
Bikram Majithia Security: ਬਿਕਰਮ ਮਜੀਠਿਆ ਦੀ ਸੁਰੱਖਿਆ ਸਬੰਧੀ ਹੰਗਾਮਾ, ਪੁਲਿਸ ਬੋਲੀ, ਸੁਰੱਖਿਆ ਖ਼ਤਮ ਨਹੀਂ ਕੀਤੀ ਸਿਰਫ਼ ਘਟਾਈ
Bikram Majithia Security: ਚੰਡੀਗੜ੍ਹ (ਅਸ਼ਵਨੀ ਚਾਵਲਾ)। ਬਿਕਰਮ ਮਜੀਠੀਆ ਦੀ ਸੁਰੱਖਿਆ ਬਾਰੇ ਕਾਫ਼ੀ ਜ਼ਿਆਦਾ ਹੰਗਾਮਾ ਹੋ ਰਿਹਾ ਹੈ ਅਤੇ ਪਹਿਲੀ ਵਾਰ ਇੱਕ ਸਿਆਸੀ ਆਗੂ ਦੀ ਸੁਰੱਖਿਆ ਦੇ ਮਾਮਲੇ ਵਿੱਚ ਅਕਾਲੀ ਦਲ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਵੱਲੋਂ ਵੀ ਸੁਰੱਖਿਆ ਨੂੰ ਲੈ ਕੇ ਸੱਤਾਧਿਰ ਪਾਰਟੀ ਨੂੰ ਘੇਰਿਆ ਗਿਆ ਹੈ। ਇੱਥੇ ਹੀ ਪੰਜਾਬ ਪੁਲਿਸ ਨੇ ਵੀ ਸਾਹਮਣੇ ਆ ਕੇ ਸਪੱਸ਼ਟ ਕੀਤਾ ਹੈ ਕਿ ਬਿਕਰਮ ਮਜੀਠੀਆ ਦੀ ਪੁਲਿਸ ਸੁਰੱਖਿਆ ਖੋਹੀ ਨਹੀਂ ਗਈ, ਪੁਲਿਸ ਵੱਲੋਂ ਸੁਰੱਖਿਆ ਸਮੀਖਿਆ ਕਰਦੇ ਹੋਏ ਸਿਰਫ਼ ਉਸ ਨੂੰ ਘਟਾਇਆ ਗਿਆ ਹੈ। ਹੁਣ ਵੀ ਬਿਕਰਮ ਮਜੀਠੀਆ ਦੇ ਨਾਲ ਹਥਿਆਰਾਂ ਨਾਲ ਲੈਸ ਪੁਲਿਸ ਮੁਲਾਜ਼ਮ ਅਤੇ ਪਾਇਲੇਟ ਗੱਡੀ ਤੈਨਾਤ ਹੈ।
Read Also : Sunam College: ਸੁਨਾਮ ਕਾਲਜ ‘ਚ ਸੁਰੱਖਿਆ ਕਰਮਚਾਰੀਆਂ ਦੀ ਘਾਟ, ਕੰਧਾਂ ਟੱਪ ਆਉਂਦੇ ਨੇ ਸ਼ਰਾਰਤੀ ਅਨਸਰ
ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਕਾਫ਼ੀ ਲੰਮੇ ਸਮੇਂ ਤੋਂ ਜੈੱਡ ਪਲੱਸ ਸੁਰੱਖਿਆ ਮਿਲੀ ਹੋਈ ਸੀ ਅਤੇ ਉਹ ਜੱੈਡ ਪਲੱਸ ਸੁਰੱਖਿਆ ਦੇ ਘੇਰੇ ਵਿੱਚ ਹੀ ਚਲਦੇ ਆ ਰਹੇ ਹਨ ਪਰ ਬੀਤੇ ਦਿਨੀਂ ਪੰਜਾਬ ਪੁਲਿਸ ਵਲੋਂ ਸੁਰੱਖਿਆ ਸਮੀਖਿਆ ਦੌਰਾਨ ਬਿਕਰਮ ਮਜੀਠੀਆ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਦਾ ਫੈਸਲਾ ਕਰਦੇ ਹੋਏ ਜੈਡ ਪਲੱਸ ਸੁਰੱਖਿਆ ਨੂੰ ਹਟਾਉਂਦੇ ਹੋਏ ਹੇਠਲੀ ਕੈਟਾਗਿਰੀ ਅਨੁਸਾਰ ਸੁਰੱਖਿਆ ਛੱਤਰੀ ਦਿੱਤੀ ਗਈ ਪਰ ਇਸ ਸੁਰੱਖਿਆ ਵਾਪਸੀ ਨੂੰ ਲੈ ਕੇ ਬਿਕਰਮ ਮਜੀਠੀਆ ਤੋਂ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸੁਖਬੀਰ ਬਾਦਲ ਵਲੋਂ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਸੀ। ਇਸ ਮਾਮਲੇ ਵਿੱਚ ਕੁਝ ਕਾਂਗਰਸ ਅਤੇ ਭਾਜਪਾ ਵੱਲੋਂ ਵੀ ਇਸ ਸੁਰੱਖਿਆ ਕਟੌਤੀ ਦਾ ਵਿਰੋਧ ਕੀਤਾ ਗਿਆ ਹੈ।
Bikram Majithia Security
ਪੰਜਾਬ ਪੁਲਿਸ ਵੱਲੋਂ ਸਪੱਸ਼ਟੀਕਰਨ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਬਿਕਰਮ ਮਜੀਠੀਆ ਦੀ ਸੁਰੱਖਿਆ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਮੁਕੰਮਲ ਵਾਪਸ ਲੈ ਲਈ ਗਈ ਹੈ, ਜਦੋਂ ਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਸਿਰਫ਼ ਕਟੌਤੀ ਕੀਤੀ ਗਈ ਹੈ ਅਤੇ ਹੁਣ ਵੀ ਕਈ ਹਥਿਆਰਬੰਦ ਪੁਲਿਸ ਨੌਜਵਾਨ ਅਤੇ ਪਾਈਲੇਟ ਜਿਪਸੀ ਉਨ੍ਹਾਂ ਦੀ ਸੁਰੱਖਿਆ ਵਿੱਚ ਤੈਨਾਤ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਹ ਸਮੇਂ-ਸਮੇਂ ’ਤੇ ਸਿਰਫ਼ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸ ਵਿੱਚ ਸਿਆਸੀ ਪਾਰਟੀ ਦੇ ਆਗੂ ਜਾਂ ਫਿਰ ਆਮ ਵਿਅਕਤੀ ਨੂੰ ਨਹੀਂ ਦੇਖਿਆ ਜਾਂਦਾ ਹੈ। ਇਸ ਵਿੱਚ ਸਿਰਫ਼ ਸੁਰੱਖਿਆ ਹਾਸਲ ਕਰਨ ਵਾਲੇ ਵਿਅਕਤੀ ਨੂੰ ਹੀ ਵੇਖਿਆ ਜਾਂਦਾ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਂਦਾ ।
ਵਿਰੋਧੀ ਪਾਰਟੀਆਂ ਨੂੰ ਡਰੱਗ ਮਾਫੀਆ ਪ੍ਰਤੀ ਐਨੀ ਹਮਦਰਦੀ ਕਿਉਂ ? : ਅਮਨ ਅਰੋੜਾ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਆਪਣੇ ਵਿਰੋਧੀਆਂ ਨੂੰ ਘੇਰਦਿਆਂ ਸਵਾਲ ਉਠਾਇਆ ਹੈ ਕਿ ਵਿਰੋਧੀ ਪਾਰਟੀਆਂ ਨੂੰ ਇੱਕ ਡਰੱਗ ਮਾਫੀਆ ਪ੍ਰਤੀ ਇੰਨੀ ਹਮਦਰਦੀ ਕਿਉਂ ਹੋ ਰਹੀ ਹੈ? ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਹਿੰਦੀ ਰਹੀ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸਾਰੀਆਂ ਰਵਾਇਤੀ ਪਾਰਟੀਆਂ ਬਰਾਬਰ ਸ਼ਾਮਲ ਹਨ ਅਤੇ ਅੱਜ ਇਹ ਗੱਲ ਸਾਬਤ ਹੋ ਗਈ ਹੈ। Bikram Majithia Security
ਅਮਨ ਅਰੋੜਾ ਨੇ ਤਿੰਨਾਂ ਪਾਰਟੀਆਂ ਨੂੰ ਸਵਾਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਇਕ ਡਰੱਗ ਮਾਫੀਆ ਦੀ ਸੁਰੱਖਿਆ ਹਟਾਈ ਜਾਣ ’ਤੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤਿੰਨੇ ਪਾਰਟੀਆਂ ਇਕੱਠੀਆਂ ਹੋ ਗਈਆਂ ਹਨ, ਉਸੇ ਤਰ੍ਹਾਂ ਉਹ ਪੰਜਾਬੀਆਂ ਦੇ ਹੱਕਾਂ ਲਈ ਕਦੇ ਇਕੱਠੇ ਕਿਉਂ ਨਹੀਂ ਹੁੰਦੀਆਂ? ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪਾਰਟੀਆਂ ਪੰਜਾਬ ਵਿੱਚੋਂ ਨਸ਼ੇ ਦਾ ਖਾਤਮਾ ਹੁੰਦਾ ਨਹੀਂ ਵੇਖਣਾ ਚਾਹੁੰਦੀਆਂ।ਉਨ੍ਹਾਂ ਕਿਹਾ ਕਿ ਇੱਕ ਡਰੱਗ ਮਾਫੀਆ ਨੂੰ ਪ੍ਰਧਾਨ ਮੰਤਰੀ ਪੱਧਰ ਦੀ ਸੁਰੱਖਿਆ ਦਿੱਤੀ ਗਈ ਸੀ, ਜਦੋਂਕਿ ਉਸ ਨੂੰ ਅਜਿਹੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ।