ਕਦੋਂ ਮਿਲੇਗੀ ਗਰਮੀ ਤੋਂ ਰਾਹਤ : ਜਾਣੋ ਪੰਜਾਬ-ਹਰਿਆਣਾ ‘ਚ ਕਦੋਂ ਹੋਵੇਗੀ ਬਾਰਿਸ਼

Heat Sachkahoon

ਕਦੋਂ ਮਿਲੇਗੀ ਗਰਮੀ ਤੋਂ ਰਾਹਤ : ਜਾਣੋ ਪੰਜਾਬ-ਹਰਿਆਣਾ ‘ਚ ਕਦੋਂ ਹੋਵੇਗੀ ਬਾਰਿਸ਼

ਚੰਡੀਗੜ੍ਹ (ਸੱਚ ਕਹੂੰ ਨਿਊਜ਼) ਪੰਜਾਬ-ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਵਧਦੀ ਗਰਮੀ ਕਾਰਨ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਗਰਮੀ ਤੋਂ ਰਾਹਤ ਦੀ ਖ਼ਬਰ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ‘ਚ ਪੰਜਾਬ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 19 ਅਪ੍ਰੈਲ ਅਤੇ 20 ਅਪ੍ਰੈਲ ਨੂੰ ਸੂਬੇ ਦੇ ਵੱਖ-ਵੱਖ ਸਥਾਨਾਂ ‘ਤੇ 25 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਹਰਿਆਣਾ ਵਿੱਚ ਗਰਮੀ ਦੀ ਲਹਿਰ

ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ‘ਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਕਈ ਥਾਵਾਂ ‘ਤੇ ਤਾਪਮਾਨ 45 ਡਿਗਰੀ ਤੋਂ ਉੱਪਰ ਪਹੁੰਚ ਗਿਆ ਹੈ। ਅੱਜ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜਸਥਾਨ ‘ਚ ਅੱਜ ਗਰਮੀ ਦਾ ਕਹਿਰ ਜਾਰੀ ਰਹੇਗਾ।

ਇਨ੍ਹਾਂ ਰਾਜਾਂ ਵਿੱਚ ਹੋਵੇਗੀ ਬਾਰਿਸ਼

ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਅਗਲੇ ਤਿੰਨ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਉੱਤਰ ਪ੍ਰਦੇਸ਼ ਵਿੱਚ 20 ਤੋਂ 21 ਅਪ੍ਰੈਲ ਦਰਮਿਆਨ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਰਾਜਧਾਨੀ ਦਿੱਲੀ ਵਿੱਚ ਗਰਮੀ ਨੇ ਕੀਤਾ ਬੁਰਾ ਹਾਲ

ਰਾਜਧਾਨੀ ਦਿੱਲੀ ਵਿੱਚ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਦੁਪਹਿਰ ਸਮੇਂ ਲੋਕ ਘਰਾਂ ਵਿੱਚ ਹੀ ਰਹਿਣ ਲਈ ਮਜਬੂਰ ਹਨ। ਕਈ ਥਾਵਾਂ ‘ਤੇ ਤਾਪਮਾਨ 44 ਡਿਗਰੀ ਤੱਕ ਪਹੁੰਚ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ‘ਚ ਰਾਜਧਾਨੀ ‘ਚ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ