ਰਾਜਪੁਰਾ ਅਨਾਜ ਮੰਡੀ ’ਚ ਕਣਕ ਦੀ ਖਰੀਦ ਸ਼ੁਰੂ

Rajpura Grain Market

ਵਿਧਾਇਕਾ ਨੀਨਾ ਮਿੱਤਲ ਤੇ ਐੱਸਡੀਐੱਮ ਸੰਜੀਵ ਕੁਮਾਰ ਨੇ ਸ਼ੁਰੂ ਕਰਵਾਈ ਖਰੀਦ

  • ਮੰਡੀਆਂ ਵਿੱਚ ਆਈ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਵਿਧਾਇਕਾ

(ਅਜਯ ਕਮਲ) ਰਾਜਪੁਰਾ। ਪੰਜਾਬ ਵਿੱਚ ਕਣਕ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਤੋਂ ਬਾਅਦ ਕਣਕ ਮੰਡੀਆਂ ਵਿੱਚ ਪਹੁੰਚਣੀ ਸੁਰੂ ਹੋ ਚੁੱਕੀ ਹੈ ਅਤੇ ਅੱਜ ਏਸੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਰਾਜਪੁਰਾ ਵਿੱਚ ਵਿਧਾਇਕਾ ਨੀਨਾ ਮਿੱਤਲ ਅਤੇ ਐਸ ਡੀ ਐਮ ਰਾਜਪੁਰਾ ਡਾ. ਸੰਜੀਵ ਕੁਮਾਰ ਦੀ ਅਗਵਾਈ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। (Rajpura Grain Market)

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਉਹਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਦਾ ਵਾਅਦਾ ਕੀਤਾ ਹੈ ਅਤੇ ਕਿਸਾਨਾਂ ਦੇ ਨਾਲ ਕੀਤੇ ਵਾਅਦੇ ਅਨੁਸਾਰ ਰਾਜਪੁਰਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ, ਉਸ ਨੂੰ ਲੈ ਕੇ ਮਾਰਕੀਟ ਕਮੇਟੀ ਰਾਜਪੁਰਾ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। (Rajpura Grain Market)

24 ਘੰਟਿਆਂ ਵਿੱਚ ਕਿਸਾਨਾਂ ਦੇ ਖਾਤਿਆਂ ’ਚ ਪੈਣਗੇ ਰੁਪਏ

Rajpura Grain Market

ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ ਅਤੇ ਬਾਰਦਾਨੇ, ਰਾਤ ਵੇਲੇ ਬਿਜਲੀ ਦੇ ਪ੍ਰਬੰਧ ਪੁਖਤਾ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਆਦੇਸਾਂ ਮੁਤਾਬਿਕ 24 ਘੰਟਿਆਂ ਵਿੱਚ ਕਿਸਾਨਾਂ ਦੀ ਫਸਲ ਦਾ ਮੁੱਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈ ਫਸਲ ਦੇ ਮੁਆਵਜ਼ੇ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਕਿਸਾਨ ਵੀਰ ਪ੍ਰੇਸਾਨੀ ਵਿੱਚ ਆਕੇ ਕੋਈ ਗਲਤ ਕਦਮ ਨਾ ਚੁੱਕ ਲੈਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈ ਫਸਲਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਗਿਰਦਾਵਰੀ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਰਿਪੋਰਟ ਪੰਜਾਬ ਸਰਕਾਰ ਕੋਲ ਪਹੁੰਚਣ ’ਤੇ 15 ਦਿਨਾਂ ਦੇ ਅੰਦਰ-ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜੇ ਦੀ ਰਾਸ਼ੀ ਪਾ ਦਿੱਤੀ ਜਾਵੇਗੀ।

ਇਸ ਮੌਕੇ ਐਸਡੀਐਮ ਰਾਜਪੁਰਾ ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਰਾਜਪੁਰਾ ਅਨਾਜ ਮੰਡੀ ਦੇ ਵਿੱਚ ਪੰਜ ਸਰਕਾਰੀ ਖਰੀਦ ਏਜੰਸੀਆਂ ਪਨਸਪ, ਮਾਰਕਫੈੱਡ, ਵੇਅਰਹਾਊਸ, ਪੰਨ ਗਰੇਨ, ਐਫਸੀਆਈ ਦੇ ਵੱਲੋਂ ਕਣਕ ਦੀ ਸਰਕਾਰੀ ਖਰੀਦ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦੇ ਵੱਲੋਂ ਨਿਰਧਾਰਿਤ ਕੀਤੇ ਗਏ 2105 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਰਾਜਪੁਰਾ ਦੇ ਵੱਲੋਂ ਮੰਡੀਆਂ ਦੇ ਵਿਚ ਪੂਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।