ਮੁਲਾਜ਼ਮ ਜੱਥੇਬੰਦੀਆਂ ਨੇ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ
ਕੋਟਕਪੂਰਾ (ਅਜੈ ਮਨਚੰਦਾ)। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਇਕਾਈ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਕੁਲਦੀਪ ਸਿੰਘ ਸਹਿਦੇਵ, ਧਰਮਿੰਦਰ ਸਿੰਘ ਲੈਕਚਰਾਰ, ਬੇਅੰਤ ਸਿੰਘ ਮੌੜ, ਨਿਰਮਲ ਸਿੰਘ ਰੱਤੀਰੋੜੀ ਡੱਗੋ ਰੋਮਾਣਾ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਨੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ 21 ਅਕਤੂਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਹੋਈ। ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਤਹਿਤ ਜਨਵਰੀ 2004 ਤੋੰ ਪਹਿਲਾਂ ਭਰਤੀ ਸਾਰੇ ਮੁਲਾਜ਼ਮਾਂ ਵਾਂਗ ਜਨਵਰੀ 2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਨੂੰ ਪੂਰੇ ਲਾਭ ਦੇਣ ਸੰਬੰਧੀ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ।
ਆਗੁਆਂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਆਮ ਆਦਮੀ ਪਾਰਟੀ ਦੇ ਚੋਣ ਵਾਅਦੇ ਅਨੁਸਾਰ ਸਾਰੇ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਪੂਰੇ ਤਨਖਾਹ ਸਕੇਲਾਂ ਵਿੱਚ ਤੁਰੰਤ ਰੈਗੂਲਰ ਕੀਤਾ ਜਾਵੇ , ਵੱਖ ਵੱਖ ਵਿਭਾਗਾਂ ਤੇ ਬੋਰਡਾਂ ਵਿੱਚ ਆਊਟਸੋਰਸਿੰਗ ਅਧੀਨ ਕੰਮ ਕਰਦੇ ਸਾਰੇ ਮੁਲਾਜ਼ਮਾਂ ਅਤੇ ਸਿੱਖਿਆ, ਸਿਹਤ, ਸਮਾਜਿਕ ਸੁਰੱਖਿਆ ਵਿਭਾਗ ਅਤੇ ਹੋਰ ਵਿਭਾਗਾਂ ਵਿੱਚ ਕੰਮ ਕਰਦੇ ਸਕੀਮ ਵਰਕਰਾਂ ਦੇ ਮਾਣ ਭੱਤੇ ਅਤੇ ਤਨਖਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਯੋਗੇਸ਼ ਰਾਜਪੂਤ, ਅਮਿਤ ਚੁੱਘ , ਗੁਰਪ੍ਰੀਤ ਸਿੰਘ, ਪਾਰਸ ਸਾਵਲ, ਤਿਲਕ ਰਾਜ, ਨਿਸ਼ਾਨ ਸਿੰਘ ਤੇ ਦਰਸ਼ਨ ਸਿੰਘ ਆਦਿ ਸ਼ਾਮਲ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ