Wheat Procurement in Punjab : ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦਾ ਆਇਆ ਤਾਜ਼ਾ ਅਪਡੇਟ, ਪੜ੍ਹੋ ਸਰਕਾਰ ਦਾ ਬਿਆਨ

Wheat Procurement in Punjab
Wheat Procurement in Punjab : ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਦਾ ਆਇਆ ਤਾਜ਼ਾ ਅਪਡੇਟ, ਪੜ੍ਹੋ ਸਰਕਾਰ ਦਾ ਬਿਆਨ

Wheat Procurement in Punjab : ਭਲਕੇ ਸ਼ੁਰੂ ਹੋਵੇਗੀ ਕਣਕ ਦੀ ਖ਼ਰੀਦ, ਕੇਂਦਰ ਨੇ ਜਾਰੀ ਕੀਤੇ 28 ਹਜ਼ਾਰ ਕਰੋੜ

  • ਪੰਜਾਬ ਸਰਕਾਰ ਦਾ ਵਾਅਦਾ ਸਾਰੇ ਇੰਤਜ਼ਾਮ ਮੁਕੰਮਲ, ਕਣਕ ਖਰੀਦਣ ’ਚ ਨਹੀਂ ਆਵੇਗੀ ਕੋਈ ਪਰੇਸ਼ਾਨੀ | Wheat Procurement in Punjab

Wheat Procurement in Punjab : ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ 1 ਅਪਰੈਲ ਤੋਂ ਹੋਣ ਵਾਲੀ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਵੀ ਪੂਰੀ ਤਿਆਰੀ ਕਰ ਲਈ ਗਈ ਹੈ। ਖ਼ਰੀਦ ਤੋਂ ਬਾਅਦ ਕਿਸਾਨਾਂ ਨੂੰ 24 ਘੰਟਿਆਂ ਵਿੱਚ ਅਦਾਇਗੀ ਕਰਨ ਲਈ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 28 ਹਜ਼ਾਰ 894 ਕਰੋੜ ਰੁਪਏ ਦੀ ਕੈਸ ਕਰੈਡਿਟ ਲਿਮਿਟ ਨੂੰ ਜਾਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਪੰਜਾਬ ਸਰਕਾਰ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਵੇਗੀ। ਪੰਜਾਬ ਸਰਕਾਰ ਦਾ ਅੰਦਾਜ਼ਾ ਹੈ ਕਿ ਇਸ ਵਾਰ 32 ਹਜ਼ਾਰ ਕਰੋੜ ਰੁਪਏ ਕਣਕ ਦੀ ਖਰੀਦ ’ਤੇ ਖਰਚ ਕੀਤੇ ਜਾਣਗੇ ਅਤੇ ਪਹਿਲੇ ਫੇਜ਼ ਵਿੱਚ 28 ਹਜ਼ਾਰ 894 ਕਰੋੜ ਰੁਪਏ ਜਾਰੀ ਕੀਤੇ ਹਨ।

Read Also : Ranbir Singh Gangwa: ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਡੇਰਾ ਸੱਚਾ ਸੌਦਾ ਲਈ ਆਖੀ ਬੜੀ ਸੋਹਣੀ ਗੱਲ

ਪੰਜਾਬ ਸਰਕਾਰ ਦੇ ਫੂਡ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹੁਣ ਸਿਰਫ਼ ਕਿਸਾਨਾਂ ਦੇ ਆਉਣ ਦੀ ਉਡੀਕ ਹੈ। ਕਟਾਰੂਚੱਕ ਨੇ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਬਾਰਦਾਨੇ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਇਹ ਹਰ ਥਾਂ ਢੁਕਵੀਂ ਮਾਤਰਾ ਵਿੱਚ ਪਹੁੰਚਾਇਆ ਗਿਆ ਹੈ। ਸਾਰੀਆਂ 1864 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Wheat Procurement in Punjab

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਾਣੀ ਤੋਂ ਲੈ ਕੇ ਮੈਡੀਕਲ ਤੱਕ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਕਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ 700 ਦੇ ਕਰੀਬ ਕੱਚੀ ਮੰਡੀਆਂ ਨੂੰ ਆਰਜੀ ਮੰਡੀ ਵੀ ਤਿਆਰ ਕੀਤਾ ਗਿਆ ਹੈ ਤਾਂ ਜੋ ਲੋੜ ਪੈਣ ’ਤੇ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ।