ਦਿੱਲੀ ਵਿੱਚ ਵੀਕੈਂਡ ਕਰਫਿਊ ਹਟਿਆ, ਰਾਤ ਦਾ ਕਰਫਿਊ ਜਾਰੀ ਰਹੇਗਾ
ਨਵੀਂ ਦਿੱਲੀ। ਰਾਜਧਾਨੀ ਦਿੱਲੀ ਵਿੱਚ ਕਰੋਨਾ ਕੇਸਾਂ ਵਿੱਚ ਗਿਰਾਵਟ ਤੋਂ ਬਾਅਦ ਹੁਣ ਵੀਕੈਂਡ ਕਰਫਿਊ ਅਤੇ ਬਜਾਰਾਂ ’ਚੋ ਔਡ ਈਵਨ ਨਿਯਮ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਜਦੋਂ ਕਿ ਰਾਤ ਦਾ ਕਰਫਿਊ ਜਾਰੀ ਰਹੇਗਾ। ਡਿਜਾਜਸਟਰ ਮੈਨੇਜਮੈਂਟ ਅਥਾਰਟੀ (ਡੀਡੀਐਸਏ) ਸੂਤਰਾਂ ਨੇ ਦੱਸਿਆ ਕਿ ਉਹਨਾਂ ਦੀ ਬੈਠਕ ਵਿੱਚ ਵੀਰਵਾਰ ਨੂੰ ਦਿੱਲੀ ਦੇ ਬਜਾਰਾਂ ਵਿੱਚ ਦੁਕਾਨਾਂ ਦਾ ਔਡ ਈਵਨ ਖ਼ਤਮ ਕਰਨ ਦੇ ਨਾਲ ਹੀ ਵੀਕੈਂਡ ਕਰਫਿਊ ਨੂੰ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਰਾਤ ਦਾ ਕਰਫਿਊ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ। ਉਹਨਾਂ ਨੇ ਕਿਹਾ ਕਿ 50 ਫੀਸਦੀ ਸਮਰੱਥਾ ਨਾਲ ਸਿਨੇਮਾ ਹਾਲ ਖੁੱਲਣਗੇ। ਸ਼ਾਦੀ ਵਿਆਹ ਸਮਾਗਮ ਵਿੱਚ 200 ਲੋਕ ਸ਼ਾਮਲ ਹੋਣ ’ਤੇ ਛੋਟ ਮਿਲੇਗੀ। ਦਿੱਲੀ ਦੇ ਸਰਕਾਰੀ ਦਫ਼ਤਰ 50 ਪ੍ਰਤੀਸ਼ਤ ਸਮਰੱਥਾ ਨਾਲ ਖੁੱਲ੍ਹਣਗੇ। ਸਕੂਲਾਂ ਅਤੇ ਵਿਦਿਅਕ ਅਦਾਰਿਆਂ ਨੂੰ ਫਿਰ ਤੋਂ ਖੋਲਣ ’ਤੇ ਕੋਈ ਫੈਸਲਾ ਨਹੀਂ ਲਿਆ ਗਿਆ ਅਤੇ ਉਹ ਅਗਲੇ ਆਦੇਸ਼ ਤੱਕ ਬੰਦ ਰਹਿਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ