ਜਾਣੋਂ, ਪਾਕਿ ਨੇ ਅਫ਼ਗਾਨਿਸਤਾਨੀ ਸ਼ਰਨਾਰਥੀਆਂ ਦੇ ਬਾਰੇ ਕੀ ਕਿਹਾ?

ਜਾਣੋਂ, ਪਾਕਿ ਨੇ ਅਫ਼ਗਾਨਿਸਤਾਨੀ ਸ਼ਰਨਾਰਥੀਆਂ ਦੇ ਬਾਰੇ ਕੀ ਕਿਹਾ?

ਵਾਸ਼ਿੰਗਟਨ,ਇਸਲਾਮਾਬਾਦ (ਏਜੰਸੀ)। ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮੋਇਦ ਯੂਸਫ ਨੇ ਕਿਹਾ ਹੈ ਕਿ ਪਾਕਿਸਤਾਨ ਹੁਣ ਹੋਰ ਅਫਗਾਨ ਸ਼ਰਨਾਰਥੀਆਂ ਦਾ ਬੋਝ ਨਹੀਂ ਸਹਿ ਸਕਦਾ। ਯੂਸਫ ਨੇ ਕਿਹਾ ਕਿ ਉਜਾੜੇ ਹੋਏ ਅਫਗਾਨਾਂ ਨੂੰ ਪਾਕਿਸਤਾਨ ਭੇਜਣ ਦੀ ਬਜਾਏ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚ ਰੱਖਣ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਇਥੇ ਪਾਕਿਸਤਾਨੀ ਦੂਤਘਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਇਸ ਗੱਲ ਤੇ ਧਿਆਨ ਕੇਂਦਰਤ ਕਰ ਰਿਹਾ ਹੈ ਕਿ ਅਫਗਾਨਿਸਤਾਨ ਵਿੱਚ ਤਣਾਅ ਹਿੰਸਾ ਵੱਲ ਨਾ ਵਧੇ। ਡਾਨ ਦੀ ਰਿਪੋਰਟ ਦੇ ਅਨੁਸਾਰ, ਯੂਸੁਫ ਨੇ ਕਿਹਾ, ਜੇ ਸਥਿਤੀ ਵਿਗੜਦੀ ਹੈ, ਤਾਂ ਅਫਗਾਨਿਸਤਾਨ ਦੇ ਅੰਦਰ ਇੱਕ ਸੁਰੱਖਿਅਤ ਮਾਹੌਲ ਬਣਾਉਣਾ ਅੰਤਰਰਾਸ਼ਟਰੀ ਭਾਈਚਾਰੇ ਦੀ ਜ਼ਿੰਮੇਵਾਰੀ ਹੈ।

ਜਦੋਂ ਯੂਸਫ ਤੋਂ ਪੁੱਛਿਆ ਗਿਆ ਕਿ ਕੀ ਪਾਕਿਸਤਾਨ ਅਫਗਾਨਿਸਤਾਨ ਤੋਂ ਹੋਰ ਸ਼ਰਨਾਰਥੀਆਂ ਨੂੰ ਸਵੀਕਾਰ ਕਰਨ ਲਈ ਤਿਆਰ ਹੈ, ਤਾਂ ਉਸਨੇ ਕਿਹਾ, “ਉਨ੍ਹਾਂ ਨੂੰ ਰੋਜ਼ਾਨਾ ਦੇ ਅਧਾਰ ਤੇ (ਬੇਘਰ) ਕਿਉਂ ਕੀਤਾ ਜਾ ਰਿਹਾ ਹੈੈ ਉਨ੍ਹਾਂ ਦੇ ਲਈ ਉਨ੍ਹਾਂ ਦੇ ਆਪਣੇ ਦੇਸ਼ ਦੇ ਅੰਦਰ ਹੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਪਾਕਿਸਤਾਨ ਵਿੱਚ ਹੁਣ ਹੋਰ ਸ਼ਰਨਾਰਥੀਆਂ ਨੂੰ ਰੱਖਣ ਦੀ ਸਮਰੱਥਾ ਨਹੀਂ ਹੈ।

ਅਮਰੀਕਾ ਤੋਂ ਬਿਨਾ ਅਫ਼ਗਾਨਿਸਤਾਨ ਮੁੱਦੇ ਦਾ ਹੱਲ ਨਹੀਂ ਹੋ ਸਕਦਾ

ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮੋਇਦ ਯੂਸਫ ਨੇ ਕਿਹਾ ਹੈ ਕਿ ਅਮਰੀਕਾ ਦੀ ਸ਼ਮੂਲੀਅਤ ਤੋਂ ਬਿਨਾਂ ਅਫਗਾਨਿਸਤਾਨ ਮੁੱਦੇ ਦਾ ਕੋਈ ਸਿਆਸੀ ਹੱਲ ਨਹੀਂ ਹੋ ਸਕਦਾ। ਯੂਸੁਫ ਅਮਰੀਕੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨਾਲ ਗੱਲਬਾਤ ਲਈ ਵਾਸ਼ਿੰਗਟਨ ਵਿੱਚ ਹਨ। ਡਾਨ ਦੀ ਰਿਪੋਰਟ ਦੇ ਅਨੁਸਾਰ, ਯੂਸੁਫ ਨੇ ਕਿਹਾ ਕਿ ਉਸਨੇ ਪਾਕਿਸਤਾਨ ਅਤੇ ਅਮਰੀਕਾ ਦੋਵਾਂ ਪਾਸੇ ਮਿਲ ਕੇ ਕੰਮ ਕਰਨ ਦੀ ਇੱਛਾ ਵੇਖੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਸਮਝਦਾ ਹੈ ਕਿ ਪਾਕਿਸਤਾਨ ਅਫਗਾਨਿਸਤਾਨ ਵਿੱਚ ਸਿਆਸੀ ਸਥਿਰਤਾ ਲਿਆਉਣ ਵਿੱਚ ਮਦਦ ਕਰ ਸਕਦਾ ਹੈ ਅਤੇ ਹੁਣ ਇਸ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਕਿ ਇਹ ਕਿਵੇਂ ਕੀਤਾ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ