Punjab Weather: ਪੰਜਾਬ ’ਚ ਕਦੋਂ ਵਧੇਗੀ ਠੰਢ, ਮੌਸਮ ਸਬੰਧੀ ਆ ਗਈ ਨਵੀਂ ਅਪਡੇਟ

Punjab Weather
Punjab Weather: ਪੰਜਾਬ ’ਚ ਕਦੋਂ ਵਧੇਗੀ ਠੰਢ, ਮੌਸਮ ਸਬੰਧੀ ਆ ਗਈ ਨਵੀਂ ਅਪਡੇਟ

Punjab Weather: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਦੀਵਾਲੀ ਤੋਂ ਬਾਅਦ ਪੰਜਾਬ ਦੇ ਮੌਸਮ ਬਾਰੇ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਆਉਣ ਵਾਲੇ ਹਫ਼ਤੇ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਸਾਫ਼ ਰਹੇਗਾ। ਇਸ ਦੌਰਾਨ ਤਾਪਮਾਨ ’ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ ਤੇ ਲੋਕਾਂ ਨੂੰ ਦਿਨ ਵੇਲੇ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਹਾਲਾਂਕਿ, ਰਾਤ ਨੂੰ ਥੋੜ੍ਹੀ ਜਿਹੀ ਠੰਢ ਮਹਿਸੂਸ ਹੋਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਦੇ ਅੰਤ ਤੱਕ ਇੱਕ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ, ਜਿਸ ਤੋਂ ਬਾਅਦ ਤਾਪਮਾਨ ’ਚ ਗਿਰਾਵਟ ਆਵੇਗੀ ਤੇ ਠੰਢ ’ਚ ਵਾਧਾ ਹੋਵੇਗਾ। ਇਸ ਦੇ ਨਾਲ ਹੀ ਇਹ ਵੀ ਧਿਆਨ ’ਚ ਰੱਖਣਾ ਚਾਹੀਦਾ ਹੈ ਕਿ ਦੀਵਾਲੀ ਤੇ ਬੰਦੀ ਛੋੜ ਦਿਵਸ ’ਤੇ ਪਟਾਕਿਆਂ ਤੇ ਆਤਿਸ਼ਬਾਜ਼ੀ ਦੀ ਜ਼ਿਆਦਾ ਵਰਤੋਂ ਕਾਰਨ, ਪੰਜਾਬ ਭਰ ’ਚ ਏਕਿਊਆਈ ਚਿੰਤਾਜਨਕ ਪੱਧਰ ’ਤੇ ਪਹੁੰਚ ਗਿਆ ਹੈ ਤੇ ਹਵਾ ਜ਼ਹਿਰੀਲੀ ਹੋ ਗਈ ਹੈ। Punjab Weather

ਇਹ ਖਬਰ ਵੀ ਪੜ੍ਹੋ : AUS vs IND: ਦੂਜੇ ਵਨਡੇ ’ਚ ਅਸਟਰੇਲੀਆ ਦੇ ਨਿਸ਼ਾਨੇ ’ਤੇ ਹੋਣਗੇ ਰੋਹਿਤ ਤੇ ਕੋਹਲੀ, ਕੰਗਾਰੂਆਂ ਨੇ ਬਣਾਈ ਖਾਸ ਯੋਜਨਾ