ਮਾਨ ਸਰਕਾਰ ਦੀਆਂ ਹਦਾਇਤਾਂ ’ਤੇ ਡੀਸੀ ਦਫ਼ਤਰ ’ਚ ‘ਸਵਾਗਤ ਤੇ ਸਹਾਇਤਾ ਕੇਂਦਰ’ ਸਥਾਪਿਤ

Ludhiana News

ਵਸਨੀਕ ਆਪਣੀਆਂ ਸ਼ਿਕਾਇਤਾਂ ਦੀ ਅਸਲ ਸਥਿਤੀ ਦੀ ਜਾਂਚ ਕਰਨ ਦੇ ਯੋਗ ਹੋਣਗੇ : ਡੀਸੀ ਸਾਹਨੀ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਵਿਖੇ ‘ਸਵਾਗਤ ਤੇ ਸਹਾਇਤਾ ਕੇਂਦਰ’ ਸਥਾਪਿਤ ਕਰ ਦਿੱਤਾ ਗਿਆ ਹੈ। ਜਿਸ ਨਾਲ ਦਫ਼ਤਰ ਆਉਣ ਵਾਲਿਆਂ ਨੂੰ ਆਉਣ ਵਾਲੀ ਅਸੁਵਿਧਾ ਤੇ ਪਰੇਸ਼ਾਨੀ ਤੋਂ ਨਿਜ਼ਾਤ ਮਿਲੇਗੀ। ਉਦਘਾਟਨ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਕ ਸਮਰਪਿਤ ਟੀਮ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜਾਨਾਂ ਦੇ ਪ੍ਰਸ਼ਾਸਕੀ ਕੰਮਾਂ ਨੂੰ ਕਰਵਾਉਣ ’ਚ ਸਹਾਇਤਾ ਕਰੇਗੀ ਤਾਂ ਜੋ ਉਨ੍ਹਾਂ ਨੂੰ ਆਪਣੇ ਕੰਮਾਂ ਦੇ ਨਿਬਾੜੇ ਲਈ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ। (Ludhiana News)

ਇਹ ਵੀ ਪੜ੍ਹੋ : ਜ਼ਿਮਨੀ ਚੋਣ ’ਚ ਉਮੀਦਵਾਰ ਸਾਵੇਂ, ਬਦਲਗੀਆਂ ਪਾਰਟੀਆਂ, ਭਾਜਪਾ-ਆਪ ਦੇ ਬਦਲ’ਗੇ ਆਪਸ ’ਚ ਉਮੀਦਵਾਰ

ਉਨ੍ਹਾਂ ਕਿਹਾ ਕਿ ਇਹ ਸਵਾਗਤ ਤੇ ਸਹਾਇਤਾ ਕੇਂਦਰ ਉਨ੍ਹਾਂ ਦੇ ਦਫ਼ਤਰ ਦੇ ਬਿਲਕੁਲ ਬਾਹਰ ਸਥਾਪਿਤ ਕੀਤਾ ਗਿਆ ਹੈ। ਜਿੱਥੇ ਹੋ ਰਹੀ ਹਰ ਗਤੀਵਿਧੀ ’ਤੇ ਉਹ ਸੀਸੀਟੀਵੀ ਰਾਹੀਂ ਨਿਗਰਾਨੀ ਰੱਖਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਨੂੰ ਸਰਕਾਰੀ ਦਫ਼ਤਰਾਂ ’ਚ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਯਕੀਨੀ ਬਣਾਉਣ। (Ludhiana News)

LEAVE A REPLY

Please enter your comment!
Please enter your name here