ਭਲਾਈ ਕਾਰਜ਼: ਡੇਰਾ ਸਰਧਾਲੂ ਪਰਿਵਾਰ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਡੇਰਾ ਸਰਧਾਲੂ ਪਰਿਵਾਰ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

(ਜਸਵੀਰ ਸਿੰਘ ਗਹਿਲ) ਬਰਨਾਲਾ। ਸਥਾਨਕ ਇੱਕ ਡੇਰਾ ਸਰਧਾਲੂ ਪਰਿਵਾਰ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਦੇ ਤਹਿਤ ਪੰਜ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਭੰਗੀਦਾਸ ਜਗਪ੍ਰੀਤ ਸਿੰਘ ਇੰਸਾਂ ਨੇ ਦੱਸਿਆ ਕਿ ਮਨੁੱਖਤਾ ਦੇ ਭਲੇ ਹਿੱਤ ਡੇਰਾ ਸੱਚਾ ਸੌਦਾ ਸਿਰਸਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਮਾਨਵਤਾ ਭਲਾਈ ਕਾਰਜਾਂ ਦੀ ਲੜੀ ਦੇ ਤਹਿਤ ਸਥਾਨਕ ਸ਼ਹਿਰ ਦੇ ਵਸਨੀਕ ਬਲੌਰ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਜੀ ਦੀਆਂ ਪ੍ਰੇਰਣਾਵਾਂ ਨੂੰ ਅਪਣਾਉਂਦਿਆਂ ਭਲਾਈ ਕਾਰਜ਼ ਨੂੰ ਅੰਜ਼ਾਮ ਦਿੱਤਾ। ਜਿਸ ਤਹਿਤ ਪਰਿਵਾਰ ਨੇ ਆਰਥਿਕ ਤੌਰ ’ਤੇ ਲੋੜਵੰਦ 5 ਪਰਿਵਾਰਾਂ ਨੂੰ ਮਹੀਨੇ ਭਰ ਦੀਆਂ ਜ਼ਰੂਰਤਾਂ ਨੂੰ ਪੂਰੀਆਂ ਕਰਨ ਲਈ ਘਰੇਲੂ ਵਰਤੋਂ ਦਾ ਰਾਸ਼ਨ ਦਿੱਤਾ।

ਪ੍ਰੇਮੀ ਬਲੌਰ ਸਿੰਘ ਇੰਸਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਜਿੰਦਗੀ ਵਿੱਚ ਕਦੇ ਭਲਾਈ ਕਰਨ ਬਾਰੇ ਕਦੇ ਸੋਚਿਆ ਵੀ ਨਹੀਂ ਸੀ, ਪਰ ਜਦੋਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜੇ ਹਾਂ ਪਰਹਿੱਤ ਬਿਨਾਂ ਦਿਲ ਨੂੰ ਸ਼ਾਂਤੀ ਨਹੀਂ ਮਿਲਦੀ ਉਨ੍ਹਾਂ ਕਿਹਾ ਕਿ ਉਹ ਰਹਿੰਦੀ ਜ਼ਿੰਦਗੀ ਅਜਿਹੇ ਭਲਾਈ ਕਾਰਜਾਂ ਨੂੰ ਪੂਜਨੀਕ ਗੁਰੂ ਜੀ ਦੀ ਅਗਵਾਈ ਹੇਠ ਅੰਜ਼ਾਮ ਦਿੰਦੇ ਰਹਿਣਗੇ। ਇਸ ਮੌਕੇ ਕਿਰਨ ਕੌਰ ਇੰਸਾਂ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਬਲਾਕ ਕਮੇਟੀ ਦੇ ਬਲਜਿੰਦਰ ਭੰਡਾਰੀ ਇੰਸਾਂ, ਜਗਜੀਤ ਖੀਪਲ ਇੰਸਾਂ, ਸੁਰਿੰਦਰ ਜੌੜਾ ਇੰਸਾਂ ਆਦਿ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ