
Punjab School Education Board: ਕੋਟਕਪੂਰਾ (ਅਜੈ ਮਨਚੰਦਾ)। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਪੰਜਾਬ ਭਰ ਵਿੱਚ ਸੱਤ ਮੈਰਿਟ ਪੁਜੀਸ਼ਨਾਂ ਹਾਸਲ ਕਰਦੇ ਹੋਏ ਫਰੀਦਕੋਟ ਜ਼ਿਲ੍ਹੇ ਨਾਲ ਸੰਬੰਧਿਤ ਸਿੱਖਿਆ ਅਤੇ ਖੇਡਾਂ ਦੇ ਖੇਤਰ ‘ਚ ਮੋਹਰੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਦੀ ਬਾਰ੍ਹਵੀਂ (ਨਾਨ-ਮੈਡੀਕਲ) ਕਲਾਸ ਦੀ ਹੋਣਹਾਰ ਵਿਦਿਆਰਥਣ ਦਿਲਜੀਤ ਕੌਰ ਸਪੁੱਤਰੀ ਸੁਖਮੰਦਰ ਸਿੰਘ ਵਾਸੀ ਨੰਗਲ ਨੇ 99.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਾਬ ਭਰ ’ਚੋਂ ਦੂਜਾ ਅਤੇ ਮੈਡੀਕਲ ਗਰੁੱਪ ਦੀ ਨਵਪ੍ਰੀਤ ਕੌਰ ਸਪੁੱਤਰੀ ਕਰਮਜੀਤ ਸਿੰਘ ਨਿਵਾਸੀ ਭਲੂਰ ਨੇ ਪੰਜਾਬ ਭਰ ’ਚੋਂ ਤੀਜਾ ਸਥਾਨ ਹਾਸਲ ਕੀਤਾ।
ਨਵਜੋਤ ਕੌਰ ਨੇ 500 ’ਚੋਂ 495 ਅੰਕ ਪ੍ਰਾਪਤ ਕੀਤੇ | Punjab School Education Board
ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਦੀਆਂ ਹੋਰ 5 ਹੋਣਹਾਰ ਵਿਦਿਆਰਥਣਾਂ ਨੇ ਪੰਜਾਬ ਭਰ ਵਿੱਚ ਨਾਨ-ਮੈਡੀਕਲ ਗਰੁੱਪ ਦੀ ਨਵਜੋਤ ਕੌਰ ਸਪੁੱਤਰੀ ਵਿਜੈ ਕੁਮਰ ਨੇ 500 ਵਿੱਚੋਂ 495 ਅੰਕ (99 ਪ੍ਰਤੀਸ਼ਤ) ਪ੍ਰਾਪਤ ਕਰਕੇ ਪੰਜਵਾਂ ਰੈਂਕ, ਕਾਮਰਸ ਗਰੁੱਪ ਦੀ ਗਗਨਦੀਪ ਕੌਰ ਸਪੁੱਤਰੀ ਗੁਰਸੇਵਕ ਸਿੰਘ ਵਾਸੀ ਸਿਰਸੜੀ ਨੇ 500 ਵਿੱਚੋਂ 494 ਅੰਕ (98.80 ਪ੍ਰਤੀਸ਼ਤ) ਪ੍ਰਾਪਤ ਕਰਕੇ ਛੇਵਾਂ ਰੈਂਕ,
ਨਾਨ-ਮੈਡੀਕਲ ਗਰੁੱਪ ਦੀ ਅਨੂਰਪ੍ਰੀਤ ਕੌਰ ਸਪੁੱਤਰੀ ਹਰਦੀਪ ਸਿੰਘ ਵਾਸੀ ਧੂੜਕੋਟ ਨੇ 500 ਵਿੱਚੋਂ 490 ਅੰਕ (98 ਪ੍ਰਤੀਸ਼ਤ) ਪ੍ਰਾਪਤ ਕਰਕੇ ਦਸਵਾਂ ਰੈਂਕ, ਕਾਮਰਸ ਗਰੁੱਪ ਦੀ ਮਨਮੀਤ ਕੌਰ ਸਪੁੱਤਰੀ ਦਰਸ਼ਨ ਸਿੰਘ ਵਾਸੀ ਲੰਡੇ ਨੇ 500 ਵਿੱਚੋਂ 489 ਅੰਕ (97.80 ਪ੍ਰਤੀਸ਼ਤ) ਪ੍ਰਾਪਤ ਕਰਕੇ ਗਿਆਰਵਾਂ ਰੈਂਕ ਤੇ ਮੈਡੀਕਲ ਗਰੁੱਪ ਦੀ ਖੁਸ਼ਪ੍ਰੀਤ ਕੌਰ ਸਪੁੱਤਰੀ ਜਗਤਾਰ ਸਿੰਘ ਵਾਸੀ ਲੰਡੇ ਨੇ 500 ਵਿੱਚੋਂ 488 ਅੰਕ (97.60 ਪ੍ਰਤੀਸ਼ਤ) ਪ੍ਰਾਪਤ ਕਰਕੇ ਬਾਰ੍ਹਵਾਂ ਰੈਂਕ ਹਾਸਲ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਗਈ। ਪੰਜਾਬ ਪੱਧਰ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਉਂਦੇ ਹੋਏ ਫਰੀਦਕੋਟ ਜਿਲ੍ਹੇ ਦੇ ਨਾਲ-ਨਾਲ ਆਪਣੀ ਸੰਸਥਾ, ਮਾਪਿਆਂ ਤੇ ਇਲਾਕਾ ਨਿਵਾਸੀਆਂ ਦਾ ਨਾਂਅ ਰੌਸ਼ਨ ਕੀਤਾ।
ਇਹ ਵੀ ਪੜ੍ਹੋ: Rajnath Singh: ਪਾਕਿਸਤਾਨ ਨੂੰ ਲੈ ਕੇ ਰਾਜਨਾਥ ਸਿੰਘ ਨੇ ਆਖ ਦਿੱਤੀ ਇਹ ਵੱਡੀ ਗੱਲ, ਜਾਣੋ
ਸਕੂਲ ਦੇ ਪ੍ਰਿੰਸੀਪਲ ਮਨਜੀਤ ਕੌਰ ਨੇ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਰ੍ਹਵੀਂ ਕਲਾਸ ਵਿੱਚ ਕੁੱਲ 99 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸਾਰੇ ਬੱਚੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ। ਉਹਨਾਂ ਕਿਹਾ ਕਿ 12 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ, 34 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 46 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਸੰਸਥਾ ਦੇ ਹੋਣਹਾਰ 29 ਵਿਦਿਆਰਥੀਆਂ ਨੇ ਗਣਿਤ, ਫਿਜਿਕਸ, ਕਮਿਸਟਰੀ,ਬਾਇਓਲੌਜੀ, ਅੰਗਰੇਜ਼ੀ, ਪੰਜਾਬੀ ਅਤੇ ਇਕਨਾਮਿਕਸ ਵਿਸ਼ਿਆਂ ’ਚੋਂ 100 ਪ੍ਰਤੀਸ਼ਤ ਅੰਕ ਹਾਸਲ ਕੀਤੇ।
ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਨਤੀਜਿਆਂ ਤੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸੰਸਥਾ ਦਾ ਇਹ ਨਤੀਜਾ ਮਰਹੂਮ ਪ੍ਰਿੰਸੀਪਲ ਸਵਰਨਜੀਤ ਕੌਰ ‘ਸਿੰਮੀ’ ਨੂੰ ਸਮਰਪਿਤ ਕੀਤਾ। ਇਸ ਮੌਕੇ ਤੇ ਸੰਸਥਾ ਦੇ ਟਰੱਸਟੀ ਹਰਬੰਸ ਲਾਲ ਥਾਪਰ, ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਪ੍ਰਿੰਸੀਪਲ ਐੱਚ. ਐੱਸ. ਸਾਹਨੀ, ਪ੍ਰਿੰ: ਨਰਿੰਦਰ ਮੱਕੜ, ਦਰਸ਼ਨਾ ਕੌੜਾ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਗੁਰਮੇਜ ਸਿੰਘ ਤੇ ਸਮੂਹ ਸਟਾਫ ਹਾਜ਼ਰ ਸੀ।