ਜਲਾਲਾਬਾਦ ਚ ਕਣਕ ਦੀ ਖ਼ਰੀਦ ਸ਼ੁਰੂ

ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਏਗੀ ਰਮਿੰਦਰ ਸਿੰਘ ਆਵਲਾ

ਹਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਕਣਕ ਦੀ ਖਰੀਦ ਦਾ ਸ਼ੁਭ ਆਰੰਭ

ਜਲਾਲਾਬਾਦ (ਰਜਨੀਸ਼ ਰਵੀ) ਅੱਜ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਹੋਣ ਦੇ ਸਮਚਾਰ ਹਨ ।ਕਣਕ ਦੀ ਖਰੀਦ ਦਾ ਸ਼ੁਭ ਆਰੰਭ ਕਰਨ ਲਈ ਹਲਕਾ ਵਿਧਾਇਕ ਰਵਿੰਦਰ ਸਿੰਘ ਆਵਲਾ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਵਿਸ਼ੇਸ਼ ਰੂਪ ਵਿਚ ਪੁੱਜੇ ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਆੜ੍ਹਤੀਆਂ ਕਿਸੇ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਅਪੀਲ ਕੀਤੀ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਹਦਾਇਤਾਂ ਦਾ ਪਾਲਣਾ ਕਰਨਾ ਸਾਡੇ ਸਭ ਲਈ ਅਤਿ ਜ਼ਰੂਰੀ ਹੈ ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਣਕ ਦੀ ਖਰੀਦ ਦੇ ਸੰਬੰਧ ਵਿੱਚ ਅਤੇ ਕਿਸਾਨਾਂ ਦੀ ਸਹੂਲਤਾਂ ਲਈ ਮਾਰਕੀਟ ਕਮੇਟੀ ਵੱਲੋਂ ਪ੍ਰਬੰਧ ਕੀਤੇ ਗਏ ਹਨ ਉਨ੍ਹਾਂ ਕਿਸਾਨਾ ਅਪੀਲ ਕੀਤੀ ਕਿ ਉਹ ਕਣਕ ਸੁਕਾ ਕੇ ਅਤੇ ਸਰਕਾਰੀ ਹਦਾਇਤਾਂ ਮੁਤਾਬਕ ਹੀ ਮੰਡੀ ਚ ਲੈ ਕੇ ਆਉਣ  ਇਸ ਮੌਕੇ ਸਬੰਧਿਤ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀ ਐਸਡੀਐਮ ਜਲਾਲਾਬਾਦ ਅਤੇ ਆੜ੍ਹਤੀ ਮੌਜੂਦ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।