭਾਵ 5 ਜੁਲਾਈ ਨੂੰ ਪੂਰੇ ਸੂਬੇ ’ਚ ਮੀਂਹ ਪੈਣ ਦੀ ਸੰਭਾਵਨਾ ਹੈ।

Íਕੱਲ੍ਹ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਭਾਰੀ ਬਾਰਿਸ਼ ਦੇ ਨਾਲ ਤੂਫਾਨ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 6 ਤੇ 7 ਜੁਲਾਈ ਨੂੰ ਸੂਬੇ ’ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਤੇ ਕਈ ਜ਼ਿਲ੍ਹਿਆਂ ਲਈ ਸੰਤਰੀ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਨੇ 9 ਜੁਲਾਈ ਤੱਕ ਸੂਬੇ ਭਰ ’ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਤੇ ਵੱਖ-ਵੱਖ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤੇ ਗਏ ਹਨ। Punjab Weather Forecast